ਪੰਜਾਬ

‘ਚੰਨੀ ਸਰਕਾਰ ਝੂਠੇ ਨੀਂਹ ਪੱਥਰ ਰੱਖਣ ਲਈ ਬਣੀ ਸੀ’

January 13, 2022 11:28 AM

ਕੁਲਦੀਪ ਓਇੰਦ, ਚੌਧਰੀ ਲੱਖਾ
ਚਮਕੌਰ ਸਾਹਿਬ/12 ਜਨਵਰੀ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਪੰਜਾਬ ਵਿੱਚ ਸਿਰਫ 111 ਦਿਨਾਂ ਲਈ ਝੂਠੇ ਐਲਾਨ ਅਤੇ ਨੀਂਹ ਪੱਥਰ ਰੱਖਣ ਲਈ ਹੀ ਬਣੀ ਸੀ, ਨਾ ਕਿ ਪੰਜਾਬ ਦੇ ਅਧੂਰੇ ਪਏ ਵਿਕਾਸ ਕਾਰਜ ਪੂਰੇ ਕਰਨ ਲਈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਨੇ ਆਪਣੇ ਦਫ਼ਤਰ ਚਮਕੌਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਕਾਂਗਰਸ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਾਰੀ ਕੀਤੇ ਚੋਣ ਮੈਨੀਫੈਸਟੋ ਜਿਸ ਵਿੱਚ 21 ਵਾਅਦੇ ਪੂਰੇ ਕਰਨ ਦਾ ਦਾਅਵਾ ਕਰਦਾ ਮੈਨੀਫੈਸਟੋ ਵਿਖਾਉਂਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਝੂਠੇ ਐਲਾਨਾਂ ਦੀ ਸਰਕਾਰ ਸੀ, ਕਿਉਂਕਿ ਉਨ੍ਹਾਂ ਸੂਬੇ ਵਿੱਚ ਸਿਵਾਏ ਨੀਂਹ ਪੱਥਰ ਰੱਖਣ ਤੋਂ ਹੋਰ ਇੱਕ ਰੁਪਏ ਦਾ ਵੀ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਦੌਰਾਨ ਕਾਂਗਰਸ ਸਰਕਾਰ ਵੱਲੋਂ ਕੈਪਟਨ ਦੇ ਮੁੱਖ ਮੰਤਰੀ ਹੁੰਦਿਆਂ ਜਿੱਥੇ ਕੁਝ ਨਹੀਂ ਕੀਤਾ ਗਿਆ ਉੱਥੇ ਹੀ, ਸ੍ਰੀ ਚੰਨੀ ਨੇ ਮੁੱਖ ਮੰਤਰੀ ਹੁੰਦਿਆਂ ਆਪਣੇ 111 ਦਿਨਾਂ ਵਿੱਚ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਜੋ ਸੂਬੇ ਭਰ ਵਿੱਚ ਬੱਸਾਂ ਸਮੇਤ ਹੋਰ ਥਾਵਾਂ ਤੇ ਬੋਰਡ ਲਗਾਏ ਸਨ, ਉਨ੍ਹਾਂ ਵਿੱਚੋਂ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ, ਸਗੋਂ ਇਹ ਬਹਾਨਾ ਲਗਾਇਆ ਗਿਆ ਕਿ ਉਕਤ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫਾਇਲ ਪੰਜਾਬ ਦੇ ਰਾਜਪਾਲ ਨੂੰ ਭੇਜੀ ਗਈ ਸੀ, ਜਿਨ੍ਹਾਂ ਫਾਇਲ ਹੀ ਦੱਬ ਲਈ, ਪਰ ਸੂਬੇ ਦੇ ਲੋਕ ਇਸ ਤੋਂ ਸਭ ਕੁਝ ਜਾਣੂ ਹਨ।
ਇਸ ਮੌਕੇ ਰਜਿੰਦਰ ਸਿੰਘ, ਪ੍ਰਸ਼ੋਤਮ ਸਿੰਘ, ਗੁਰਮੀਤ ਸਿੰਘ ਬਲਜੀਤ ਕੌਰ, ਚੌਧਰੀ ਪਿਆਰਾ ਸਿੰਘ, ਅਮਰਜੀਤ ਸਿੰਘ, ਮੋਹਣ ਸਿੰਘ, ਸੰਗਤ ਸਿੰਘ ਤੇ ਮਾਸਟਰ ਬਲਦੇਵ ਸਿੰਘ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ