ਪੰਜਾਬ

ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇ ਕਾਂਗਰਸ : ਚੰਨੀ

January 13, 2022 11:17 AM

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/12 ਜਨਵਰੀ : ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਕਰਨ ਨਾਲ ਪਾਰਟੀ ਨੂੰ ਚੋਣਾਂ ਵਿਚ ਫਾਇਦਾ ਹੋ ਸਕਦਾ ਹੈ। ਚੰਨੀ ਦਾ ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ, ਜਦੋਂ ਵਿਰੋਧੀ ਦਲਾਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਸ ਕੋਲ ਮੁੱਖ ਮੰਤਰੀ ਦੇ ਅਹੁਦੇ ਲਈ ਕਈ ਉਮੀਦਵਾਰ ਹਨ, ਜਿਨ੍ਹਾਂ ਵਿਚ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਆਗੂ ਸੁਨੀਲ ਜਾਖੜ ਵੀ ਸ਼ਾਮਲ ਹਨ।
ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਨੇ ਵੀ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ‘ਆਪ’ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅਗਲੇ ਹਫਤੇ ਕਰਨਗੇ।
14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦੇ ਐਲਾਨ ਸਬੰਧੀ ਸਵਾਲ ਦੇ ਜਵਾਬ ਵਿਚ ਸ੍ਰੀ ਚੰਨੀ ਨੇ ਕਿਹਾ ਕਿ ਫੈਸਲਾ ਪਾਰਟੀ ਨੂੰ ਕਰਨਾ ਹੈ। ਇਹ ਪੁੱਛਣ ’ਤੇ ਕਿ ਕੀ ਕਾਂਗਰਸ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਚੰਨੀ ਨੇ ਕਿਹਾ, ‘‘ਪਿਛਲੀ ਵਾਰ ਜਦੋਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਸੀ ਤਾਂ ਅਸੀਂ ਜਿੱਤੇ ਸਨ ਅਤੇ ਉਸ ਤੋਂ ਪਹਿਲਾਂ ਜਦੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਨਹੀਂ ਹੋਇਆ ਸੀ ਤਾਂ ਅਸੀਂ ਹਾਰੇ ਅਤੇ ਉਸ ਤੋਂ ਵੀ ਪਹਿਲਾਂ ਜਦੋਂ ਉਨ੍ਹਾਂ ਐਲਾਨ ਕੀਤਾ ਸੀ ਤਾਂ ਅਸੀਂ ਜਿੱਤੇ ਸਨ ਅਤੇ ਜਦੋਂ ਵੀ ਹਾਈਕਮਾਨ ਨੇ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਤਾਂ ਅਸੀਂ ਹਾਰੇ।’’
ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਚੰਨੀ ਨੇ ਕਿਹਾ, ‘‘ਇਸ ਵਾਰ ਪਾਰਟੀ ਹਾਈਕਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਾ ਚਾਹੀਦਾ ਹੈ। ਸਿੱਧੂ ਵੀ ਇਹੀ ਕਹਿ ਰਹੇ ਹਨ ਕਿ ਪਾਰਟੀ ਨੂੰ ਐਲਾਨ ਕਰਨਾ ਚਾਹੀਦਾ ਹੈ।’’ ਇਸ ਦੌਰਾਨ ਚੰਨੀ ਨੇ ਦਾਅਵਾ ਕੀਤਾ ਕਿ ਕਾਂਗਰਸ ਇਕਪਾਸੜ ਜਿੱਤ ਹਾਸਲ ਕਰੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ