ਪੰਜਾਬ

ਕੋਵਿਡ ਮਰੀਜ਼, 80 ਸਾਲ ਦੇ ਬਜ਼ੁਰਗ ਤੇ ਸਰੀਰਕ ਤੌਰ ’ਤੇ ਅਸਮਰੱਥ ਵਿਅਕਤੀ ਘਰੋਂ ਪਾ ਸਕਣਗੇ ਵੋਟ: ਜ਼ਿਲ੍ਹਾ ਚੋਣ ਅਫ਼ਸਰ

January 13, 2022 01:27 PM

ਜਸਮੇਲ ਸਿੰਘ ਚੀਦਾ
ਤਰਨ ਤਾਰਨ/12 ਜਨਵਰੀ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ ਪਾਜ਼ੇਟਿਵ ਅਤੇ ਸ਼ੱਕੀ ਮਰੀਜ਼, 80 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਵਿਅਕਤੀਆਂ ਅਤੇ ਸਰੀਰਕ ਤੌਰ ’ਤੇ ਅਸਮਰੱਥ ਵਿਅਕਤੀ ਇਸ ਵਾਰ ਘਰ ਬੈਠੇ ਪੋਸਟਲ ਬੈਲੇਟ ਰਾਹੀਂ ਵੋਟ ਪਾ ਸਕਣਗੇ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਕੁਲਵੰਤ ਸਿੰਘ ਵੱਲੋਂ ਪੋਸਟਲ ਬੈਲੇਟ ਦੀ ਸਹੂਲਤ ਬਾਰੇ ਸਬੰਧਿਤ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕੋਵਿਡ ਦੇ ਤੇਜ਼ੀ ਨਾਲ ਫ਼ੈਲਾਅ ਦੇ ਮੱਦੇਨਜ਼ਰ ਕੋਵਿਡ ਪ੍ਰਭਾਵਿਤ ਵਿਅਕਤੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟ ਦੇ ਹੱਕ ਦੇ ਇਸਤੇਮਾਲ ਲਈ ਪੋਸਟਲ ਬੈਲੇਟ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਪੋਸਟਲ ਬੈਲੇਟ ਦੇ ਜ਼ਿਲ੍ਹਾ ਨੋਡਲ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਇਸ ਨਵੀਂ ਪਹਿਲ ਨੂੰ ਜ਼ਮੀਨੀ ਪੱਧਰ ’ਤੇ ਸਾਰਥਕ ਤਰੀਕੇ ਨਾਲ ਲਾਗੂ ਕਰਨ ਲਈ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨੂੰ ਸਿਖਲਾਈ ਦੇਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੂਰੀ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਦੇ ਨਿਯਮਾਂ ਦੀ ਸਖਤੀ ਨਾਲ ਪਾਲਨਾ ਯਕੀਨੀ ਬਣਾਉਣ ਅਤੇ ਚੋਣ ਅਮਲੇ ਵਿਚ ਲੱਗੇ ਸਟਾਫ਼ ਨੂੰ ਵੈਕਸੀਨ ਦੀਆਂਂ ਦੋਵੇਂਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ