ਪੰਜਾਬ

ਡਰੱਗਜ਼ ਮਾਮਲਾ : ਬਿਕਰਮ ਮਜੀਠੀਆ ਤੋਂ ਸਿਟ ਵੱਲੋਂ ਢਾਈ ਘੰਟੇ ਪੁੱਛ ਪੜਤਾਲ

January 13, 2022 11:25 AM

- ਕਿਹਾ, ਜਦੋਂ ਬੁਲਾਇਆ ਜਾਵੇਗਾ ਹਾਜ਼ਰ ਹੋਵਾਂਗਾ

ਹਰਬੰਸ ਬਾਗੜੀ
ਮੋਹਾਲੀ/12 ਜਨਵਰੀ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਸ਼ਾ ਤਸਕਰੀ ਮਾਮਲੇ ’ਚ ਬੁੱਧਵਾਰ ਨੂੰ ਐਸਆਈਟੀ (ਸਿੱਟ) ਸਾਹਮਣੇ ਪੇਸ਼ ਹੋਏ।
ਹਾਈ ਕੋਰਟ ਵੱਲੋਂ ਬੀਤੇ ਦਿਨੀਂ ਪੇਸ਼ਗੀ ਜ਼ਮਾਨਤ ਮਿਲਣ ਤੋਂ ਬਾਅਦ ਬੁੁੱਧਵਾਰ ਸਵੇਰੇ 11 ਵਜੇ ਬਿਕਰਮ ਮਜੀਠੀਆ ਪੰਜਾਬ ਪੁਲਿਸ ਦੇ ਸਟੇਟ ਕਰਾਇਮ ਥਾਣੇ ਵਿੱਚ ਸਿੱਟ ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਅਤੇ ਸਵਾ ਦੋ ਘੰਟੇ ਦੇ ਕਰੀਬ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਗਈ। ਪੜਤਾਲ ਤੋਂ ਬਾਅਦ ਥਾਣੇ ਦੇ ਬਾਹਰ ਮਜੀਠੀਆ ਨੇ ਪੱਤਰਕਾਰਾਂ ਕੋਲ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਸਿਟ ਨੂੰ ਜਾਂਚ ਵਿਚ ਪੂਰਾ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਸਰਕਾਰ ਨੇ ਉਸ ਵਿਰੁੱਧ ਝੂਠਾ ਕੇਸ ਦਰਜ ਕੀਤਾ ਹੈ। ਸਿਟ ਨੇ ਕੇਸ ਮੁਤੱਲਕ ਜੋ ਕੁੱਝ ਪੁੱਛਿਆ ਗਿਆ, ਉਸ ਦਾ ਸਹੀ ਜਵਾਬ ਦਿੱਤਾ ਗਿਆ ਹੈ। ਦੁਬਾਰਾ ਸਿੱਟ ਅੱਗੇ ਪੇਸ਼ ਹੋਣ ਸਬੰਧੀ ਮਜੀਠੀਆ ਨੇ ਕਿਹਾ ਪੁਲਿਸ ਜਦੋਂ ਬੁਲਾਏਗੀ, ਉਹ ਹਾਜ਼ਰ ਹੋ ਜਾਣਗੇ। ਮਜੀਠੀਆ ਖ਼ਿਲਾਫ਼ ਪਿਛਲੇ ਦਿਨੀਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਇਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਸਿਆਸੀ ਕਿੜ ਕੱਢਣ ਲਈ ਉਨ੍ਹਾਂ ’ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ, ਕਿਉਂਕਿ ਇਸ ਮਾਮਲੇ ਨਾਲ ਸਬੰਧਤ ਪੂਰੀ ਜਾਂਚ ਏਡੀਜੀਪੀ ਪੱਧਰ ਦੇ ਅਧਿਕਾਰੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਸਬੰਧਤ ਸੱਚ ਲੋਕਾਂ ਸਾਹਮਣੇ ਆਉਣਾ ਚਾਹੀਦਾ ਹੈ ਅਤੇ ਉਹ ਜਾਂਚ ਵਿਚ ਪੂਰਾ ਸਹਿਯੋਗ ਕਰਨਗੇ। ਬਿਕਰਮ ਮਜੀਠੀਆ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਸ਼ਬਦੀ ਹਮਲਾ ਕਰਦਿਆਂ ਸਪੱਸ਼ਟ ਕਿਹਾ ਕਿ ਪੰਜਾਬ ਵਿਚ ਵਿਕਾਸ ਨਾ ਦੀ ਕੋਈ ਚੀਜ਼ ਨਹੀਂ ਅਤੇ ਠੋਕੋ ਤਾਲੀ ਨਵਜੋਤ ਸਿੰਘ ਸਿੱਧੂ ਵੱਲੋਂ ਖਟਾਰਾ ਮਾਡਲ ਪੇਸ਼ ਕੀਤਾ ਗਿਆ ਹੈ ਅਤੇ ਇਹ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਸਿਰਫ ਮੈਂ-ਮੈਂ ਮੈਂ ਕਰਦਾ ਹੀ ਪੰਜਾਬ ਘੁੰਮ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਬਤੌਰ ਮੰਤਰੀ ਹੁੰਦਿਆਂ ਵੱਖ-ਵੱਖ ਮਹਿਕਮਿਆਂ ਵਿੱਚ ਕਾਰਗੁਜ਼ਾਰੀ ਜ਼ੀਰੋ ਫੀਸਦੀ ਹੈ।
ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਕਾਰਗੁਜਾਰੀ ਬਾਰੇ ਕਾਂਗਰਸ ਸਰਕਾਰ ਦੇ ਮੰਤਰੀ ਹੀ ਬਿਆਨਬਾਜ਼ੀ ਕਰ ਚੁੱਕੇ ਹਨ ਅਤੇ ਵੱਖ-ਵੱਖ ਮੰਤਰੀਆਂ ਵੱਲੋਂ ਦਿੱਤੇ ਬਿਆਨਾਂ ਦੇ ਜਵਾਬ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਕੁੱਝ ਨਹੀਂ ਬੋਲਿਆ ਗਿਆ। ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਬਿਕਰਮ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਮਾਡਲ ਦੀ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ, ਕਿਉਂਕਿ ਜੇਕਰ ਕੋਈ ਮਾਡਲ ਹੁੰਦਾ ਤਾਂ ਇਸ ਨੂੰ ਸਹੀ ਮਾਇਨਿਆਂ ਵਿਚ ਦਿੱਲੀ ਹੀ ਲਾਗੂ ਕਰ ਲਿਆ ਜਾਂਦਾ, ਉੱਥੋਂ ਦੇ ਲੋਕੀਂ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਆਪਣੀ ਪ੍ਰਤੀਕਿਰਿਆ ਵਾਰ-ਵਾਰ ਦਰਜ ਕਰਵਾ ਚੁੱਕੇ ਹਨ। ਬਿਕਰਮ ਮਜੀਠੀਆ ਨੇ ਕਿਹਾ ਕਿ ਦਿੱਲੀ ਦੇ ਕੇਜਰੀਵਾਲ ਨੂੰ ਪੰਜਾਬ ਦੇ ਮਾਡਲ ਦਾ ਕੀ ਪਤਾ ਹੈ, ਪੰਜਾਬੀ ਖ਼ੁਦ ਹੀ ਪੰਜਾਬ ਦਾ ਮਾਡਲ ਆਪਣੀ ਹੀ ਕਿਸਮ ਦਾ ਪੇਸ਼ ਕਰਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ