ਪੰਜਾਬ

ਪੰਜਾਬ ’ਚ ਚੋਣ ਸਰਗਰਮੀਆਂ : ਸੋਨੀਆ ਗਾਂਧੀ ਨੇ ਬਣਾਈਆਂ ਪੰਜਾਬ ਕਾਂਗਰਸ ਦੀਆਂ ਪ੍ਰਚਾਰ ਤੇ ਮੈਨੀਫੈਸਟੋ ਕਮੇਟੀਆਂ

January 12, 2022 11:37 AM

- ਪ੍ਰਚਾਰ ਕਮੇਟੀ ’ਚ 25 ਤੇ ਮੈਨੀਫੈਸਟੋ ਕਮੇਟੀ ’ਚ ਹੋਣਗੇ 20 ਮੈਂਬਰ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/11 ਜਨਵਰੀ : ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਪਾਰਟੀ ਨੇ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਅਤੇ ਚੋਣ ਪ੍ਰਚਾਰ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਜਾਖੜ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। ਰਵਨੀਤ ਬਿੱਟੂ ਕੰਪੇਨ ਕਮੇਟੀ ਦੇ ਕਨਵੀਨਰ ਹੋਣਗੇ। ਇਸੇ ਤਰ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। ਅਮਰਪ੍ਰੀਤ ਸਿੰਘ ਲਾਲੀ ਨੂੰ ਕੰਪੇਨ ਕਮੇਟੀ ਦਾ ਕੋ- ਚੇਅਰਮੈਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਗੁਰਕੀਰਤ ਸਿੰਘ ਕੋਟਲੀ, ਵਿਜੇਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਸ਼ਾਮ ਸੁੰਦਰ ਅਰੋੜਾ, ਰਾਜ ਕੁਮਾਰ ਵੇਰਕਾ, ਅਮਰਿੰਦਰ ਸਿੰਘ ਰਾਜਵਾ ਵੜਿੰਗ, ਪ੍ਰਗਟ ਸਿੰਘ, ਰਜਿੰਦਰ ਬੇਰੀ, ਜੋਗਿੰਦਰ ਪਾਲ ਢੀਂਗਰਾ, ਯੋਗਲ ਕਿਸ਼ੋਰ ਵਰਮਾ, ਕੇ.ਕੇ. ਬਾਵਾ, ਹਰਦੀਪ ਸਿੰਘ ਕਿੰਗਰਾ, ਬਿਸਪ ਇਮੂਨੁਅਲ ਰਹਿਮਤ ਮਸੀਹ, ਡਾ. ਨਵਜੋਤ ਦਾਹੀਆ, ਜਥੇਦਾਰ ਚਰਨ ਸਿੰਘ, ਦਵਿੰਦਰ ਸਿੰਘ ਗਰਚਾ, ਗੁਲਾਮ ਹੁਸੈਨ, ਬਲਬੀਰ ਸਿੱਧੂ, ਸੰਦੀਪ ਸੰਧੂ, ਖੁੁਸ਼ਾਲਦੀਪ ਸਿੰਘ ਢਿੱਲੋਂ, ਦੁਰਲਭ ਸਿੰਘ ਅਤੇ ਸਮਰਾਟ ਢੀਂਗਰਾ ਨੂੰ ਮੈਂਬਰ ਬਣਾਇਆ ਗਿਆ ਹੈ।
ਇਨ੍ਹਾਂ ਤੋਂ ਇਲਾਵਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਵਿਚ ਵਿਧਾਇਕ ਦਲ ਦੇ ਨੇਤਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਦੇ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਸੰਸਦ ਮੈਂਬਰ, ਪੰਜਾਬ ਕਾਂਗਰਸ ਦੇ ਸਾਰੇ ਕਾਰਜਕਾਰੀ ਪ੍ਰਧਾਨ, ਕਾਂਗਰਸ ਸਕੱਤਰ ਅਤੇ ਪੰਜਾਬ ਕਾਂਗਰਸ ਦੀਆਂ ਸਾਰੀਆਂ ਜਥੇਬੰਦੀਆਂ ਦੇ ਮੁਖੀ ਸ਼ਾਮਲ ਹੋਣਗੇ।
ਇਸੇ ਤਰ੍ਹਾਂ ਮੈਨੀਫੈਸਟੋ ਕਮੇਟੀ ਵਿੱਚ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਦੇ ਨਾਲ-ਨਾਲ ਡਾ. ਅਮਰ ਸਿੰਘ ਨੂੰ ਕਨਵੀਨਰ, ਮਨਪ੍ਰੀਤ ਸਿੰਘ ਬਾਦਲ ਨੂੰ ਕੋ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਓ.ਪੀ. ਸੋਨੀ, ਰਾਣਾ ਗੁਰਜੀਤ ਸਿੰਘ, ਜੈਵੀਰ ਸ਼ੇਰਗਿੱਲ, ਲੈਫਟੀਨੈਂਟ ਜਨਰਲ ਜੇ.ਐਸ. ਧਾਲੀਵਾਲ, ਰਾਹੁਲ ਆਹੂਜਾ, ਅਲੈਕਸ ਪੀ.ਸੁਨੀਲ, ਸੁਰਿੰਦਰ ਕੁਮਾਰ ਡਾਵਰ, ਹਰਦਿਆਲ ਕੰਬੋਜ, ਸੁਸ਼ੀਲ ਕੁਮਾਰ ਰਿੰਕੂ, ਡਾ. ਜਸਲੀਨ ਸੇਠੀ, ਅਸ਼ੋਕ ਚੌਧਰੀ, ਅਮਿਤ ਵਿਜ, ਕੇ.ਕੇ. ਅਗਰਵਾਲ, ਰਮਨ ਸੁਬਰਾਮਨੀਅਮ, ਮੰਜੂ ਬਾਂਸਲ, ਵਿਜੇ ਕਾਲੜਾ ਅਤੇ ਸੁਰਜੀਤ ਸਿੰਘ ਸਵੈਚ ਕਮੇਟੀ ’ਚ ਮੈਂਬਰ ਵਜੋਂ ਸ਼ਾਮਲ ਕੀਤੇ ਗਏ ਹਨ।
ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ, ਮੁੱਖ ਮੰਤਰੀ, ਪੰਜਾਬ ਕਾਂਗਰਸ ਦੇ ਸਾਰੇ ਕਾਰਜਕਾਰੀ ਪ੍ਰਧਾਨ, ਪੰਜਾਬ ਦੇ ਕਾਂਗਰਸ ਸਕੱਤਰ ਅਤੇ ਪੰਜਾਬ ਕਾਂਗਰਸ ਵਿੰਗ ਦੇ ਮੁਖੀ ਇਸ ਕਮੇਟੀ ਦੇ ਮੈਂਬਰ ਹੋਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ