ਦੇਸ਼

ਮੁੰਬਈ : ਪੁਲਿਸ ਅੱਗੇ ਪੇਸ਼ ਨਾ ਹੋਈ ਕੰਗਨਾ ਰਣੌਤ

December 23, 2021 10:51 AM

ਏਜੰਸੀਆਂ
ਮੁੰਬਈ/22 ਦਸੰਬਰ : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਬੁੱਧਵਾਰ ਨੂੰ ਮੁੰਬਈ ਪੁਲਿਸ ਅੱਗੇ ਪੇਸ਼ ਨਾ ਹੋਈ। ਜ਼ਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਨੂੰ ਕਥਿਤ ਤੌਰ ’ਤੇ ਇੱਕ ਵੱਖਵਾਦੀ ਗਰੁੱਪ ਨਾਲ ਜੋੜਨ ਸਬੰਧੀ ਸੋਸ਼ਲ ਮੀਡੀਆ ’ਤੇ ਕੀਤੀ ਗਈ ਟਿੱਪਣੀ ਕਾਰਨ ਕੰਗਨਾ ਖ਼ਿਲਾਫ਼ ਬੀਤੇ ਮਹੀਨੇ ਪਰਚਾ ਦਰਜ ਕੀਤਾ ਗਿਆ ਸੀ। ਇਹ ਪਰਚਾ ਇੱਥੋਂ ਦੇ ਖਾਰ ਪੁਲਿਸ ਸਟੇਸ਼ਨ ਵਿੱਚ ਸਿੱਖ ਸੰਸਥਾ ਵੱਲੋਂ ਦਰਜ ਕਰਵਾਇਆ ਗਿਆ ਸੀ। ਪੁਲਿਸ ਨੇ ਕੰਗਨਾ ਤੋਂ ਸਵਾਲ ਪੁੱਛਣ ਲਈ ਇਸ ਮਹੀਨੇ ਦੇ ਸ਼ੁਰੂ ਵਿੱਚ ਨੋਟਿਸ ਜਾਰੀ ਕੀਤਾ ਸੀ। ਉਸ ਦੇ ਵਕੀਲ ਨੇ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਸੀ ਕਿ ਕੰਗਨਾ 22 ਅਕਤੂਬਰ ਨੂੰ ਖਾਰ ਪੁਲੀਸ ਅੱਗੇ ਪੇਸ਼ ਹੋਵੇਗੀ ਤੇ ਹੁਣ ਉਸ ਦੇ ਵਕੀਲ ਨੇ ਨਵੀਂ ਮਿਤੀ ਨਿਰਧਾਰਤ ਕਰਨ ਦੀ ਅਪੀਲ ਦਾਇਰ ਕੀਤੀ ਹੈ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਿੱਖ ਨੌਜਵਾਨ ਨੇ ਬਰਫ਼ੀਲੇ ਪਾਣੀ ’ਚ ਛਾਲ ਮਾਰ ਕੇ ਬਚਾਈ ਬੱਚੀ ਦੀ ਜਾਨ

ਕੇਂਦਰ ਨੇ ਰਾਜਾਂ ਨੂੰ ਟੈਸਟਿੰਗ ਵਧਾਉਣ ਦੇ ਦਿੱਤੇ ਨਿਰਦੇਸ਼

ਹਿਮਾਚਲ : ਜੇਸੀਬੀ ਮਸ਼ੀਨ ਖੱਡ ’ਚ ਡਿੱਗਣ ਨਾਲ 4 ਮੌਤਾਂ

ਛੱਤੀਸਗੜ੍ਹ : ਮੁਕਾਬਲੇ ’ਚ 5 ਨਕਸਲੀ ਹਲਾਕ

ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ : ਕਾਂਗਰਸ

ਪਦਮਸ੍ਰੀ ਨਾਲ ਸਨਮਾਨਿਤ ਪ੍ਰਸਿੱਧ ਕਾਰਟੂਨਿਸਟ ਨਰਾਇਣ ਦੇਬਨਾਥ ਦਾ ਦੇਹਾਂਤ

ਪੀਐਮ ਮੋਦੀ ਦੀ ਸੁਰੱਖਿਆ ’ਚ ਉਕਾਈ ਦਾ ਮਾਮਲਾ : ਜਾਂਚ ਕਮੇਟੀ ਦੀ ਚੇਅਰਪਰਸਨ ਜਸਟਿਸ ਇੰਦੂ ਮਲਹੋਤਰਾ ਨੂੰ ਫੋਨ ’ਤੇ ਮਿਲੀ ਧਮਕੀ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ

ਕੇਂਦਰ ਵੱਲੋਂ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ, ਇੱਛਾ ਵਿਰੁੱਧ ਵੈਕਸੀਨ ਲਗਵਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ

ਹੈਲੀਕਾਪਟਰ ਹਾਦਸਾ : ਬੱਦਲਾਂ ’ਚ ਭਟਕਣ ਕਾਰਨ ਵਾਪਰਿਆ ਸੀ ਹਾਦਸਾ