ਚੰਡੀਗੜ੍ਹ

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

January 11, 2022 01:26 PM

ਦਸਨਸ
ਚੰਡੀਗੜ੍ਹ, 10 ਜਨਵਰੀ : ਅੱਜ ਜਿੱਥੇ ਪੂਰੇ ਵਿਸ਼ਵ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾ ਰਹੀਆਂ ਹਨ ਉੱਥੇ ਗੁਰਦੁਆਰਾ ਸਾਹਿਬ ਕਲਗੀਧਰ ਖੇੜੀ ਸੈਕਟਰ ਸੈਕਟਰ-20 ਸੀ ਚੰਡੀਗੜ੍ਹ ਵਿਖੇ ਵੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਗੁਰੂ ਸਾਹਿਬ ਦੇ ਆਗਮਨ ਪੁਰਬ ਨੂੰ ਮੁੱਖ ਰੱਖਦੇ ਹੋਏ ਪਰਸੋਂ ਰੋਜ ਤੋਂ ਹੀ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਸਨ ਜਿਹਨਾਂ ਦਾ ਭੋਗ 8.30 ਵਜੇ ਪਾਇਆ ਗਿਆ ਉਪਰੰਤ ਕਥਾ ਕੀਰਤਨ ਸਮਾਗਮ ਚੱਲੇ ਜਿਸ ਵਿੱਚ ਵਿਸ਼ੇਸ਼ ਤੌਰ ਤੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਜੀ ਅਤੇ ਭਾਈ ਰਣਧੀਰ ਸਿੰਘ ਜੀ ਨੇ ਵਿਸ਼ੇਸ ਤੌਰ ਤੇ ਹਾਜਰੀਆਂ ਭਰੀਆਂ ਉਹਨਾਂ ਤੋਂ ਇਲਾਵਾ ਬੀਬੀ ਬਲਵੰਤ ਕੌਰ ਜੀ ਮੋਹਾਲੀ ਵਾਲੇ, ਭਾਈ ਜਸਪਾਲ ਸਿੰਘ ਜੀ ਮੋਹਾਲੀ ਵਾਲਿਆਂ ਨੇ ਵੀ ਕੀਰਤਨ ਹਾਜਰੀ ਭਰੀ।
ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਨਿਰਪਾਲ ਸਿੰਘ ਜੀ ਨੇ ਵੀ ਗੁਰੂ ਸਾਹਿਬ ਦੇ ਜੀਵਨ ਅਤੇ ਇਤਿਹਾਸ ਦੀ ਕਥਾ- ਵਿਚਾਰਾਂ ਕੀਤੀਆਂ ਗਈਆਂ, ਸਮਾਗਮ ਦੇ ਅੰਤ ਵਿੱਚ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਅੰਮ੍ਰਿਤਪਾਲ ਸਿੰਘ ਜੀ ਤਾਜ ਦੁਆਰਾ ਕੀਰਤਨ ਕੀਤਾ ਅਤੇ ਆਨੰਦ ਸਾਹਿਬ ਦਾ ਪਾਠ ਕੀਤਾ ਗਿਆ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦੇ ਪਾਵਨ ਹੁਕਮਨਾਮੇ ਲਏ ਗਏ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਕਲਗੀਧਰ ਖੇੜੀ ਸੈਕਟਰ-20 ਦੇ ਮੁੱਖ ਸੇਵਾਦਾਰ ਗੁਰਇੰਦਰ ਬੀਰ ਸਿੰਘ ਹੈੱਪੀ ਨੇ ਗੁਰੂ ਸਾਹਿਬ ਅਤੇ ਸਮੁੱਚੀ ਸਾਧ ਸੰਗਤ ਦਾ ਧੰਨਵਾਦ ਕੀਤਾ ਜਿਹਨਾਂ ਦੇ ਸਹਿਯੋਗ ਨਾਲ ਇਹ ਸਾਰੇ ਕਾਰਜ ਸੰਪੰਨ ਹੋਏ। ਇਸ ਮੌਕੇ ਕਮੇਟੀ ਮੈਂਬਰ ਸੈਕਟਰੀ ਹੁਕਮ ਸਿੰਘ , ਮੋਹਿੰਦਰ ਸਿੰਘ, ਹਰਚੰਦ ਸਿੰਘ, ਹਰਮੀਤ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਸੁਖਜਿੰਦਰ ਸਿੰਘ ਜੀ ਵੀ ਮੌਜੂਦ ਰਹੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ