BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਮਨੋਰੰਜਨ

ਕੱਥਕ ਸਮਰਾਟ ਬਿਰਜੂ ਮਹਾਰਾਜ ਦਾ ਦੇਹਾਂਤ

January 18, 2022 10:51 AM

ਏਜੰਸੀਆਂ
ਨਵੀਂ ਦਿੱਲੀ, 17 ਜਨਵਰੀ : ਰਵਾਇਤੀ ਭਾਰਤੀ ਨ੍ਰਿਤ ਸ਼ੈਲੀ ਕੱਥਕ ਨੂੰ ਵਿਸ਼ਵ ਪੱਧਰ ’ਤੇ ਲੈ ਕੇ ਜਾਣ ਵਾਲੇ ਕੱਥਕ ਸਮਰਾਟ ਬਿਰਜੂ ਮਹਾਰਾਜ ਦਾ ਸੋਮਵਾਰ ਤੜਕੇ ਇੱਥੇ ਆਪਣੇ ਘਰ ਵਿਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੀ ਪੋਤੀ ਨੇ ਦਿੱਤੀ। ਮਹਾਰਾਜ ਦੇ ਨਾਮ ਨਾਲ ਪ੍ਰਸਿੱਧ, ਬਿਰਜੂ ਮਹਾਰਾਜ ਅਗਲੇ ਮਹੀਨੇ 84 ਸਾਲਾਂ ਦੇ ਹੋਣ ਵਾਲੇ ਸਨ। ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ