Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਪੰਜਾਬ

ਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

September 30, 2020 06:40 PM
ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਵਿਧਾਇਕ
 
ਨਵਾਂਸ਼ਹਿਰ, 30 ਸਤੰਬਰ (ਏਜੰਸੀ) : ਨਵਾਂਸ਼ਹਿਰ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਵਾਰਡ ਨੰਬਰ 19 ਵਿਚ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨਾਂ ਦੱਸਿਆ ਕਿ 950 ਫੁੱਟ ਲੰਬੀ ਅਤੇ 16 ਫੁੱਟ ਚੌੜੀ ਇਸ ਗਲੀ ਦੇ ਨਿਰਮਾਣ ਕਾਰਜ ’ਤੇ 17.87 ਲੱਖ ਦੀ ਲਾਗਤ ਆਵੇਗੀ। 
ਉਨਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਵਿਚ ਕੋੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜੰਗੀ ਪੱਧਰ ’ਤੇ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਨਵਾਂਸ਼ਹਿਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਗਿਆ ਹੈ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਹ ਰੁਤਬਾ ਬਰਕਰਾਰ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਹਲਕੇ ਦੇ ਵਿਕਾਸ ਦੇ ਨਾਮ ’ਤੇ ਨਵਾਂਸ਼ਹਿਰ ਵਾਸੀਆਂ ਵੱਲੋਂ ਉਨਾਂ ਨੂੰ ਬੇਹੱਦ ਪਿਆਰ ਅਤੇ ਸਹਿਯੋਗ ਮਿਲਿਆ ਹੈ ਅਤੇ ਉਹ ਵੀ ਹਲਕੇ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਣ ਵਿਚ ਕੋਈ ਕਮੀ ਨਹੀਂ ਰਹਿਣ ਦੇਣਗੇ। ਇਸ ਦੌਰਾਨ ਇਲਾਕਾ ਵਾਸੀਆਂ ਨੇ ਨਿੱਘਾ ਸਵਾਗਤ ਕਰਦਿਆਂ ਉਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਗਲੀ ਦੇ ਨਿਰਮਾਣ ਕਾਰਜ ਨਾਲ ਉਨਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਰਾਜਿੰਦਰ ਚੋਪੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ, ਰਮਨ ਉਮੰਤ, ਡਾ. ਕਮਲਜੀਤ, ਰਾਜਵਿੰਦਰ ਹੀਰ, ਰਾਕੇਸੇ ਕੁਮਾਰ ਵਿੱਕੀ, ਰਾਜ ਖਟਕੜ, ਬਲਵੀਰ ਸਿੰਘ, ਮਨਜੀਤ ਕੌਰ, ਰਾਜੇਸ਼ ਗਾਬਾ, ਬਲਵਿੰਦਰ ਭੁੰਬਲਾ ਤੇ ਇਲਾਕੇ ਦੀਆਂ ਹੋਰ ਅਹਿਮ ਸ਼ਖਸੀਅਤਾਂ ਹਾਜ਼ਰ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡ

ਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ

ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ

ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ

ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ-ਤਿਵਾੜੀ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 4 ਨਵੰਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ

ਨਵਾਂਸ਼ਹਿਰ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਦੀ ਸਿਖਲਾਈ 2 ਨਵੰਬਰ ਤੋਂ ਸ਼ੁਰੂ