Friday, October 30, 2020 ePaper Magazine
BREAKING NEWS
ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਕੈਪਟਨ ਵੱਲੋਂ ਸਮੂਹ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ ਆਈਪੀਐਲ ਮੈਚਾਂ 'ਤੇ ਸੱਟਾ ਲਾਉਣ ਵਾਲੇ 4 ਪੁਲਿਸ ਅੜਿੱਕੇ ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ ਮਿਠਾਈ 'ਤੇ ਕਰਿਆਨਾ ਦੁਕਾਨਦਾਰਾਂ ਨਾਲ ਫੂਡ ਸੇਫਟੀ ਟੀਮ ਵੱਲੋਂ ਮੁਲਾਕਾਤ ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਰਾਜਨੀਤੀ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਾਂਗਾ - ਕੈਪਟਨ ਅਮਰਿੰਦਰ

September 20, 2020 09:53 PM
- ਕੇਂਦਰ ਦੇ ਕਾਲੇ ਬਿਲਾਂ ਖਿਲਾਫ ਅਸੀਂ ਅਦਾਲਤਾਂ ਦਾ ਬੂਹਾ ਖੜਕਾਵਾਂਗੇ 
- ਕੇਂਦਰ ਸਰਕਾਰ ਵੱਲੋਂ ਰਾਜ ਸਭਾ ਵਿੱਚ ਧੱਕੇਸ਼ਾਹੀ ਨਾਲ ਪੇਸ਼ ਕੀਤੇ ਜਾਣ 'ਤੇ ਜਤਾਇਆ ਦੁੱਖ
 
ਚੰਡੀਗੜ੍ਹ, 20 ਸਤੰਬਰ (ਏਜੰਸੀ) : ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੇ ਆਖਰੀ ਦਮ ਤੱਕ ਲੜਨ ਦਾ ਅਹਿਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸ ਦੇ ਭਾਈਵਾਲਾਂ, ਸ਼੍ਰੋਮਣੀ ਅਕਾਲੀ ਦਲ ਸਮੇਤ, ਨੂੰ ਕੇਂਦਰ ਸਰਕਾਰ ਦੇ ਨਵੇਂ ਗੈਰ-ਸੰਵਿਧਾਨਿਕ, ਗੈਰ-ਲੋਕਤੰਤਰੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਅਦਾਲਤ ਵਿੱਚ ਘਸੀਟੇਗੀ। 
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਅੱਜ ਰਾਜ ਸਭਾ ਵਿੱਚ ਧੱਕੇਸ਼ਾਹੀ ਨਾਲ ਪੇਸ਼ ਕੀਤੇ ਜਾਣ ਉੱਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਕਿਹਾ ਕਿ,''ਅਸੀਂ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਲੜਾਈ ਲੜਾਂਗੇ ਅਤੇ ਜਿਵੇਂ ਹੀ ਇਨ੍ਹਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਨ ਉਪਰੰਤ ਇਹ ਕਾਨੂੰਨ ਬਣਦੇ ਹਨ ਤਾਂ ਅਸੀਂ ਅਦਾਲਤਾਂ ਦਾ ਬੂਹਾ ਵੀ ਖੜਕਾਵਾਂਗੇ। 
ਮੁੱਖ ਮੰਤਰੀ ਨੇ ਵਿਰੋਧੀ ਧਿਰ ਦੁਆਰਾ ਪ੍ਰਗਟਾਏ ਖਦਸ਼ਿਆਂ ਦੇ ਅਤੇ ਸਦਨ ਵਿੱਚ ਲੋੜੀਂਦੀ ਗਿਣਤੀ ਨਾ ਹੋਣ ਦੇ ਬਾਵਜੂਦ ਸੂਬਿਆਂ ਹੱਥੋਂ ਖੇਤੀਬਾੜੀ ਖੇਤਰ ਸਬੰਧੀ ਅਧਿਕਾਰ ਖੋਹਣ ਵਾਲੇ ਇਨ੍ਹਾਂ ਵਿਵਾਦਪੂਰਨ ਬਿੱਲਾਂ ਸਬੰਧੀ 'ਵੋਇਸ ਵੋਟ' ਦੀ ਰਣਨੀਤੀ ਅਪਣਾਏ ਜਾਣ ਪਿੱਛੇ ਕਾਰਨਾਂ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਪੁੱਛਿਆ ਕਿ ਇਸ ਗੰਭੀਰ ਮੁੱਦੇ ਸਬੰਧੀ ਸਦਨ ਵੱਲੋਂ ਵੋਟਾਂ ਦੀ ਵੰਡ ਦਾ ਰਾਹ ਕਿਉਂ ਨਹੀਂ ਅਪਣਾਇਆ ਗਿਆ। ਕਿਉਂਜੋ ਇਸ ਮੁੱਦੇ ਬਾਰੇ ਕੌਮੀ ਲੋਕਤੰਤਰੀ ਗੱਠਜੋੜ ਵਿੱਚ ਵੀ ਇਕਸੁਰਤਾ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ, ਜਿਸ ਦਾ ਹਿੱਸਾ ਸ਼੍ਰੋਮਣੀ ਅਕਾਲੀ ਦਲ ਅਜੇ ਤੱਕ ਬੇਸ਼ਰਮੀ ਨਾਲ ਬਣਿਆ ਹੋਇਆ ਹੈ, ਨੂੰ ਅਜਿਹੇ ਜ਼ਾਲਮ ਕਾਨੂੰਨਾਂ ਰਾਹੀਂ ਕਿਸਾਨਾਂ ਦੇ ਹੱਕ ਅਤੇ ਹਿੱਤਾਂ ਨੂੰ ਆਪਣੇ ਪੈਰਾਂ ਹੇਠ ਕੁਚਲਣ ਦੀ ਆਗਿਆ ਨਹੀਂ ਦੇਵੇਗੀ ਖਾਸ ਕਰਕੇ ਪੰਜਾਬ ਸਬੰਧੀ, ਜੋ ਕਿ ਇਕ ਖੇਤੀਬਾੜੀ ਪ੍ਰਧਾਨ ਸੂਬਾ ਹੈ।
 ਉਨ੍ਹਾਂ ਐਲਾਨ ਕੀਤਾ ਕਿ,''ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਜੋ ਵੀ ਬਣ ਪਿਆ ਉਹੋ ਕਰਾਂਗੇ।'' ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨਾਂ ਦੇ ਹਿੱਤਾਂ ਨੂੰ ਵੱਡੇ ਕਾਰਪੋਰੇਟ ਘਰਾਨਿਆਂ ਅੱਗੇ ਵੇਚ ਦੇਣ ਲਈ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ,''ਭਾਜਪਾ ਅਤੇ ਉਸ ਦੇ ਭਾਈਵਾਲ ਖਾਸ ਤੌਰ 'ਤੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕਰਦੇ ਕਿ ਇਨਾਂ ਕਾਨੂੰਨਾਂ ਨਾਲ ਕਿਸਾਨਾਂ ਦਾ ਕਿਨਾਂ ਨੁਕਸਾਨ ਹੋਵੇਗਾ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਾਜਪਾ ਵੱਲੋਂ ਮਹੱਤਵਪੂਰਨ ਗਰਦਾਨਿਆਂ ਗਿਆ ਇਹ ਪਲ ਕਿਸਾਨੀ ਲਈ ਮੌਤ ਸਿੱਧ ਹੋਵੇਗਾ ਜਿਸ ਨਾ ਦੇਸ਼ ਦੀ ਅਨਾਜ ਸੁਰੱਖਿਆ ਨੂੰ ਵੀ ਭਾਰ ਖ਼ਤਰਾ ਦਰਪੇਸ਼ ਹੋਵੇਗਾ।
 ਇਨ੍ਹਾਂ ਬਿੱਲਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਕਾਇਮ ਰੱਖੇ ਜਾਣ ਸਬੰਧੀ ਕੋਈ ਜ਼ਿਕਰ ਨਾ ਹੋਣ ਵੱਲ ਇਸ਼ਾਰਾ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਸਰਕਾਰ, ਜਿਸ ਵੱਲੋਂ ਸੂਬਿਆਂ ਦਾ ਯਕੀਨ ਕਾਇਮ ਰੱਖੇ ਜਾਣ ਸਬੰਧੀ ਪਹਿਲਾਂ ਹੀ ਕਾਰਗੁਜ਼ਾਰੀ ਬਹੁਤ ਮਾੜੀ ਰਹੀ ਹੈ, ਨੇ ਆਪਣੀ ਭੈੜੀ ਮਨਸ਼ਾ ਜਗ ਜ਼ਾਹਰ ਕਰ ਦਿੱਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਜੀ.ਐਸ.ਟੀ. ਸਾਫ਼ ਤੌਰ 'ਤੇ ਪ੍ਰਭਾਸ਼ਿਤ ਪ੍ਰਾਵਧਾਨਾਂ ਦੀ ਵੀ ਕੇਂਦਰ ਸਰਕਾਰ ਪਾਲਣਾ ਨਹੀਂ ਕਰਦੀ ਤਾਂ ਫਿਰ ਐਮ.ਐਸ.ਪੀ. ਬਾਰੇ ਉਸ ਵੱਲੋਂ ਦਿੱਤੇ ਗਏ ਜ਼ੁਬਾਨੀ ਭਰੋਸਿਆਂ 'ਤੇ ਕਿਵੇਂ ਯਕੀਨ ਕੀਤਾ ਜਾ ਸਕਦਾ ਹੈ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਸੁਖਦੇਵ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਨਾਲ ਮੀਟਿੰਗ

ਭਾਜਪਾ ਐਮਪੀ ਸਾਕਸ਼ੀ ਮਹਾਰਾਜ ਨੇ ਫਿਰ ਦਿੱਤਾ ਵਿਵਾਦਿਤ ਬਿਆਨ

ਸੋਨੀਆ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਲੋਕਤੰਤਰ ਨੂੰ ਖ਼ੋਖਲਾ ਕਰਨ ਦਾ ਲਾਇਆ ਦੋਸ਼

ਖੇਤੀਬਾੜੀ ਕਾਨੂੰਨ ਤੋਂ ਨਾਰਾਜ਼ ਕਿਸਾਨ, ਇਹ ਇੱਕ ਖ਼ਤਰਨਾਕ ਮਿਸਾਲ : ਰਾਹੁਲ ਗਾਂਧੀ

ਬੇਤੁੱਕੀਆਂ ਟਿੱਪਣੀਆਂ ਕਰਕੇ ਆਪਣਾ ਸਿਆਸੀ ਆਧਾਰ ਗੁਆ ਚੁੱਕਿਆ ਸੁਖਬੀਰ ਬਾਦਲ-ਕੈਪਟਨ ਅਮਰਿੰਦਰ

ਰਾਹੁਲ ਗਾਂਧੀ ਦਾ ਸ਼ਾਇਰਾਨਾ ਅੰਦਾਜ਼ 'ਚ ਭਾਜਪਾ 'ਤੇ ਹਮਲਾ

ਰਾਹੁਲ ਨੇ ਚੋਣ ਮਨੋਰਥ ਪੱਤਰ 'ਤੇ ਸਾਧਿਆ ਨਿਸ਼ਾਨਾ

ਸਰਹੱਦ 'ਤੇ ਚੀਨ ਨੇ 1200 ਕਿਲੋਮੀਟਰ ਜ਼ਮੀਨ ਉਤੇ ਕਬਜ਼ਾ ਕੀਤਾ, ਮੋਦੀ ਕਿਉਂ ਨਹੀਂ ਬੋਲੇ : ਰਾਹੁਲ

ਰਾਹੁਲ ਗਾਂਧੀ ਨੇ ਕੋਰੋਨਾ ਨਾਲ ਹੋਈਆਂ ਮੌਤਾਂ ਸਬੰਧੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਸੇਨਾ ਦਾ ਖਰਚ ਘਟਾਉਣ ਦੇ ਮਤੇ 'ਤੇ ਕਾਂਗਰਸ ਨੇ ਸਰਕਾਰ ਨੇ ਸਾਧਿਆ ਨਿਸ਼ਾਨਾ