ਪੰਜਾਬ

ਮੈਨੂੰ ਝੂਠੇ ਕੇਸ ’ਚ ਫਸਾਇਆ ਗਿਆ : ਮਜੀਠੀਆ

January 12, 2022 11:13 AM

ਦਸਬ
ਚੰਡੀਗੜ੍ਹ/11 ਜਨਵਰੀ : ਨਸ਼ਾ ਤਸਕਰੀ ਕੇਸ ਵਿੱਚ ਹਾਈਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਮੰਗਲਵਾਰ ਨੂੰ ਮੀਡੀਆ ਸਾਹਮਣੇ ਆਏ।
ਉਨ੍ਹਾਂ ਕਾਂਗਰਸ ’ਤੇ ਇਲਜ਼ਾਮਾਂ ਦੀ ਝੜੀ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਫਸਾਉਣ ਲਈ ਮੁੱਖ ਮੰਤਰੀ ਚਰਨਜੀਤ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੇ ਵਿਧਾਇਕ ਜ਼ੀਰਾ ਨੇ ਪੂਰਾ ਜ਼ੋਰ ਲਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਾਨੂੰਨ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਮੇਰਾ 9 ਸਾਲ ਪਹਿਲਾਂ ਜੋ ਸਟੈਂਡ ਸੀ, ਅੱਜ ਵੀ ਉਹੀ ਹੈ। ਸਰਕਾਰ ਨਾਲ ਲੜਨਾ ਬਹੁਤ ਔਖਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹਾਂ, ਜਿਸ ਨੇ ਕ੍ਰਿਪਾ ਕੀਤੀ। ‘‘ਲੱਖਾਂ ਲੋਕਾਂ ਨੇ ਮੇਰੇ ਲਈ ਅਰਦਾਸ ਕੀਤੀ ਹੈ। ਉਨ੍ਹਾਂ ਅਫਸਰਾਂ ਦਾ ਵੀ ਧੰਨਵਾਦ ਜਿਨ੍ਹਾਂ ਨੇ ਸੱਚ ਦਾ ਸਾਥ ਦਿੰਦੇ ਹੋਏ ਮੇਰੇ ਖ਼ਿਲਾਫ਼ ਜਾਣ ਤੋਂ ਇਨਕਾਰ ਕਰ ਦਿੱਤਾ।’’ ਮਜੀਠੀਆ ਨੇ ਦਾਅਵਾ ਕੀਤਾ ਕਿ ਉਹ ਕਿਤੇ ਵੀ ਨਹੀਂ ਗਏ ਸਨ। ਉਹ ਇੱਥੇ ਹੀ ਸਨ ਤੇ ਉਨ੍ਹਾਂ ਨੂੰ ਵੀ ਪਤਾ ਸੀ। ਉਨ੍ਹਾਂ ਕਿਹਾ ਕਿ ਇਹ ਹੱਕ-ਸੱਚ ਦੀ ਜਿੱਤ ਹੈ। ਮਜੀਠੀਆ ਨੇ ਨਵਜੋਤ ਸਿੱਧੂ ਉੱਪਰ ਹਮਲਾ ਕਰਦਿਆਂ ਕਿਹਾ ਕਿ ਠੋਕੋ ਤਾਲੀ ਦੇ ਤਾਂ ਹੋਸ਼ ਹੀ ਉੱਡ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ