ਪੰਜਾਬ

ਬਠਿੰਡਾ ਵਿੱਚ ਕੋਰੋਨਾ ਦਾ ਬਲਾਸਟ : 2 ਦਿਨਾਂ ’ਚ 2 ਵਿਅਕਤੀਆਂ ਦੀ ਮੌਤ, ਸੈਂਕੜੇ ਪਾਜ਼ੇਟਿਵ

January 13, 2022 12:20 PM

- ਸਿਹਤ ਵਿਭਾਗ ਦੇ ਫੁੱਲੇ ਹੱਥ ਪੈਰ, ਵੈਕਸੀਨ ਕੈਂਪਾਂ ’ਤੇ ਹੋ ਰਹੀ ਧੱਕਾਮੁੱਕੀ

ਅਨਿਲ ਵਰਮਾ
ਬਠਿੰਡਾ, 12 ਜਨਵਰੀ : ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਦੇਸ਼ ਅਤੇ ਪੰਜਾਬ ਵਿਚ ਮਾਮਲੇ ਵੱਧ ਰਹੇ ਹਨ, ਮੌਤ ਦਰ ਵੀ ਵੱਧ ਰਹੀ ਹੈ । ਬਠਿੰਡਾ ਵਿੱਚ ਵੀ ਕੋਰੋਨਾ ਮਹਾਂਮਾਰੀ ਦਾ ਜ਼ਬਰਦਸਤ ਬਲਾਸਟ ਹੁੰਦਾ ਦਿਖਾਈ ਦੇ ਰਿਹਾ ਹੈ। ਇਨ੍ਹਾਂ 2 ਦਿਨਾਂ ਵਿੱਚ 2 ਵਿਅਕਤੀਆਂ ਦੀ ਕੋਰੋਨਾ ਮਹਾਂਮਾਰੀ ਕਰਕੇ ਮੌਤ ਹੋ ਗਈ,ਜਦੋਂ ਕਿ ਪਿਛਲੇ 7 ਦਿਨਾਂ ਵਿਚ 4 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਅੱਜ ਫਿਰ ਕੋਰੋਨਾ ਮਹਾਂਮਾਰੀ ਕਰਕੇ ਇਕ ਵਿਅਕਤੀ ਦੀ ਮੌਤ ਹੋਈ ਹੈ ਜਿਸ ਦਾ ਸਸਕਾਰ ਸਹਾਰਾ ਜਨਸੇਵਾ ਦੇ ਵਰਕਰਾਂ ਵੱਲੋਂ ਨਿਯਮਾਂ ਤਹਿਤ ਕੀਤਾ ਗਿਆ ।ਕੋਰੋਨਾ ਮਹਾਂਮਾਰੀ ਦੇ ਪਿਛਲੇ 3 ਦਿਨਾਂ ਵਿਚ 500 ਤੋਂ ਵੱਧ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ । ਕੋਰੋਨਾ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਕਰਕੇ ਸਿਹਤ ਵਿਭਾਗ ਦੇ ਹੱਥ ਪੈਰ ਵੀ ਫੁੱਲੇ ਹੋਏ ਨਜ਼ਰ ਆ ਰਹੇ ਹਨ, ਕਿਉਂਕਿ ਵੈਕਸੀਨ ਕੈਂਪਾਂ ਤੇ ਠੋਸ ਪ੍ਰਬੰਧ ਨਾ ਹੋਣ ਕਰਕੇ ਧੱਕਾ ਮੁੱਕੀ ਹੋ ਰਹੀ ਹੈ, ਟੈਸਟਿੰਗ ਲਗਾਤਾਰ ਹੋਣ ਕਰਕੇ ਮਾਮਲੇ ਵੀ ਵੱਧ ਰਹੇ ਹਨ ਤੇ ਸਿਹਤ ਵਿਭਾਗ ਦੇ ਪ੍ਰਬੰਧ ਕਿਤੇ ਦਿਖਾਈ ਨਹੀਂ ਦੇ ਰਹੇ । ਸਿਵਲ ਸਰਜਨ ਤੇਜਵੰਤ ਸਿੰਘ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਪੂਰੀ ਚੌਕਸੀ ਨਾਲ ਕੰਮ ਕਰ ਰਿਹਾ ਹੈ ਅਤੇ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਜ਼ਿਲ੍ਹਾ ਬਠਿੰਡਾ ਦੇ ਵੱਖ ਵੱਖ ਹਿੱਸਿਆਂ ਵਿਚ ਵੀ ਵੈਕਸੀਨ ਲਾਉਣ ਲਈ ਕੈਂਪਾਂ ਦੇ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ