Friday, October 30, 2020 ePaper Magazine
BREAKING NEWS
ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਕੈਪਟਨ ਵੱਲੋਂ ਸਮੂਹ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ ਆਈਪੀਐਲ ਮੈਚਾਂ 'ਤੇ ਸੱਟਾ ਲਾਉਣ ਵਾਲੇ 4 ਪੁਲਿਸ ਅੜਿੱਕੇ ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ ਮਿਠਾਈ 'ਤੇ ਕਰਿਆਨਾ ਦੁਕਾਨਦਾਰਾਂ ਨਾਲ ਫੂਡ ਸੇਫਟੀ ਟੀਮ ਵੱਲੋਂ ਮੁਲਾਕਾਤ ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਚੰਡੀਗੜ੍ਹ

ਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

September 30, 2020 06:25 PM
ਚੰਡੀਗੜ, 30 ਸਤੰਬਰ (ਏਜੰਸੀ) : ਮੰਤਰੀਆਂ ਦੇ ਸਮੂਹ ਵੱਲੋਂ ਕੀਤੀਆਂ ਸਿਫਾਰਸ਼ਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਾਰ, ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟਾਂ ਦੀ ਸਾਲ 2020-21 ਲਈ ਅਪਰੈਲ ਤੋਂ ਸਤੰਬਰ 2020 ਤੱਕ ਦੀ ਸਾਲਾਨਾ ਲਾਇਸੈਂਸ ਫੀਸ ਅਤੇ ਅਪਰੈਲ ਤੋਂ ਜੂਨ ਅਤੇ ਜੁਲਾਈ ਤੋਂ ਸਤੰਬਰ 2020 ਦੀ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। 
ਸਰਕਾਰੀ ਬੁਲਾਰੇ ਨੇ ਦੱਸਿਆ ਕਿ 1 ਅਪਰੈਲ ਤੋਂ ਲੈ ਕੇ 30 ਸਤੰਬਰ ਤੱਕ ਦੇ ਸਮੇਂ ਲਈ ਹੋਟਲਾਂ ਅਤੇ ਰੈਸਟੋਰੈਂਟਾਂ ਵਿਚਲੇ 1065 ਬਾਰਜ਼ ਦੀ ਸਾਲਾਨਾ ਲਾਇਸੈਂਸ ਫੀਸ 50 ਫੀਸਦੀ ਮੁਆਫ ਕੀਤੇ ਜਾਣ ਨਾਲ ਖਜ਼ਾਨੇ ਉੱਤੇ 1355.50 ਲੱਖ ਰੁਪਏ ਦਾ ਵਿੱਤੀ ਬੋਝ ਪਵੇਗਾ ਜੋ ਕਿ 2020-21 ਲਈ ਅਨੁਮਾਨਤ ਮਾਲੀਏ ਦਾ ਅੱਧ ਹੈ। 
ਇਸੇ ਤਰਾਂ ਹੀ ਉਪਰੋਕਤ ਸਮੇਂ ਲਈ ਕੁਲ 2324 ਲਾਇਸੈਂਸੀ ਮੈਰਿਜ ਪੈਲੇਸਾਂ ਦੇ ਸਬੰਧ ਵਿਚ ਇਹ ਵਿੱਤੀ ਬੋਝ 350 ਲੱਖ ਰੁਪਏ ਦਾ ਹੋਵੇਗਾ ਜੋ ਕਿ ਸਾਲ 2020-21 ਦੇ ਅਨੁਮਾਨਤ ਮਾਲੀਏ ਦਾ ਅੱਧਾ ਹਿੱਸਾ ਹੋਵੇਗਾ। ਜਿੱਥੋਂ ਤੱਕ ਬਾਰਜ਼ ਦੇ ਲਾਇਸੈਂਸਾਂ ਦੀ ਅਗਾਊਂ ਤਿਮਾਹੀ ਅਨੁਮਾਨਿਤ ਫੀਸ ਮੁਆਫ ਕਰਨ ਦਾ ਸਵਾਲ ਹੈ ਤਾਂ ਇਸ ਵਿੱਚ ਵਿੱਤੀ ਬੋਝ ਦੀ ਕੋਈ ਗੁੰਜਾਇਸ਼ ਨਹੀਂ ਹੈ ਕਿਉਂਕਿ ਫੀਸ ਮੁਆਫੀ ਦਾ ਅਨੁਮਾਨ ਸਿਰਫ ਅਗਾਊਂ ਤੌਰ ’ਤੇ ਇਕੱਠੀ ਕੀਤੀ ਫੀਸ ਸਬੰਧੀ ਹੀ ਲਗਾਇਆ ਜਾ ਸਕਦਾ ਹੈ ਜੋ ਕਿ ਐਡਜਸਟ ਹੋਣ ਯੋਗ ਹੈ ਅਤੇ ਹੁਣ ਫੀਸ ਇਕੱਤਰ ਕੀਤੇ ਜਾਣ ਨੂੰ ਬਾਰਜ਼ ਦੁਆਰਾ ਖਰੀਦ ਕੀਤੇ ਜਾਣ ਤੱਕ ਅੱਗੇ ਪਾਉਣ ਦੀ ਤਜਵੀਜ਼ ਹੈ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਕੈਪਟਨ ਵੱਲੋਂ ਸਮੂਹ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ

ਆਈਪੀਐਲ ਮੈਚਾਂ 'ਤੇ ਸੱਟਾ ਲਾਉਣ ਵਾਲੇ 4 ਪੁਲਿਸ ਅੜਿੱਕੇ

ਮਿਠਾਈ 'ਤੇ ਕਰਿਆਨਾ ਦੁਕਾਨਦਾਰਾਂ ਨਾਲ ਫੂਡ ਸੇਫਟੀ ਟੀਮ ਵੱਲੋਂ ਮੁਲਾਕਾਤ

ਬੀਐਡ ਅਧਿਆਪਕ ਫਰੰਟ ਪੰਜਾਬ ਵਫਦ ਸਿੱਖਿਆ ਸਕੱਤਰ ਨੂੰ ਮਿਲਿਆ

ਫਸਲੀ ਵਿਭਿੰਨਤਾ 'ਤੇ ਫੂਡ ਪ੍ਰੋਸੈਸਿੰਗ ਕਿਸਾਨਾਂ ਦੀ ਬਦਲਣਗੇ ਤਕਦੀਰ - ਪੀਏਆਈਸੀ

ਆਰਡੀਐਫ ਫੰਡ ਰੋਕਣ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ-ਕੈਪਟਨ

ਦਾਨਗੜ੍ਹ ਬੱਚੀ ਨਾਲ ਬਲਾਤਕਾਰ ਮਾਮਲੇ ਦੀ ਐਸਸੀ ਕਮਿਸ਼ਨ ਨੇ ਬਰਨਾਲਾ ਐਸਐਸਪੀ ਤੋਂ ਰਿਪੋਰਟ ਮੰਗੀ

ਮਹਿਲਾਵਾਂ ਲਈ 33 ਫ਼ੀਸਦੀ ਰਾਖਵਾਂਕਰਨ ਬਣਾਇਆ ਜਾਵੇ ਯਕੀਨੀ, ਅਰੁਨਾ ਚੌਧਰੀ ਦੇ ਵਿਭਾਗੀ ਮੁਖੀਆਂ ਨੂੰ ਨਿਰਦੇਸ਼

ਸਿਹਤ ਮੰਤਰੀ ਸਿੱਧੂ ਵੱਲੋਂ ਫੂਡ ਬਿਜ਼ਨਸ ਆਪਰੇਟਰਾਂ ਨੂੰ ਹਿਦਾਇਤ, ਦਸੰਬਰ ਤੱਕ ਖੁਦ ਨੂੰ ਰਜਿਸਟਰ ਕਰਵਾਉਣ

ਸਿਹਤ ਮੰਤਰੀ ਸਿੱਧੂ ਨੇ 750 ਲਾਭਪਾਤਰੀਆਂ ਨੂੰ ਨੀਲੇ ਕਾਰਡ ਵੰਡੇ