ਪੰਜਾਬ

‘ਆਪ’ ਆਗੂ ਅਕਾਲੀ ਦਲ ’ਚ ਸ਼ਾਮਲ, ਵਿਧਾਇਕ ਐਨ. ਕੇ. ਸ਼ਰਮਾ ਨੇ ਕੀਤਾ ਸਨਮਾਨ

January 12, 2022 12:10 PM

- ਡੇਰਾਬੱਸੀ ’ਚ ਆਮ ਆਦਮੀ ਪਾਰਟੀ ਖ਼ਿਲਾਫ਼ ਚਲਾਵਾਂਗੇ ਅਭਿਆਨ

ਗੁਰਜੀਤ ਸਿੰਘ ਈਸਾਪੁਰ, ਰਾਜੀਵ ਗਾਂਧੀ
ਡੇਰਾਬੱਸੀ, 11 ਜਨਵਰੀ : ਡੇਰਾਬੱਸੀ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸੈਣੀ ਖਿਲਾਫ਼ ਆਪ ਪਾਰਟੀ ਵਲੋਂ ਚੋਣ ਲੜਨ ਵਾਲੇ ਕਪਿਲ ਸ਼ਰਮਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਉਨਾਂ ਨੂੰ ਡੇਰਾਬੱਸੀ ਵਿਚਲੀ ਰਿਹਾਇਸ਼ ਵਿਖੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਆਪ ਪਾਰਟੀ ਖ਼ਿਲਾਫ਼ ਅਭਿਆਨ ਚਲਾਉਣ ਦਾ ਐਲਾਨ ਕਰਦਿਆਂ ਕਪਿਲ ਦੇਵ ਸ਼ਰਮਾ ਮੌਨੂੰ ਨੇ ਕਿਹਾ ਕਿ ਆਪ ਪਾਰਟੀ ਦੀਆਂ ਨੀਤੀਆਂ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਹਿੱਤ ਵਿਚ ਨਹੀਂ ਹਨ। ਪੰਜਾਬ ਦੀ ਲੀਡਰਸ਼ਿਪ ਨੂੰ ਅੱਜ ਵੀ ਕਿਸੇ ਤਰਾਂ ਦਾ ਫੈਸਲਾ ਲੈਣ ਦਾ ਅਧਿਕਾਰ ਨਹੀਂ ਹੈ। ਉਨਾਂ ਕਿਹਾ ਕਿ ਡੇਰਾਬੱਸੀ ਵਿਧਾਨ ਸਭਾ ਹਲਕੇ ਦਾ ਵਿਕਾਸ ਕੇਵਲ ਐਨ. ਕੇ. ਸ਼ਰਮਾ ਦੇ ਕਾਰਜਕਾਲ ਵਿਚ ਹੋਇਆ ਹੈ। ਪਿਛਲੇ ਪੰਜ ਸਾਲਾਂ ਦੌਰਾਨ ਵੀ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਐਨ. ਕੇ. ਸ਼ਰਮਾ ਜਿਸ ਤਰਾਂ ਨਾਲ ਇਲਾਕੇ ਦੀ ਆਵਾਜ਼ ਬਣ ਕੇ ਕੰਮ ਕਰ ਰਹੇ ਹਨ ਉਹ ਪ੍ਰਸੰਸ਼ਾਂਯੋਗ ਹੈ। ਦੂਸਰੇ ਪਾਸੇ ਆਮ ਆਦਮੀ ਪਾਰਟੀ ਅਤੇਕਾਂਗਰਸ ਦੇ ਆਗੂ ਇਸ ਹਲਕੇ ਦੀ ਨਹੀਂ ਬਲਕਿ ਕੇਵਲ ਆਪਣੀ ਹੀ ਗੱਲ ਕਰਦੇ ਹਨ। ਡੇਰਾਬੱਸੀ ਦੇ ਵਿਧਾਇਕ ਐਨ. ਕੇ. ਸ਼ਰਮਾ ਨੇ ਕਪਿਲ ਸ਼ਰਮਾ ਅਤੇ ਉਨਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਵਿਕਾਸ ਦੇ ਮਾਮਲੇ ਵਿਚ ਅੱਗੇ ਵਧਾਇਆ ਸੀ, ਉਥੇ ਹੀ ਪਿਛਲੇ ਪੰਜ ਸਾਲ ਦੌਰਾਨ ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਦੇ ਕਾਰਨ ਪੰਜਾਬ ਵਿਕਾਸ ਦੇ ਮਾਮਲੇ ਵਿਚ 50 ਸਾਲ ਪਿਛੇ ਚਲਾ ਗਿਆ ਹੈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸੈਣੀ ਨੇ ਕਿਹਾ ਕਿ ਕਪਿਲ ਸ਼ਰਮਾ ਦੇ ਆਉਣ ਨਾਲ ਸ਼ਹਿਰ ਵਿਚ ਅਕਾਲੀ ਦਲ ਨੂੰ ਮਜਬੂਤੀ ਮਿਲੇਗੀ। ਇਸ ਮੌਕੇ ਸ਼ਮੀਰ ਅਹਿਮਦ, ਗੁਲਜਾਰ ਸਿੰਘ, ਮਨੀ ਧੀਮਾਨ, ਰੋਹਿਤ ਮਹੰਦੀਰੱਤਾ, ਕਲਪਨਾ ਸ਼ਰਮਾ, ਨੇਹਾ ਸ਼ਰਮਾ, ਵਿਜੇਤਾ ਮਹਿੰਦੀਰੱਤਾ, ਸੋਹਣ ਲਾਲ ਸ਼ਰਮਾ ਆਦਿ ਨੇ ਪਰਿਵਾਰ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਸੁਰੇਸ਼ ਸ਼ਾਰਦਾ, ਕੁਲਦੀਪ ਸਿੰਘ ਰੰਗੀ, ਹਰਿੰਦਰ ਸਿੰਘ ਹਨੀ, ਸਚਿਨ ਸ਼ਰਮਾ ਸਮੇਤ ਕਈ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ