ਪੰਜਾਬ

ਲੋਕ ਆਵਾਜ਼ ਨੂੰ ਦਬਾਉਣ ਲਈ ਐਸਮਾ ਦੀ ਵਰਤੋਂ ਕਰ ਰਹੀ ਭਾਜਪਾ : ਕਾਮਰੇਡ ਸੇਖੋਂ

January 13, 2022 11:19 AM

ਬੀ.ਐਸ. ਭੁੱਲਰ
ਬਠਿੰਡਾ/12 ਜਨਵਰੀ : ਭਾਰਤੀ ਜਨਤਾ ਪਾਰਟੀ ਆਪਣੀ ਸਰਕਾਰ ਵਾਲੇ ਰਾਜਾਂ ਵਿੱਚ ਹੱਕਾਂ ਲਈ ਉੱਠਣ ਵਾਲੀ ਆਵਾਜ਼ ਨੂੰ ਦਬਾਉਣ ਵਾਸਤੇ ਐਸਮਾ ਲਾਗੂ ਕਰਦਿਆਂ ਭਾਰਤੀ ਸੰਵਿਧਾਨ ਦੀ ਦੁਰਵਰਤੋਂ ਕਰ ਰਹੀ ਹੈ। ਇਹ ਦੋਸ਼ ਸੀਪੀਆਈ (ਐਮ) ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ‘ਦੇਸ਼ ਸੇਵਕ’ ਨਾਲ ਗੱਲਬਾਤ ਕਰਦਿਆਂ ਲਾਇਆ।
ਕਾਮਰੇਡ ਸੇਖੋਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰ ਭਾਰਤ ਵਾਸੀ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਅਤੇ ਸੰਘਰਸ਼ ਕਰਨ ਦੀ ਆਗਿਆ ਦਿੰਦਾ ਹੈ, ਪਰ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਸਰਕਾਰ ਸੱਤਾ ’ਤੇ ਕਾਬਜ਼ ਹੋਈ ਹੈ, ਉਸ ਵੱਲੋਂ ਹੱਕ ਮੰਗਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕਾਰਵਾਈਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਵੱਲੋਂ 20 ਦਸੰਬਰ 1968 ਨੂੰ ਲਾਗੂ ਕੀਤੇ ਜ਼ਰੂਰੀ ਸੇਵਾਵਾਂ ਰੱਖ-ਰਖਾਵ ਕਾਨੂੰਨ ਐਸਮਾ ਨੂੰ ਭਾਜਪਾ ਇੱਕ ਹਥਿਆਰ ਵਜੋਂ ਵਰਤ ਕੇ ਲੋਕ ਸੰਘਰਸ਼ਾਂ ਨੂੰ ਦਬਾਅ ਰਹੀ ਹੈ। ਇਸੇ ਕੜੀ ਤਹਿਤ ਹੁਣ ਗੁਆਂਢੀ ਸੂਬੇ ਹਰਿਆਣਾ ਵਿੱਚ ਡਾਕਟਰਾਂ ਨੂੰ ਹੜਤਾਲ ਕਰਨ ਤੋਂ ਰੋਕਣ ਲਈ ਐਸਮਾ ਲਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਤਹਿਤ ਛੇ ਮਹੀਨੇ ਤੱਕ ਡਾਕਟਰ ਹੜਤਾਲ ਨਹੀਂ ਕਰ ਸਕਣਗੇ।
ਸੂਬਾ ਸਕੱਤਰ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਮੋਦੀ ਸਰਕਾਰ ਦੀ ਸ਼ਹਿ ’ਤੇ ਕੋਰੋਨਾ ਦਾ ਬਹਾਨਾ ਬਣਾ ਕੇ ਬੇਲੋੜੀ ਕਾਰਵਾਈ ਕੀਤੀ ਹੈ। ਡਾਕਟਰਾਂ ਨੇ ਉੱਥੇ ਕੇਵਲ ਹੜਤਾਲ ਕਰਕੇ ਓਪੀਡੀ ਸੇਵਾਵਾਂ ਪ੍ਰਭਾਵਤ ਕੀਤੀਆਂ ਸਨ, ਜਦਕਿ ਐਮਰਜੈਂਸੀ ਤੇ ਜ਼ਰੂਰੀ ਸੇਵਾਵਾਂ ਜਾਰੀ ਸਨ। ਇੱਥੇ ਹੀ ਬੱਸ ਨਹੀਂ ਐਸਮਾ ਲਾਗੂ ਕਰਨ ਤੋਂ ਪਹਿਲਾਂ ਇਸ ਬਾਰੇ ਸਬੰਧਤ ਧਿਰਾਂ ਨੂੰ ਅਖ਼ਬਾਰਾਂ ਜਾਂ ਚੈਨਲਾਂ ਆਦਿ ਰਾਹੀਂ ਅਗੇਤੀ ਜਾਣਕਾਰੀ ਮੁਹੱਈਆ ਕਰਵਾਉਣੀ ਹੁੰਦੀ ਹੈ, ਜਿਸ ਦੀ ਹੁਣ ਲੋੜ ਨਹੀਂ ਸਮਝੀ ਜਾਂਦੀ।
ਇਸ ਕਾਨੂੰਨ ਨੂੰ ਲਾਗੂ ਕਰਨ ਵਾਲੀ ਸਥਿਤੀ ਨਾ ਹੋਣ ਦੇ ਬਾਵਜੂਦ ਕਰਮਚਾਰੀਆਂ ਨੂੰ ਦਬਾਉਣ ਤੇ ਡਰਾਉਣ ਲਈ ਅਜਿਹੀ ਕਾਰਵਾਈ ਕੀਤੀ ਜਾ ਰਹੀ ਹੈ, ਜੋ ਸੰਵਿਧਾਨ ਵਿਰੋਧੀ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਰਨਾਟਕ ਰਾਜ ਵਿੱਚ ਵੀ ਹੱਕਾਂ ਲਈ ਸੰਘਰਸ ਕਰ ਰਹੇ ਸਫ਼ਾਈ ਮਜ਼ਦੂਰਾਂ ‘ਤੇ ਐਸਮਾ ਲਾਗੂ ਕੀਤਾ ਗਿਆ ਸੀ।
ਸੂਬਾਈ ਸਕੱਤਰ ਨੇ ਕਿਹਾ ਕਿ ਕਿਸਾਨ ਅੰਦੋਲਨ ਸਮੇਂ ਵੀ ਰਾਜਾਂ ਦੀਆਂ ਭਾਜਪਾ ਸਰਕਾਰਾਂ ਨੇ ਡਾਂਗਾਂ, ਜੇਲ੍ਹਾਂ, ਗੋਲ਼ੀਆਂ ਤੋਂ ਇਲਾਵਾ ਗੱਡੀਆਂ ਹੇਠ ਕੁਚਲਣ ਤੋਂ ਵੀ ਸੰਕੋਚ ਨਹੀਂ ਕੀਤਾ ਸੀ। ਐਸਮਾ ਵਰਗੇ ਕਾਨੂੰਨਾਂ ਦੀ ਬੇਲੋੜੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਹੋ ਚੁੱਕੀ ਹੈ ਅਤੇ ਆਉਣ ਵਾਲੀਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ