ਸਿਹਤ

ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲ

December 04, 2021 10:59 AM

ਏਜੰਸੀਆਂ
ਨਵੀਂ ਦਿੱਲੀ, 3 ਦਸੰਬਰ : ਵਿਸ਼ਵ ਸਿਹਤ ਸੰਗਠਨ (ਡਬਲਊਐਚਓ) ਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਖਤਰੇ ਦੇ ਵਿਚਕਾਰ ਏਸੀਆ-ਪ੍ਰਸਾਂਤ ਦੇਸਾਂ ਨੂੰ ਚਿਤਾਵਨੀ ਦਿੱਤੀ ਹੈ। ਉਸ ਨੇ ਦੇਸਾਂ ਨੂੰ ਆਪਣੀ ਸਿਹਤ ਸੰਭਾਲ ਸਮਰੱਥਾ ਨੂੰ ਵਧਾਉਣ ਦੀ ਅਪੀਲ ਕੀਤੀ ਹੈ, ਨਾਲ ਹੀ ਵਾਇਰਸ ਦੇ ਤੇਜੀ ਨਾਲ ਵੱਧ ਰਹੇ ਸੰਕਰਮਣ ਤੋਂ ਬਚਣ ਲਈ ਕੋਰੋਨਾ ਟੀਕਾਕਰਨ ਨੂੰ ਤੇਜ ਕਰਨ ’ਤੇ ਜੋਰ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਦੇ ਅੰਤ ਵਿਚ ਦੱਖਣੀ ਅਫਰੀਕਾ ਵਿਚ ਇਸ ਵੇਰੀਐਂਟ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ।ਵਿਸਵ ਸਿਹਤ ਸੰਗਠਨ ਨੇ ਇਸ ਨੂੰ ‘ਵੈਰੀਐਂਟ ਆਫ ਕੰਸਰਨ’ ਦੀ ਸ੍ਰੇਣੀ ’ਚ ਰੱਖਿਆ ਹੈ। ਹਾਲਾਂਕਿ ਵਿਗਿਆਨੀ ਅਜੇ ਵੀ ਇਹ ਸਥਾਪਿਤ ਕਰਨ ਲਈ ਡੇਟਾ ਇਕੱਤਰ ਕਰ ਰਹੇ ਹਨ ਕਿ ਓਮੀਕ੍ਰੋਨ ਕਿੰਨੀ ਛੂਤਕਾਰੀ ਹੈ ਤੇ ਇਸ ਨਾਲ ਹੋਣ ਵਾਲੀ ਬਿਮਾਰੀ ਦੀ ਗੰਭੀਰਤਾ। ਆਸਟ੍ਰੇਲੀਆ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ, ਮਲੇਸੀਆ ਤੇ ਭਾਰਤ ਵਿਚ ਇਸ ਵੇਰੀਐਂਟ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਹ ਘੱਟੋ-ਘੱਟ 30 ਦੇਸ਼ਾਂ ਵਿਚ ਦਸਤਕ ਦੇ ਚੁੱਕਾ ਹੈ।
ਕਈ ਸਰਕਾਰਾਂ ਨੇ ਇਸ ਨੂੰ ਦੇਖਦੇ ਹੋਏ ਯਾਤਰਾ ਨਿਯਮਾਂ ਨੂੰ ਸਖਤ ਕਰ ਦਿੱਤਾ ਹੈ। ਕਈ ਦੇਸਾਂ ਨੇ ਦੱਖਣੀ ਅਫਰੀਕਾ ਦੇ ਸੱਤ ਦੇਸਾਂ ਦੀ ਯਾਤਰਾ ’ਤੇ ਪਾਬੰਦੀ ਲਗਾ ਦਿੱਤੀ ਹੈ। ਪੱਛਮੀ ਪ੍ਰਸਾਂਤ ਲਈ ਡਬਲਯੂਐਚਓ ਦੇ ਖੇਤਰੀ ਨਿਰਦੇਸਕ, ਤਾਕੇਸੀ ਕਸਾਈ ਨੇ ਇਕ ਵਰਚੁਅਲ ਮੀਡੀਆ ਬ੍ਰੀਫਿੰਗ ਵਿਚ ਕਿਹਾ, “ਹਰੇਕ ਦੇਸ ਤੇ ਹਰੇਕ ਭਾਈਚਾਰੇ ਨੂੰ ਕੇਸਾਂ ਵਿਚ ਵਾਧੇ ਲਈ ਤਿਆਰ ਰਹਿਣਾ ਚਾਹੀਦਾ ਹੈ। ਕਸਾਈ ਨੇ ਕਿਹਾ, ‘ਲੋਕਾਂ ਨੂੰ ਸਿਰਫ ਸਰਹੱਦੀ ਉਪਾਵਾਂ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ ਹੈ, ਇਹ ਸੰਭਾਵੀ ਤੌਰ ’ਤੇ ਉੱਚ ਪ੍ਰਸਾਰਣ ਸਮਰੱਥਾ ਵਾਲੀਆਂ ਇਨ੍ਹਾਂ ਕਿਸਮਾਂ ਲਈ ਤਿਆਰ ਰਹਿਣਾ ਵੀ ਸਭ ਤੋਂ ਮਹੱਤਵਪੂਰਨ ਹੈ। ਹੁਣ ਤਕ ਉਪਲਬਧ ਜਾਣਕਾਰੀ ਦਰਸਾਉਂਦੀ ਹੈ ਕਿ ਸਾਨੂੰ ਆਪਣੀ ਪਹੁੰਚ ਬਦਲਣ ਦੀ ਲੋੜ ਨਹੀਂ ਹੈ। ਕਸਾਈ ਨੇ ਕਿਹਾ ਕਿ ਦੇਸਾਂ ਨੂੰ ਡੈਲਟਾ ਵੇਰੀਐਂਟ ਨਾਲ ਨਜਿੱਠਣ ਦੌਰਾਨ ਸਿੱਖੇ ਸਬਕ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਕਮਜੋਰ ਸਮੂਹਾਂ ਨੂੰ ਪੂਰੀ ਤਰ੍ਹਾਂ ਟੀਕਾਕਰਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਮਾਸਕ ਪਾਉਣ ਤੇ ਸਰੀਰਕ ਦੂਰੀ ਬਣਾਈ ਰੱਖਣ ਵਰਗੇ ਰੋਕਥਾਮ ਉਪਾਵਾਂ ਨੂੰ ਲਾਗੂ ਕਰਨ ਦੀ ਵੀ ਅਪੀਲ ਕੀਤੀ। ਅੰਤਰਰਾਸਟਰੀ ਯਾਤਰੀਆਂ ’ਤੇ ਪਾਬੰਦੀ ਦੇ ਬਾਵਜੂਦ, ਆਸਟ੍ਰੇਲੀਆ ਦੇ ਨਾਲ-ਨਾਲ ਅਮਰੀਕਾ ਦੇ ਪੰਜ ਸੂਬਿਆਂ ਵਿਚ ਓਮੀਕ੍ਰੋੋਨ ਦੇ ਮਾਮਲੇ ਸਾਹਮਣੇ ਆਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ