ਪੰਜਾਬ

ਫਿਰਕਾਪ੍ਰਸਤ 'ਤੇ ਕਾਰਪੋਰੇਟ ਪੱਖੀ ਤਾਕਤਾਂ ਨੂੰ ਹੂੰਝ ਦਿਓ : ਸੇਖੋਂ

January 13, 2022 04:59 PM

ਫਿਰੋਜ਼ਪੁਰ, 13 ਜਨਵਰੀ (ਜਸਪਾਲ ਸਿੰਘ) : ਕੇਂਦਰ ਦੀ ਮੋਦੀ ਸਰਕਾਰ ਪੂੰਜੀਪਤੀਆਂ ਦੇ ਹੱਥਾਂ 'ਚ ਦੇਸ਼ ਨੂੰ ਵੇਚਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਪੀਆਈ (ਐਮ) ਦੀ ਜਨਰਲ ਬਾਡੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਉਹ ਬੀਤੇ ਕੱਲ੍ਹ ਫਿਰੋਜ਼ਪੁਰ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ 'ਚ ਹਿੱਸਾ ਲੈਣ ਆਏ ਸਨ। ਇਹ ਮੀਟਿੰਗ ਕਾਮਰੇਡ ਮਹਿੰਦਰ ਦੀ ਪ੍ਰਧਾਨਗੀ 'ਚ ਹੋਈ, ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਅੱਜ ਦੇਸ਼ ਅਤੇ ਸੂਬਾ ਅੰਦਰ ਪੰਜਾਬ ਵਿੱਚ ਸਮਾਜ ਦੀਆਂ ਅਤੀ ਦੁਸ਼ਮਣ ਫਿਰਕਾਪ੍ਰਸਤ ਅਤੇ ਕਾਰਪੋਰੇਟ ਪੱਖੀ ਤਾਕਤਾਂ ਨੂੰ ਹੂੰਝਣ ਤੋਂ ਬਗੈਰ ਸਮਾਜ ਦੇ ਕਿਸੇ ਵੀ ਵਰਗ ਦਾ ਭਲਾ ਹੋਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਫਿਰਕੂ ਭਾਜਪਾ ਦੇ ਰਾਜ ਕਾਲ ਵਿੱਚ ਇਸ ਨੇ ਸਮਾਜ ਦੇ ਘੱਟ ਗਿਣਤੀ ਵਰਗਾਂ ਤੇ ਅਕਿਹ ਜ਼ੁਲਮ ਢਾਹੇ ਹਨ। ਭਾਜਪਾ ਦੀ ਸਰਪ੍ਰਸਤੀ ਹੇਠ ਹਰਿਦੁਆਰ ਵਿਖੇ ਹੋਈ ਧਰਮ ਸੰਸਦ ਵਿਚ ਤਥਾਂ ਕਥਿਤ ਸਾਧੂਆਂ ਨੇ ਇਕ ਘੱਟ ਗਿਣਤੀ ਵਰਗ ਨੂੰ ਕਤਲ ਕਰਨ ਦਾ ਅਹਿਵਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸਾਢੇ 7 ਸਾਲ ਦੇ ਰਾਜ ਦੌਰਾਨ ਅੱਜ ਗਰੀਬ ਹੋਰ ਗਰੀਬ ਹੋ ਗਿਆ ਹੈ। ਦੇਸ਼ ਦੁਨੀਆਂ ਵਿਚ ਭੁੱਖਮਰੀ ਦੇ ਸਭ ਤੋਂ ਹੇਠਲੇ ਪਾਏ ਦਾਨ ’ਤੇ ਭਾਜਪਾ ਨੇ ਪੂੰਜੀਵਾਦੀ ਸ਼ਕਤੀਆਂ ਦਾ ਪੱਖ ਪੂਰਦਿਆਂ ਮਜ਼ਦੂਰਾਂ ਨੂੰ ਕੁਝ ਰਾਹਤ ਦਿੰਦੇ ਸਾਰੇ ਕਾਨੂੰਨ ਬਦਲ ਦਿੱਤੇ ਹਨ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਰਹਿਮੋ ਕਰਮ ਤੇ ਛੱਡ ਦਿੱਤਾ ਹੈ। ਉਨ੍ਹਾਂ ਮਜ਼ਦੂਰਾਂ, ਕਿਸਾਨਾਂ, ਖੇਤ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਦੇਸ਼ ਪੱਧਰ ’ਤੇ 24-25 ਫਰਵਰੀ ਨੂੰ ਇਨ੍ਹਾਂ ਕਾਨੂੰਨਾਂ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਰਾਹਤ ਦੇਣ ਲਈ ਹੋ ਰਹੀ ਹੜਤਾਲ ਨੂੰ ਸਫਲ ਬਣਾਇਆ ਜਾਵੇ, ਪੰਜਾਬ ਵਿਚ ਅਸੰਬਲੀ ਚੋਣਾਂ ਬਾਰੇ ਗੱਲ ਕਰਦਿਆਂ ਕਾਮਰੇਡ ਸੇਖੋਂ ਨੇ ਕਿਹਾ ਕਿ ਪਾਰਟੀ ਫਿਰਕੂ ਭਾਜਪਾ ਅਤੇ ਅਕਾਲੀ ਦਲ ਨੂੰ ਹਰਾਉਣ ਲਈ ਖੱਬੀਆਂ ਸ਼ਕਤੀਆਂ ਅਤੇ ਜਮਹੂਰੀ ਪਾਰਟੀਆਂ ਨਾਲ ਗਠਜੋੜ ਕਰੇਗੀ, ਮੀਟਿੰਗ ਵਿਚ ਕਾਮਰੇਡ ਸੁਰਜੀਤ ਗਗੜਾ ਸੂਬਾ ਕਮੇਟੀ ਮੈਂਬਰ, ਕਾਮਰੇਡ ਹੰਸਾ ਸਿੰਘ ਜ਼ਿਲ੍ਹਾ ਸਕੱਤਰ, ਕਾਮਰੇਡ ਕੁਲਦੀਪ ਸਿੰਘ ਖੁੰਗਰ ਹਾਜ਼ਰ ਸਨ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਕਾਮਰੇਡ ਦਰਸ਼ਨ ਪ੍ਰਧਾਨ ਜ਼ਿਲ੍ਹਾ ਕਿਸਾਨ ਸਭਾ, ਕਾਮਰੇਡ ਸਮੁੰਦਰ ਸਿੰਘ, ਕਾਮਰੇਡ ਬਘੇਲ, ਕਾਮਰੇਡ ਮਿਹਰ ਸਿੰਘ ਸਰਪੰਚ, ਡਾ. ਜਗਦੀਸ਼ ਸਿੰਘ, ਕਾਮਰੇਡ ਹਾਕਮ ਸਿੰਘ, ਲਛਮਣ ਸਿੰਘ ਅਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ