BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਮਨੋਰੰਜਨ

ਨਿਰਮਾਤਾ ਤੇ ਨਿਰਦੇਸ਼ਕ ਰਵੀ ਟੰਡਨ ਦਾ ਦੇਹਾਂਤ

February 12, 2022 11:45 AM

- ਅਦਾਕਾਰਾ ਧੀ ਰਵੀਨਾ ਟੰਡਨ ਨੇ ਪੂਰੀਆਂ ਕੀਤੀਆਂ ਰਸਮਾਂ

ਏਜੰਸੀਆਂ
ਮੁੰਬਈ/11 ਫਰਵਰੀ : ਅਦਾਕਾਰਾ ਰਵੀਨਾ ਟੰਡਨ ਦੇ ਪਿਤਾ ਉੱਘੇ ਨਿਰਮਾਤਾ ਤੇ ਨਿਰਦੇਸ਼ਕ ਰਵੀ ਟੰਡਨ (86) ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਦੇ ਜੁਹੂ ਸਥਿਤ ਆਪਣੇ ਘਰ ’ਚ ਆਖਰੀ ਸਾਹ ਲਿਆ। ਰਿਪੋਰਟਾਂ ਮੁਤਾਬਕ ਰਵੀ ਟੰਡਨ ਵਧਦੀ ਉਮਰ ਕਾਰਨ ਬਿਮਾਰੀਆਂ ਨਾਲ ਜੂਝ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਧੀ ਰਵੀਨਾ ਟੰਡਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਦਿੱਤੀ। ਰਵੀ ਟੰਡਨ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਧੀ ਰਵੀਨਾ ਟੰਡਨ ਨੇ ਹੀ ਕੀਤਾ। ਦੱਸਣਾ ਬਣਦਾ ਹੈ ਕਿ ਰਵੀ ਟੰਡਨ ਦਾ ਜਨਮ 17 ਫਰਵਰੀ 1935 ਨੂੰ ਉਤਰ ਪ੍ਰਦੇਸ਼ ਦੇ ਆਗਰਾ ਸ਼ਹਿਰ ’ਚ ਇੱਕ ਪੰਜਾਬੀ ਪਰਿਵਾਰ ਵਿੱਚ ਹੋਇਆ ਸੀ। ਉਹ ਬਾਲੀਵੁੱਡ ਦੇ ਉਘੇ ਨਿਰਮਾਤਾ ਤੇ ਨਿਰਦੇਸ਼ਕ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ