ਪੰਜਾਬ

ਪੱਤਰਕਾਰੀ ਵਿਭਾਗ ਨੇ ਆਨਲਾਈਨ ਲੋਹੜੀ ਦਾ ਤਿਉਹਾਰ ਮਨਾਇਆ

January 13, 2022 05:51 PM

ਸ੍ਰੀ ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਰਵਿੰਦਰ ਸਿੰਘ ਢੀਂਡਸਾ) : ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ-ਸੰਚਾਰ ਦੇ ਵਿਦਿਆਰਥੀਆਂ ਵੱਲੋਂ ਆਨਲਾਈਨ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿੱਚ ਵਿਭਾਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਸਮਾਜਿਕ ਸਾਂਝ ਵਧਾਉਣ ਲਈ ਲੋਹੜੀ ਵਰਗੇ ਸਾਂਝ ਦੇ ਪ੍ਰਤੀਕ ਤਿਉਹਾਰਾਂ ਨੂੰ ਮਨਾਉਣ ਅਤੇ ਉਨ੍ਹਾਂ ਦੇ ਸਮਾਜਿਕ, ਇਤਿਹਾਸਕ ਅਤੇ ਸਭਿਆਚਾਰਕ ਮਹੱਤਵ ਤੋਂ ਜਾਣੂੰ ਹੋਣ ਦੀ ਲੋੜ ਉੱਤੇ ਜ਼ੋਰ ਦਿੱਤਾ।

ਇਸ ਮੌਕੇ ਪੱਤਰਕਾਰੀ ਵਿਭਾਗ ਦੇ ਮੁਖੀ ਪ੍ਰੋ. ਹਰਗੁਣਪ੍ਰੀਤ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਆਨਲਾਈਨ ਲੋਹੜੀ ਦੇ ਤਿਉਹਾਰ ਸਬੰਧੀ ਲੋਕ ਗੀਤ ਅਤੇ ਦੁੱਲਾ ਭੱਟੀ ਤੇ ਸੁੰਦਰੀ ਮੁੰਦਰੀ ਨਾਲ ਸਬੰਧਿਤ ਸੱਭਿਆਚਾਰਕ ਕੁਇਜ਼ ਮੁਕਾਬਲੇ ਉਲੀਕੇ ਗਏ ਜਿਸ ਵਿੱਚ ਵਿਭਾਗ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਐਮ.ਏ.ਜੇ.ਐੱਮ.ਸੀ ਭਾਗ-ਪਹਿਲਾ ਦੇ ਵਿਦਿਆਰਥੀ ਡਾਲੀ ਸਿੰਘ ਸ਼ਾਹ ਅਤੇ ਸੁਖਦੇਵ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਬੀ.ਏ.ਜੇ.ਐੱਮ.ਸੀ. ਭਾਗ-ਦੂਸਰਾ ਦੀ ਅੰਮ੍ਰਿਤਪਾਲ ਕੌਰ ਅਤੇ ਐਮ.ਏ.ਜੇ.ਐਮ.ਸੀ ਭਾਗ-ਪਹਿਲਾ ਦੀ ਅਮਨਦੀਪ ਕੌਰ ਨੇ ਸਾਂਝੇ ਤੌਰ 'ਤੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਤੀਸਰੇ ਸਥਾਨ ਉੱਤੇ ਬੀ.ਏ.ਜੇ.ਐਮ.ਸੀ. ਭਾਗ-ਦੂਸਰਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਰਹੀ। ਇਸ ਮੌਕੇ ਪੱਤਰਕਾਰੀ ਵਿਭਾਗ ਤੋਂ ਪ੍ਰੋ. ਰਣਦੀਪ ਕੌਰ, ਪ੍ਰੋ. ਦਿਲਰਾਜ ਸਿੰਘ, ਪ੍ਰੋ. ਮੀਨਾਕਸ਼ੀ, ਪ੍ਰੋ. ਜੈਸਮੀਨ ਕੌਰ, ਪ੍ਰੋ. ਭਗਵੰਤ ਸਿੰਘ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ਼ਾਕਾਹਾਰੀ ਸੁਆਦ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਲਾਂਚ ਕੀਤਾ ਵੈਜੀ ਗ੍ਰੀਨ

‘ਆਪ’ ਉਮੀਦਵਾਰ ਤੇ ਥਾਣੇਦਾਰ ਦੇ ਪਰਿਵਾਰ ’ਤੇ ਠੱਗੀ ਦੇ ਦੋਸ਼

ਸੜਕ ਹਾਦਸੇ ’ਚ ਪੁੱਤ ਦੀ ਮੌਤ, ਮਾਂ ਗੰਭੀਰ ਜ਼ਖ਼ਮੀ

ਬਸੰਤ ਰੁੱਤ ਦੇ ਮੱਦੇਨਜ਼ਰ ਸ਼ਹਿਰ ’ਚ ਚਾਈਨਾ ਡੋਰ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਸ਼ਹਿਰ ਦੇ ਦੋ ਵਾਰਡਾਂ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਨੰਗਲ ਨਗਰ ਕੌਂਸਲ ਨੇ ਸਤਲੁਜ ਦਰਿਆ ਕੰਢੇ ਬਣਾਇਆ ਸ਼ਾਨਦਾਰ ਤੇ ਅਤਿਆਧੁਨਿਕ ਸਹੂਲਤਾਂ ਵਾਲਾ ਪੈਲੇਸ

ਵਲੰਟੀਅਰਾਂ ਦੀ ਭਰਵੀਂ ਹਾਜ਼ਰੀ ’ਚ ਲਾਡੀ ਢੋਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਬੱਚਿਆਂ ਨੂੰ ਠੰਢ ਤੇ ਕੋਰੋਨਾ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 13 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ