ਪੰਜਾਬ

ਬਰਨਾਲਾ ਦੇ ਡੀਸੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

January 13, 2022 12:57 PM

- ਸੰਪਰਕ ’ਚ ਆਏ ਲੋਕ ਤੇ ਅਧਿਕਾਰੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ

ਸੁਰਿੰਦਰ ਗੋਇਲ
ਬਰਨਾਲਾ/12 ਜਨਵਰੀ: ਪੰਜਾਬ ’ਚ ਕੋਰੋਨਾ ਦਾ ਕਹਿਰ ਲਗਾਤਾਰ ਵਧਣ ਲੱਗਿਆ ਹੈ। ਕੋਰੋਨਾ ਦੀ ਤੀਜ਼ੀ ਲਹਿਰ ਦਿਨੋਂ ਦਿਨ ਹੋਰ ਤੇਜ਼ੀ ਨਾਲ ਵਧ ਰਹੀ ਹੈ। ਜਿਸਨੇ ਆਪਣੀ ਲਪੇਟ ’ਚ ਆਮ ਲੋਕਾਂ ਦੇ ਨਾਲ-ਨਾਲ ਸੂਬੇ ਦੇ ਕਈ ਸਿਆਸੀ ਆਗੂਆਂ ਤੇ ਕਈ ਵੱਡੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਲੈ ਲਿਆ ਹੈ। ਜਿੱਥੇ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ, ਨੂੰਹ ਤੇ ਪੁੱਤ ਦੀ ਰਿਪੋਰਟ ਕੋੋਰੋਨਾ ਪਾਜ਼ੇਟਿਵ ਆਈ ਸੀ, ਉੱਥੇ ਹੀ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਸਣੇ ਬਟਾਲਾ ਦੇ ਐੱਸਐੱਸਪੀ ਗੌਰਵ ਤੂਰੀ ਤੇ ਐੱਸਪੀ ਗੁਰਪ੍ਰੀਤ ਸਿੰਘ ਵੀ ਕੋਰੋਨਾ ਨੇ ਆਪਣੇ ਲਪੇਟ ’ਚ ਲੈ ਲਿਆ ਸੀ। ਹੁਣ ਬਰਨਾਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈਏਐਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸਦੀ ਪੁਸ਼ਟੀ ਬਰਨਾਲਾ ਡਿਪਟੀ ਕਮਿਸ਼ਨਰ ਦ ਟਵਿੱਟਰ ਹੈਂਡਲ ’ਤੇ ਟਵੀਟ ਕਰਕੇ ਦਿੱਤੀ ਗਈ ਹੈ। ਇਸ ਟਵੀਟ ਰਾਹੀਂ ਡੀਸੀ ਬਰਨਾਲਾ ਕੁਮਾਰ ਸੌਰਭ ਰਾਜ ਨੇ ਆਪਣੇ ਸੰਪਰਕ ’ਚ ਆਏ ਲੋਕਾਂ ਤੇ ਅਧਿਕਾਰੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਕੋਰੋਨਾ ਵਾਇਰਸ ਦੀ ਇਸ ਤੀਜੀ ਲਹਿਰ ’ਚ ਬਰਨਾਲਾ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ੍ਹ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਸਿਹਤ ਵਿਭਾਗ ਦੇ ਸੋਮਵਾਰ ਦੇ ਅੰਕੜੇ ਅਨੁਸਾਰ ਬਰਨਾਲਾ ’ਚ 44 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਹੁਣ ਤਕ ਕੁੱਲ ਕੋਰੋਨਾ ਨਾਲ 248 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਵਾਰ-ਵਾਰ ਕੋਰੋਨਾ ਤੋਂ ਬਚਾਅ ਲਈ ਪਰਹੇਜ਼ ਰੱਖਣ ਦੀ ਹਦਾਇਤ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਡਾਂ ਜਸਵੀਰ ਸਿੰਘ ਔਲਖ ਨੇ ਗਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਤੀਜ਼ੀ ਲਹਿਰ ਦੇ ਚੱਲਦਿਆਂ ਦਿਨੋਂ ਦਿਨ ਕੇਸਾਂ ’ਚ ਵਾਧਾ ਹੋ ਰਿਹਾ ਹੈ। ਜਿਸ ਕਾਰਨ ਬਰਨਾਲਾ ਜ਼ਿਲ੍ਹੇ ’ਚ ਸਖ਼ਤੀ ਕੀਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ