ਪੰਜਾਬ

ਲਹਿਰਾ ਮੁਹੱਬਤ : ਗੁਰਦੁਆਰਾ ਸਾਹਿਬ ਦੇ ਬਾਹਰ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

January 13, 2022 11:14 AM

ਅਨਿਲ ਵਰਮਾ
ਬਠਿੰਡਾ/12 ਜਨਵਰੀ : ਬੁੱਧਵਾਰ ਨੂੰ ਪਿੰਡ ਲਹਿਰਾ ਖਾਨਾ ਵਿਖੇ ਦੁਪਹਿਰ ਸਮੇਂ ਮਾਹੌਲ ਉਸ ਸਮੇਂ ਗਮਗੀਨ ਹੋ ਗਿਆ, ਜਦੋਂ ਦੋ ਨੌਜਵਾਨਾਂ ਉੱਪਰ ਅਣਪਛਾਤੇ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਨੌਜਵਾਨਾਂ ਨੂੰ ਇਲਾਜ ਲਈ ਆਦੇਸ਼ ਹਸਪਤਾਲ ਲਿਜਾਇਆ ਗਿਆ, ਜਿੱਥੇ ਇਨ੍ਹਾਂ ਨੇ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਛੱਲਾ ਸਿੱਧੂ (30) ਪੁੱਤਰ ਸੁਖਦੇਵ ਸਿੰਘ ਵਾਸੀ ਲਹਿਰਾਖਾਨਾ ਅਤੇ ਮਨਪ੍ਰੀਤ ਸਿੰਘ ਵਿੱਕੀ (26) ਪੁੱਤਰ ਗੁਰਸੇਵਕ ਸਿੰਘ ਸਾਬਕਾ ਸਰਪੰਚ ਵਾਸੀ ਲਹਿਰਾ ਬੇਗਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵੇਂ ਨੌਜਵਾਨਾਂ ਦਾ ਸਬੰਧ ਕੁਲਵੀਰ ਨੁਰੂਆਣਾ ਗਰੁੱਪ ਨਾਲ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਪਿੰਡ ਲਹਿਰਾ ਖਾਨਾ ਦੇ ਸੇਵਾਮੁਕਤ ਅਧਿਆਪਕ ਸੁਖਵੰਤ ਸਿੰਘ ਦੀ ਪਤਨੀ ਅੰਗਰੇਜ਼ ਕੌਰ ਦਾ ਬੁੱਧਵਾਰ ਨੂੰ ਪਿੰਡ ਦੇ ਗੁਰਦੁਆਰਾ ਬਾਬਾ ਵਧਾਵਾ ਸਿੰਘ ਵਿਖੇ ਦੁਪਹਿਰ 1 ਵਜੇ ਭੋਗ ਪਿਆ ਸੀ। ਮਨਪ੍ਰੀਤ ਸਿੰਘ ਛੱਲਾ ਸਿੱਧੂ ਦੀ ਅੰਗਰੇਜ ਕੌਰ ਤਾਈ ਲੱਗਦੀ ਸੀ। ਮਨਪ੍ਰੀਤ ਸਿੰਘ ਛੱਲਾ ਸਿੱਧੂ ਆਪਣੇ ਸਾਥੀਆਂ ਸਮੇਤ ਆਪਣੀ ਤਾਈ ਦੇ ਭੋਗ ’ਤੇ ਆਇਆ ਸੀ। ਇਸੇ ਦੌਰਾਨ ਕੁਝ ਸਮੇਂ ਬਾਅਦ ਅਚਾਨਕ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਪਤਾ ਲੱਗਾ ਕਿ ਕੁਝ ਅਣਪਛਾਤੇ ਨੌਜਵਾਨਾਂ ਨੇ ਮਨਪ੍ਰੀਤ ਸਿੰਘ ਛੱਲਾ ਸਿੱਧੂ ਅਤੇ ਮਨਪ੍ਰੀਤ ਸਿੰਘ ਵਿੱਕੀ ਉੱਪਰ ਅੰਨ੍ਹੇਵਾਹ ਗੋਲੀਆਂ ਨਾਲ ਕਾਤਲਨਾਮਾ ਹਮਲਾ ਕਰ ਦਿੱਤਾ, ਜਿਸ ਵਿਚ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਐਸਐਸਪੀ ਬਠਿੰਡਾ ਅਜੈ ਮਲੂਜਾ ਨੇ ਆਪਣੀ ਟੀਮ ਘਟਨਾ ਸਥਾਨ ਦਾ ਦੌਰਾ ਕੀਤਾ। ਪੁਲਿਸ ਟੀਮ ਨੇ ਘਟਨਾ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੇਰ ਸ਼ਾਮ ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰ ਸੁੱਖਾ ਦੂਨੇਕਾ ਨੇ ਫੇਸਬੁੱਕ ਅਕਾਊਂਟ ’ਤੇ ਪੋਸਟ ਪਾ ਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ