ਦੇਸ਼

ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਉਕਾਈ ਦਾ ਮਾਮਲਾ : ਸੁਪਰੀਮ ਕੋਰਟ ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਅਗਵਾਈ ’ਚ ਹੋਵੇਗੀ ਜਾਂਚ

January 13, 2022 10:59 AM

ਏਜੰਸੀਆਂ
ਨਵੀਂ ਦਿੱਲੀ/12 ਜਨਵਰੀ : ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਉਕਾਈ ਦੇ ਮਾਮਲੇ ਦੀ ਜਾਂਚ ਲਈ ਸਰਬ ਉਚ ਅਦਾਲਤ ਦੀ ਸਾਬਕਾ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।
ਸਰਵਉਚ ਅਦਾਲਤ ਨੇ ਐਨਆਈਏ ਦੇ ਆਈਜੀ, ਚੰਡੀਗੜ੍ਹ ਪੁਲਿਸ ਮੁਖੀ, ਵਧੀਕ ਡੀਜੀਪੀ ਪੰਜਾਬ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਜਾਂਚ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਸੁਰੱਖਿਆ ਦਸਤਾਵੇਜ਼ ਜਸਟਿਸ ਇੰਦੂ ਮਲਹੋਤਰਾ ਨੂੰ ਸੌਂਪਣ ਦੇ ਨਿਰਦੇਸ ਦਿੱਤੇ ਹਨ। ਇਹ ਕਮੇਟੀ ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਦੌਰੇ ਦੌਰਾਨ ਸੁਰੱਖਿਆ ’ਚ ਉਕਾਈ ਦੀ ਜਾਂਚ ਕਰੇਗੀ। ਇਸ ਦੀ ਅਗਵਾਈ ਜਸਟਿਸ ਇੰਦੂ ਮਲਹੋਤਰਾ ਕਰਨਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਾਰੀਆਂ ਮੌਜੂਦਾ ਜਾਂਚ ਕਮੇਟੀਆਂ ’ਤੇ ਵੀ ਰੋਕ ਲਗਾ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਅਤੇ ਗ੍ਰਹਿ ਮੰਤਰਾਲੇ ਦੋਵਾਂ ਨੇ ਆਪੋ-ਆਪਣੀਆਂ ਕਮੇਟੀਆਂ ਬਣਾਈਆਂ ਸਨ, ਦੋਵਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਕ-ਦੂਜੇ ਦੀ ਜਾਂਚ ’ਤੇ ਭਰੋਸਾ ਨਹੀਂ ਹੈ।
ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ’ਚ ਅਜੇ ਸਮਾਂ-ਸੀਮਾ ਤੈਅ ਨਹੀਂ ਕੀਤੀ ਹੈ। ਚੀਫ਼ ਜਸਟਿਸ ਰਮਨਾ ਨੇ ਸੁਣਵਾਈ ਦੌਰਾਨ ਜਸਟਿਸ ਮਲਹੋਤਰਾ ਕਮੇਟੀ ਨੂੰ ਜਲਦ ਤੋਂ ਜਲਦ ਆਪਣੀ ਜਾਂਚ ਰਿਪੋਰਟ ਦੇਣ ਦੀ ਅਪੀਲ ਕੀਤੀ ਹੈ। ਸਰਬ ਉਚ ਅਦਾਲਤ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਆਦੇਸ਼ ਦਿੱਤਾ ਹੈ ਕਿ ਉਹ ਸੁਪਰੀਮ ਕੋਰਟ ਦੇ ਹੁਕਮ ’ਤੇ ਸੁਰੱਖਿਆ ’ਚ ਉਕਾਈ ਬਾਰੇ ਇਕੱਠੇ ਕੀਤੇ ਗਏ ਸਾਰੇ ਵੇਰਵੇ ਅਤੇ ਦਸਤਾਵੇਜ਼ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਕਰੇ।
ਸਰਬ ਉਚ ਅਦਾਲਤ ਨੇ ਸਪੱਸ਼ਟ ਕੀਤਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਬਣਾਈਆਂ ਜਾਂਚ ਕਮੇਟੀਆਂ ਦੀ ਕਾਰਵਾਈ ’ਤੇ ਰੋਕ ਜਾਰੀ ਰਹੇਗੀ।
ਦੱਸਣਾ ਬਣਦਾ ਹੈ ਕਿ ਬੀਤੇ ਸੋਮਵਾਰ ਨੂੰ ਐਨਜੀਓ ‘ਲਾਇਰਜ਼ ਵਾਇਸ ਦੀ ਅਰਜ਼ੀ ’ਤੇ ਤੁਰੰਤ ਸੁਣਵਾਈ ਕਰਦਿਆਂ ਸਰਬ ਉਚ ਅਦਾਲਤ ਦੇ ਇੱਕ ਸਾਬਕਾ ਜੱਜ ਦੀ ਅਗਵਾਈ ਵਿੱਚ ਇੱਕ ਉਚ ਪੱਧਰੀ ਜਾਂਚ ਕਮੇਟੀ ਗਠਿਤ ਕਰਨ ਦਾ ਫੈਸਲਾ ਕੀਤਾ ਗਿਆ ਸੀ। ਬੈਂਚ ਨੇ ਇਹ ਫੈਸਲਾ ਅਰਜ਼ੀਕਰਤਾ, ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੀਤਾ ਸੀ।
ਕਮੇਟੀ ਇਸ ਗੱਲ ਦਾ ਅਧਿਐਨ ਕਰੇਗੀ ਕਿ ਸੁਰੱਖਿਆ ’ਚ ਉਕਾਈ ਦਾ ਮੁੱਢਲਾ ਕਾਰਨ ਕੀ ਸੀ। ਸੁਰੱਖਿਆ ਨੂੰ ਹੋਰ ਪੁਖਤਾ ਬਣਾਉਣ ਲਈ ਹੋਰ ਕਿਹੜੇ ਉਪਾਅ ਕੀਤੇ ਜਾ ਸਕਦੇ ਹਨ?
ਸੁਪਰੀਮ ਕੋਰਟ ਨੇ ਇਸ ਮਾਮਲੇ ’ਚ 10 ਜਨਵਰੀ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਘਾਟ ਦੀ ਜਾਂਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਤੋਂ ਕਰਵਾਈ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਿੱਖ ਨੌਜਵਾਨ ਨੇ ਬਰਫ਼ੀਲੇ ਪਾਣੀ ’ਚ ਛਾਲ ਮਾਰ ਕੇ ਬਚਾਈ ਬੱਚੀ ਦੀ ਜਾਨ

ਕੇਂਦਰ ਨੇ ਰਾਜਾਂ ਨੂੰ ਟੈਸਟਿੰਗ ਵਧਾਉਣ ਦੇ ਦਿੱਤੇ ਨਿਰਦੇਸ਼

ਹਿਮਾਚਲ : ਜੇਸੀਬੀ ਮਸ਼ੀਨ ਖੱਡ ’ਚ ਡਿੱਗਣ ਨਾਲ 4 ਮੌਤਾਂ

ਛੱਤੀਸਗੜ੍ਹ : ਮੁਕਾਬਲੇ ’ਚ 5 ਨਕਸਲੀ ਹਲਾਕ

ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ : ਕਾਂਗਰਸ

ਪਦਮਸ੍ਰੀ ਨਾਲ ਸਨਮਾਨਿਤ ਪ੍ਰਸਿੱਧ ਕਾਰਟੂਨਿਸਟ ਨਰਾਇਣ ਦੇਬਨਾਥ ਦਾ ਦੇਹਾਂਤ

ਪੀਐਮ ਮੋਦੀ ਦੀ ਸੁਰੱਖਿਆ ’ਚ ਉਕਾਈ ਦਾ ਮਾਮਲਾ : ਜਾਂਚ ਕਮੇਟੀ ਦੀ ਚੇਅਰਪਰਸਨ ਜਸਟਿਸ ਇੰਦੂ ਮਲਹੋਤਰਾ ਨੂੰ ਫੋਨ ’ਤੇ ਮਿਲੀ ਧਮਕੀ

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ

ਕੇਂਦਰ ਵੱਲੋਂ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ, ਇੱਛਾ ਵਿਰੁੱਧ ਵੈਕਸੀਨ ਲਗਵਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ

ਹੈਲੀਕਾਪਟਰ ਹਾਦਸਾ : ਬੱਦਲਾਂ ’ਚ ਭਟਕਣ ਕਾਰਨ ਵਾਪਰਿਆ ਸੀ ਹਾਦਸਾ