ਦੁਨੀਆ

ਪਾਕਿਸਤਾਨ : ਰੇਲ ਹਾਦਸੇ ’ਚ 3 ਲੋਕਾਂ ਦੀ ਮੌਤ

January 10, 2022 11:03 AM

ਏਜੰਸੀਆਂ
ਇਸਲਾਮਾਬਾਦ/9 ਜਨਵਰੀ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਐਤਵਾਰ ਨੂੰ ਇਕ ਯਾਤਰੀ ਰੇਲਗੱਡੀ ਇਕ ਵਾਹਨ ਨਾਲ ਟਕਰਾ ਗਈ। ਇਸ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਰਾਵਲਪਿੰਡੀ ’ਚ ਸਵੇਰੇ ਉਸ ਸਮੇਂ ਵਾਪਰੀ, ਜਦੋਂ ਰੇਲਗੱਡੀ ਰੇਲਵੇ ਕ੍ਰਾਸਿੰਗ ਨੇੜੇ ਖੜ੍ਹੀ ਗੱਡੀ ’ਚ ਜਾ ਟਕਰਾਈ। ਮੀਡੀਆ ਰਿਪੋਰਟਾਂ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ ਅਤੇ ਹਸਪਤਾਲ ’ਚ ਉਨ੍ਹਾਂ ਦੀ ਮੌਤ ਹੋ ਗਈ। ਜਦੋਂ ਇਹ ਹਾਦਸਾ ਵਾਪਰਿਆ, ਟਰੇਨ ਮੁਲਤਾਨ ਜ਼ਿਲ੍ਹੇ ਤੋਂ ਰਾਵਲਪਿੰਡੀ ਜਾ ਰਹੀ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ