ਹਰਿਆਣਾ

ਹਰਿਆਣਾ ਦੇ 19 ਜ਼ਿਲ੍ਹੇ ਰੈਡ ਜ਼ੋਨ ’ਚ ਸ਼ਾਮਲ

January 12, 2022 11:29 AM

ਪੀ. ਪੀ. ਵਰਮਾ
ਪੰਚਕੂਲਾ/11 ਜਨਵਰੀ : ਹਰਿਆਣਾ ਵਿੱਚ ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਹੁਣ 19 ਜ਼ਿਲ੍ਹੇ ਰੈਡ ਜ਼ੋਨ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ 19 ਜ਼ਿਲ੍ਹਿਆਂ ਵਿੱਚ ਪੰਚਕੂਲਾ, ਗੁਰੂਗ੍ਰਾਮ, ਫਰੀਦਾਬਾਦ, ਅੰਬਾਲਾ, ਸੋਨੀਪਤ, ਕਰਨਾਲ, ਪਾਣੀਪਤ, ਕੁਰੂਕਸ਼ੇਤਰ, ਯਮੁਨਾਨਗਰ, ਰੋਹਤਕ, ਝੱਜਰ, ਸਿਰਸਾ, ਰੇਵਾੜੀ, ਜੀਂਦ, ਫਤੇਹਾਬਾਦ, ਮਹਿੰਦਰਗੜ੍ਹ, ਕੈਥਲ, ਭਿਵਾਨੀ ਅਤੇ ਹਿਸਾਰ ਹਨ। ਹੁਣ ਰਾਜ ਵਿੱਚ “ਮਹਾਮਾਰੀ ਚੇਤਾਵਨੀ-ਸੁਰੱਖਿਅਤ ਹਰਿਆਣਾ’’ ਦੀ ਮਿਆਦ 19 ਜਨਵਰੀ, 2022 ਨੂੰ ਸਵੇਰੇ 5 ਵਜੇ ਤੱਕ ਵਧਾ ਦਿੱਤੀ ਗਈ ਹੈ। ਰੈਡ ਜ਼ੋਨ 19 ਜ਼ਿਲ੍ਹਿਆਂ ਵਿੱਚ ਸਾਰੇ ਸਿਨੇਮਾ ਹਾਲ, ਥੀਏਟਰ ਅਤੇ ਮਲਟੀਪਲੈਕਸ ਬੰਦ ਰਹਿਣਗੇ। ਸਾਰੇ ਖੇਡ ਕੰਪਲੈਕਸ, ਸਟੇਡੀਅਮ ਅਤੇ ਸਵੀਮਿੰਗ ਪੂਲ ਵੀ ਬੰਦ ਰਹਿਣਗੇ।
ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਖੇਡਾਂ ਦੀ ਸਿਖਲਾਈ ਲੈਣ ਵਾਲੇ ਖਿਡਾਰੀਆਂ ਨੂੰ ਆਗਿਆ ਹੋਵੇਗੀ, ਕਿਸੇ ਵੀ ਬਾਹਰੀ ਵਿਅਕਤੀ ਜਾਂ ਦਰਸ਼ਕ ਸਟੇਡੀਅਮ ਵਿੱਚ ਦਾਖ਼ਲ ਨਹੀਂ ਹੋ ਸਕੇਗਾ।
ਰੋਜ਼ਾਨਾ ਕੋਰੋਨਾ ਮਾਮਲਿਆਂ ਦੇ ਆਧਾਰ ’ਤੇ, ਗਰੁੱਪ ਏ ਦੇ ਜ਼ਿਲ੍ਹੇ ਜਿਵੇਂ ਕਿ ਗੁਰੂਗ੍ਰਾਮ, ਫਰੀਦਾਬਾਦ, ਅੰਬਾਲਾ, ਪੰਚਕੂਲਾ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਯਮੁਨਾਨਗਰ, ਰੋਹਤਕ, ਝੱਜਰ, ਸੋਨੀਪਤ, ਸਿਰਸਾ, ਰੇਵਾੜੀ, ਜੀਂਦ, ਫਤੇਹਾਬਾਦ, ਮਹਿੰਦਰਗੜ੍ਹ, ਕੈਥਲ, ਭਿਵਾਨੀ ਅਤੇ ਹਿਸਾਰ ਵਿੱਚ ਪਾਬੰਦੀਆਂ ਵੀ ਲਗਾਈਆਂ ਗਈਆਂ ਹਨ। ਇੰਨਾ ਹੀ ਨਹੀਂ ਇਨ੍ਹਾਂ 19 ਜ਼ਿਲ੍ਹਿਆਂ ਵਿੱਚ ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਦਫਤਰਾਂ ਨੂੰ 50 ਫੀਸਦੀ ਸਟਾਫ਼ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਬਾਰ ਅਤੇ ਰੈਸਟੋਰੈਂਟ 50 ਫੀਸਦੀ ਬੈਠਣ ਦੀ ਸਮਰੱਥਾ ਨਾਲ ਖੁੱਲ੍ਹਣਗੇ। ਅੰਤਿਮ ਸੰਸਕਾਰ ਅਤੇ ਵਿਆਹ ਸਮਾਗਮ ਵਿੱਚ ਕ੍ਰਮਵਾਰ 50 ਅਤੇ 100 ਤੋਂ ਵੱਧ ਲੋਕ ਹਿੱਸਾ ਨਹੀਂ ਲੈ ਸਕਣਗੇ। ਇਸ ਦੌਰਾਨ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ, ਮਾਸਕ ਨਾ ਪਹਿਨਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ਆਦਿ ’ਤੇ 500 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ ਅਤੇ ਜੇਕਰ ਕੋਈ ਸੰਸਥਾ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੀ ਹੈ ਤਾਂ ਉਸ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਆਵਾਜਾਈ ’ਤੇ ਪਾਬੰਦੀ ਰਹੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਚੋਣਾਂ ’ਚ ਫੁੱਟ ਪਾਊ ਸ਼ਕਤੀਆਂ ਤੋਂ ਸੁਚੇਤ ਰਹਿਣ ਦੀ ਲੋੜ : ਭਾਈ ਰਣਜੀਤ ਸਿੰਘ

ਪੁੁਸਤਕ ਸੱਭਿਆਚਾਰ ਸਿਰਜਣਾ ਸਮੇਂ ਦੀ ਲੋੜ : ਐਨਐਸ ਪ੍ਰੇਮੀ

ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਨਾਰੀ ਸ਼ਕਤੀ ਪੁਰਸਕਾਰ 2021 ਲਈ ਆਨਲਾਈਨ ਬਿਨੈ, ਨਾਮਜ਼ਦਗੀਆਂ ਮੰਗੀਆਂ

ਡਾ. ਹਰਵਿੰਦਰ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਐਸੋਸੀਏਟ ਮੈਂਬਰ ਨਿਯੁਕਤ

ਸਮਾਜ ਸੇਵੀ ਸੰਸਥਾ ਨੇ ਕੋਰੋਨਾ ਮਹਾਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਵਿਧਾਨ ਸਭਾ ਸਪੀਕਰ ਨੂੰ ਮੰਗ ਪੱਤਰ ਦਿੱਤਾ

ਪਿਹੋਵਾ ਹਲਕੇ ਦੀਆਂ ਮੁਸ਼ਕਲਾਂ ਉਪ ਮੁੱਖ ਮੰਤਰੀ ਤੱਕ ਪਹੁੰਚਾਉਣਗੇ : ਪ੍ਰੋਫੈਸਰ ਰਣਧੀਰ ਸਿੰਘ

ਐਸਬੀਆਈ ਦੇ ਕਰਮਚਾਰੀ ਦੱਸ ਕੇ ਪੁੱਛਿਆ ਓਟੀਪੀ, ਕ੍ਰੈਡਿਟ ਕਾਰਡ ਨਾਲ ਕੱਢੇ 94 ਹਜ਼ਾਰ 209 ਰੁਪਏ, ਕੇਸ ਦਰਜ

ਡੀਸੀ ਪੰਚਕੂਲਾ ਨੇ 19 ਜਨਵਰੀ ਤੱਕ ਮਹਾਮਾਰੀ ਅਲਰਟ ਕੀਤਾ ਜਾਰੀ

ਸੂਬੇਦਾਰ ਰਮੇਸ਼ ਚੰਦਰ ਦਾ ਜੱਦੀ ਪਿੰਡ ਜਾਣੀ ’ਚ ਕੀਤਾ ਅੰਤਿਮ ਸੰਸਕਾਰ