ਪੰਜਾਬ

ਸੜਕ ਹਾਦਸੇ ’ਚ 5 ਹਲਾਕ

January 13, 2022 11:12 AM

ਜੀਤਾ ਸਿੰਘ ਨਾਰੰਗ
ਕੋਟ ਈਸੇ ਖਾਂ/12 ਜਨਵਰੀ : ਹਲਕਾ ਜ਼ੀਰਾ ਦੇ ਪਿੰਡ ਮਲੂਵਾਲੀਆ ਵਿੱਚ ਸੰਘਣੀ ਧੁੰਦ ਕਾਰਨ ਬੁੱਧਵਾਰ ਨੂੰ ਪਨਬੱਸ ਤੇ ਸਵਿੱਫਟ ਕਾਰ ਦੀ ਹੋਈ ਭਿਆਨਕ ਟੱਕਰ ’ਚ ਇੱਕ ਔਰਤ ਸਣੇ ਪੰਜ ਲੋਕਾਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਆਪਣੀ ਸਵਿਫਟ ਕਾਰ ’ਤੇ ਸਵਾਰ ਹੋ ਕੇ ਲੁਧਿਆਣਾ ਵਿਖੇ ਲੋਹੜੀ ਦੇ ਪ੍ਰੋਗਰਾਮ ’ਤੇ ਗਏ ਸਨ। ਉਹ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਪਨਬੱਸ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਕਾਰ ਸਵਾਰ ਇੱਕ ਔਰਤ ਸਮੇਤ 5 ਲੋਕਾਂ ਦੀ ਮੌਤ ਹੋ ਗਈ।
ਕਾਰ ਸਵਾਰ ਮ੍ਰਿਤਕ ਦੋ ਪਰਿਵਾਰਾਂ ਦੇ ਮੈਂਬਰ ਸਨ, ਜਿਨ੍ਹਾਂ ਦੀ ਪਛਾਣ ਡਰਾਈਵਰ ਅਰਵਿੰਦਰ ਸਿੰਘ (35) ਪਤਨੀ ਅਮਰਜੀਤ ਕੌਰ (28), ਪ੍ਰਦੀਪ ਸਿੰਘ (42), ਭਰਾ ਰਣਜੀਤ ਸਿੰਘ (45), ਪੁੱਤਰ ਜਸ਼ਨਪ੍ਰੀਤ ਸਿੰਘ (19) ਸ਼ਹਿਰ ਪੱਟੀ ਦੇ ਵਸਨੀਕ ਸਨ। ਹਾਦਸੇ ਮਗਰੋਂ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਡੀ) ਮਨਮਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਜ਼ੀਰਾ ਦੇ ਪਿੰਡ ਮਲੂਵਾਲੀਆ ਵਿੱਚ ਬੁੱਧਵਾਰ ਨੂੰ ਪਨਬੱਸ ਤੇ ਸਵਿੱਫਟ ਕਾਰ ਦੇ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਅਗਲੀ ਜਾਂਚ ਤੇ ਕਾਰਵਾਈ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ