ਪੰਜਾਬ

ਖੇਤੀਬਾੜੀ ਵਿਭਾਗ ਨੇ ਬਾਰਿਸ਼ ਨਾਲ ਪ੍ਰਭਾਵਤ ਖੇਤਾਂ ਦਾ ਕੀਤਾ ਮੁਆਇਨਾ

January 13, 2022 11:34 AM

ਰੋਮੀ ਕਪੂਰ/ਸੁਰਿੰਦਰ ਦਮਦਮੀ
ਫਰੀਦਕੋਟ/12 ਜਨਵਰੀ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਅਤੇ ਬਲਾਕ ਅਫਸਰ ਡਾ. ਰਾਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਲਾਕ ਫਰੀਦਕੋਟ ਦੀ ਟੀਮ ਵੱਲੋਂ ਬਲਾਕ ਦੇ ਬਾਰਿਸ਼ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਟੀਮ ਵੱਲੋਂ ਪਿੰਡ ਕਿਲਾ ਨੌਂ ਅਤੇ ਪਿੰਡ ਸੁੱਖਣਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ। ਇਸ ਮੌਕੇ ਡਾ. ਯਾਦਵਿੰਦਰ ਸਿੰਘ, ਏਡੀਓ ਨੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਵਿੱਚ ਪਾਣੀ ਦੇ ਜ਼ਿਆਦਾ ਦਿਨ ਖੜ੍ਹੇ ਰਹਿਣ ਨਾਲ ਹੋਣ ਵਾਲੇ ਨੁਕਸਾਨ ਅਤੇ ਆਉਣ ਵਾਲੇ ਟਾਇਮ ਵਿੱਚ ਕਣਕ ਦੀ ਫਸਲ ਵਿੱਚ ਤੱਤਾਂ ਦੀ ਘਾਟ ਅਤੇ ਉਨ੍ਹਾਂ ਦੀ ਪੂਰਤੀ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਮੁੱਖ ਖੇਤੀਬਾੜੀ ਅਫਸਰ, ਡਾ. ਕਰਨਜੀਤ ਸਿੰਘ ਗਿੱਲ ਅਤੇ ਡਾ. ਰਾਮ ਸਿੰਘ ਗਿੱਲ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਪਾਣੀ ਦਾ ਨਿਕਾਸ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਸਰਵੇਖਣ ਕਰਨ ਆਈ ਟੀਮ ਵੱਲੋਂ ਸਰੋਂ ਦੇ ਖੇਤਾਂ ਦਾ ਵੀ ਦੌਰਾ ਕੀਤਾ ਗਿਆ। ਡਾ. ਬਿੰਦਰ ਕੌਰ, ਏਡੀਓ ਅਤੇ ਡਾ. ਅਰਸ਼ਦੀਪ ਕੌਰ ਗਿੱਲ, ਏਡੀਓ ਨੇ ਕਿਸਾਨਾਂ ਨੂੰ ਕਨੌਲਾ ਸਰੋਂ ਬੀਜਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਲਵਲੀਨ ਕੌਰ, ਏਐਸਆਈ, ਪਿੰਡ ਸੁੱਖਣਵਾਲਾ ਦੇ ਕਿਸਾਨ ਕੁਲਦੀਪ ਸਿੰਘ, ਕੁਲਵੀਰ ਸਿੰਘ, ਅਤੇ ਪਿੰਡ ਕਿਲਾ ਨੌਂ ਦੇ ਕਿਸਾਨ ਦਿਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵੀ ਹਾਜ਼ਿਰ ਸਨ। ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਅਜੇ ਤੱਕ ਬਾਰਿਸ਼ ਤੋਂ ਹੋਣ ਵਾਲਾ ਨੁਕਸਾਨ ਜ਼ਿਆਦਾ ਨਹੀਂ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਜੇਕਰ ਹੋਰ ਬਾਰਿਸ਼ ਹੁੰਦੀ ਹੈ ਤਾਂ ਹਾੜੀ ਦੀਆਂ ਫਸਲਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ