ਦੇਸ਼

ਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾ

December 04, 2021 10:52 AM

ਏਜੰਸੀਆਂ
ਨਵੀਂ ਦਿੱਲੀ, 3 ਦਸੰਬਰ : ਬੰਗਾਲ ਦੀ ਖਾੜੀ ਵਿੱਚ ਬਣਿਆ ਡੂੰਘਾ ਦਬਾਅ ਸਮੁੰਦਰੀ ਤੂਫਾਨ ਦਾ ਰੂਪ ਅਖਤਿਆਰ ਕਰ ਰਿਹਾ ਹੈ। ਇਸ ਤੂਫਾਨ ਨੂੰ ‘ਜਵਾਦ’ ਦਾ ਨਾਂ ਦਿੱਤਾ ਗਿਆ ਜੋ ਕਿ ਐਤਵਾਰ ਨੂੰ ਉੜੀਸਾ ਵਿੱਚ ਪੁਰੀ ਦੇ ਸਮੁੰਦਰੀ ਤੱਟ ਨਾਲ ਟਕਰਾਏਗਾ। ਮੌਸਮ ਵਿਭਾਗ ਅਨੁਸਾਰ ਇਹ ਤੂਫਾਨ ਆਂਧਰਾ ਪ੍ਰਦੇਸ਼ ਦੇ ਤੱਟੀ ਇਲਾਕਿਆਂ ਨੂੰ ਵੀ ਪ੍ਰਭਾਵਿਤ ਕਰੇਗਾ। ਜਿਨ੍ਹਾਂ ਇਲਾਕਿਆਂ ਵਿੱਚ ਤੇਜ ਹਵਾਵਾਂ ਚੱਲਣ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਉਨ੍ਹਾਂ ਵਿੱਚ ਆਂਧਰਾ ਪ੍ਰਦੇਸ਼ ਦੇ ਸ੍ਰੀਕਾਕੁਲਮ, ਵਿਜੀਆਨਗਰਮ ਤੇ ਵਿਸਾਖਾਪਟਨਮ ਜਲ੍ਹਿੇ ਸ਼ਾਮਲ ਹਨ। ਇਸੇ ਤਰ੍ਹਾਂ ਉੜੀਸਾ ਦੇ ਗਜਾਪਤੀ, ਗੰਜਮ, ਪੁਰੀ, ਨਯਾਗੜ੍ਹ, ਖੁਰਦਾ, ਕਟੱਕ, ਜਗਤਸਿੰਘਪੁਰ ਤੇ ਕੇਂਦਰਾਪਾੜਾ ਜ਼ਿਲ੍ਹਿਆਂ ਨੂੰ ਇਹ ਸਮੁੰਦਰੀ ਤੂਫਾਨ ਪ੍ਰਭਾਵਿਤ ਕਰੇਗਾ। ਇਸ ਤੂਫਾਨ ਨੂੰ ‘ਜਵਾਦ’ ਦਾ ਨਾਂ ਸਾਊਦੀ ਅਰਬ ਵੱਲੋਂ ਦਿੱਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਿੱਖ ਨੌਜਵਾਨ ਨੇ ਬਰਫ਼ੀਲੇ ਪਾਣੀ ’ਚ ਛਾਲ ਮਾਰ ਕੇ ਬਚਾਈ ਬੱਚੀ ਦੀ ਜਾਨ

ਕੇਂਦਰ ਨੇ ਰਾਜਾਂ ਨੂੰ ਟੈਸਟਿੰਗ ਵਧਾਉਣ ਦੇ ਦਿੱਤੇ ਨਿਰਦੇਸ਼

ਹਿਮਾਚਲ : ਜੇਸੀਬੀ ਮਸ਼ੀਨ ਖੱਡ ’ਚ ਡਿੱਗਣ ਨਾਲ 4 ਮੌਤਾਂ

ਛੱਤੀਸਗੜ੍ਹ : ਮੁਕਾਬਲੇ ’ਚ 5 ਨਕਸਲੀ ਹਲਾਕ

ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ : ਕਾਂਗਰਸ

ਪਦਮਸ੍ਰੀ ਨਾਲ ਸਨਮਾਨਿਤ ਪ੍ਰਸਿੱਧ ਕਾਰਟੂਨਿਸਟ ਨਰਾਇਣ ਦੇਬਨਾਥ ਦਾ ਦੇਹਾਂਤ

ਪੀਐਮ ਮੋਦੀ ਦੀ ਸੁਰੱਖਿਆ ’ਚ ਉਕਾਈ ਦਾ ਮਾਮਲਾ : ਜਾਂਚ ਕਮੇਟੀ ਦੀ ਚੇਅਰਪਰਸਨ ਜਸਟਿਸ ਇੰਦੂ ਮਲਹੋਤਰਾ ਨੂੰ ਫੋਨ ’ਤੇ ਮਿਲੀ ਧਮਕੀ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ

ਕੇਂਦਰ ਵੱਲੋਂ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ, ਇੱਛਾ ਵਿਰੁੱਧ ਵੈਕਸੀਨ ਲਗਵਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ

ਹੈਲੀਕਾਪਟਰ ਹਾਦਸਾ : ਬੱਦਲਾਂ ’ਚ ਭਟਕਣ ਕਾਰਨ ਵਾਪਰਿਆ ਸੀ ਹਾਦਸਾ