Friday, October 30, 2020 ePaper Magazine
BREAKING NEWS
ਨਗਰ ਕੌਂਸਲ ਦੇ ਬੇਧਿਆਨ ਹੋਣ ਨਾਲ ਬਾਘਾ ਪੁਰਾਣਾ 'ਚ ਵੱਡੇ ਪੱਧਰ ਤੇ ਦਸਤਕ ਦੇ ਸਕਦਾ ਡੇਂਗੂੰਕੋਰੋਨਾ ਦੇ ਮਾਮਲਿਆਂ 'ਚ ਆਈ ਤੇਜ਼ੀ, 24 ਘੰਟਿਆਂ 'ਚ ਮਿਲੇ 49,881 ਨਵੇਂ ਮਰੀਜ਼ ਕੰਬ ਰਹੇ ਸਨ ਕੁਰੈਸ਼ੀ, ਕਿਹਾ ਸੀ : 'ਅਭਿਨੰਦਨ ਨੂੰ ਜਾਣ ਦਿਓ, ਨਹੀਂ ਤਾਂ ਭਾਰਤ ਕਰ ਦੇਵੇਗਾ ਹਮਲਾ'ਸਜ਼ਾ ਪੂਰੀ ਕਰ ਚੁੱਕੇ ਭਾਰਤੀ ਕੈਦੀਆਂ ਨੂੰ ਵਤਨ ਵਾਪਸ ਭੇਜੇ ਸਰਕਾਰ : ਇਸਲਾਮਾਬਾਦ ਹਾਈਕੋਰਟਪਰਵਾਸੀ ਭਾਰਤੀ ਹੁਣ ਆਪਣੇ ਪਾਸਪੋਰਟ 'ਚ ਦੇ ਸਕਣਗੇ ਯੂਏਈ ਦਾ ਸਥਾਨਕ ਪਤਾਆਈਪੀਐਲ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਮੈਚ ਰੈਫਰੀ ਨੇ ਮੋਰਿਸ ਅਤੇ ਹਾਰਦਿਕ ਪਾਂਡਿਆ ਨੂੰ ਪਾਈ ਝਾੜਮੁੰਬਈ ਇੰਡੀਅਨਜ਼ ਨੇ ਆਰਸੀਬੀ ਨੂੰ ਪੰਜੇ ਵਿਕਟਾਂ ਨਾਲ ਦਿੱਤੀ ਮਾਤ27 ਵੇਂ ਦਿਨ ਵੀ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੀ ਕੀਮਤਪ੍ਰੀ-ਓਪਨਿੰਗ ਸੈਸ਼ਨ 'ਚ ਗਿਰਾਵਟ ਨਾਲ ਖੁੱਲ੍ਹੇ ਘਰੇਲੂ ਸ਼ੇਅਰ ਬਾਜ਼ਾਰ ਦਾਦੀ ਨਾਲ ਸੁੱਤੀ ਪਈ 13 ਸਾਲਾ ਲੜਕੀ ਕਾਰ ਸਵਾਰਾਂ ਵੱਲੋਂ ਅਗਵਾ

ਪੰਜਾਬ

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੇਲਵੇ ਟਰੈਕ 'ਤੇ ਲੱਗਾ ਪੱਕਾ ਮੋਰਚਾ ਦੇ 7ਵੇਂ ਦਿਨ ਵਿਚ ਸ਼ਾਮਲ

September 30, 2020 08:41 PM

-ਰਿਲਾਇੰਸ ਕੰਪਨੀਆਂ ਸਿੰਮਾਂ ਸਾੜੀਆਂ ਤੇ ਕਾਰਪੋਰੇਟ ਘਰਾਣਿਆਂ ਦੇ ਉਤਪਾਦਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ

ਫਿਰੋਜ਼ਪੁਰ 30 ਸਤੰਬਰ : ਮੋਦੀ ਸਰਕਾਰ ਤੇ ਉਨ੍ਹਾਂ ਦੀ ਕਾਰਪੋਰੇਟ ਜਗਤ ਦੇ ਖਿਲਾਫ ਦੋ - ਟੁੱਕ ਜੰਗ ਵਿੱਢਦਿਆਂ ਹਜ਼ਾਰਾਂ ਕਿਸਾਨ ਮਜ਼ਦੂਰ ਤੇ ਬੀਬੀਆਂ ਵਲੋਂ ਅੱਜ ਰੇਲਵੇ ਟਰੈਕ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਉਤੇ ਲੱਗੇ ਪੱਕੇ ਮੋਰਚੇ ਦੇ 7ਵੇਂ ਦਿਨ ਭਰਵੀਂ ਸ਼ਮੂਲੀਅਤ ਕੀਤੀ। ਅੰਦੋਲਨਕਾਰੀਆਂ ਵੱਲੋਂ ਰਿਲਾਇੰਸ ਕੰਪਨੀ ਦੀਆਂ ਜੀਓ ਸਿੰਮਾਂ ਨੂੰ ਅੱਗ ਲਗਾ ਕੇ ਸਾੜ ਦਿੱਤਾ ਤੇ ਰਿਲਾਇੰਸ ਤੇ ਹੋਰ ਕਾਰਪੋਰੇਟ ਕੰਪਨੀਆਂ ਦੇ ਉਤਪਾਦਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ । ਰੇਲਵੇ ਟਰੈਕ 'ਤੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਰਣਬੀਰ ਸਿੰਘ ਠੱਠਾ, ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਨੇ ਦੋਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਵਿਰੋਧੀ ਦਿੱਤੇ ਬਿਆਨ ਦੀ ਸਖਤ ਨਿਖੇਧੀ ਕੀਤੀ ਤੇ ਕਿਸਾਨਾਂ ਦੀ ਸਰਕਾਰੀ ਮੰਡੀ ਤੋਂ ਅਜਾਦੀ ਦੇਣ, ਖਾਦਾਂ, ਦਵਾਈ, ਬੀਜ ਬਣਾਉਣ ਵਾਲੀਆਂ ਕੰਪਨੀਆਂ ਨੂੰ ਕਿਸਾਨ ਹਿਤੂ ਕਹਿਣ ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸਾਨ ਤਾਂ ਆਪਣੀ ਫਸਲ ਪਹਿਲਾਂ ਵੀ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਵੇਚ ਸਕਦੇ ਹਨ ਤੇ ਦਵਾਈਆਂ ਖਾਦਾਂ ਤੇ ਬੀਜ ਬਣਾਉਣ ਵਾਲੀਆਂ ਕੰਪਨੀਆਂ ਨੇ ਪਹਿਲਾਂ ਹੀ ਕਈ ਤਰ੍ਹਾਂ ਦੇ ਘੁਟਾਲੇ ਕਿਸਾਨਾਂ ਨਾਲ ਕੀਤੇ ਹੋਏ ਹਨ। ਉਕਤ ਨਿੱਜੀ ਕੰਪਨੀਆਂ ਵੱਡੇ ਮੁਨਾਫਿਆਂ ਲਈ ਕੰਮ ਕਰਦੀਆਂ ਨਾ ਕਿ ਕਿਸਾਨਾਂ ਦੇ ਹਿੱਤ ਵਿਚ। ਇਸ ਤਰ੍ਹਾਂ ਪ੍ਰਧਾਨ ਮੰਤਰੀ ਵਲੋਂ ਇਹ ਕਹਿਣਾ ਹੈ ਕਿ ਕਿਸਾਨ ਵਿਰੋਧ ਲਈ ਵਿਰੋਧ ਕਰ ਰਹੇ ਹਨ, ਵਿਚ ਕੋਈ ਸੱਚਾਈ ਨਹੀਂ ਹੈ ਕਿਉਂਕਿ ਕਾਰਪੋਰੇਟ ਆਪਣੀ ਮਾਂ ਪਿਉ ਤੇ ਗੁਰੂ (ਧਰਤੀ, ਹਵਾ ਤੇ ਪਾਣੀ) ਨੂੰ ਬਚਾਉਣ ਦਾ ਯਤਨ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਉਕਤ ਤਿੰਨੇ ਖੇਤੀ ਆਰਡੀਨੈਂਸਾਂ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਬਾਰੇ ਕਹਿਣਾ ਤੇ ਸ਼ਾਂਤਮਈ ਅੰਦੋਲਨਕਾਰੀਆਂ ਖਿਲਾਫ ਹਾਈਕੋਰਟ ਵਿਚ ਰਿੱਟ ਦਾਇਰ ਕਰਨੀ ਮੋਦੀ ਸਰਕਾਰ ਨਾਲ ਮਿਲੇ ਹੋਏ ਹੋਣ ਦੀ ਨਿਸ਼ਾਨੀ ਹੈ ਤੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਮਨਸ਼ਾ ਹੈ। ਕਿਸਾਨ ਆਗੂਆਂ ਨੇ ਪੰਜਾਬ ਤੇ ਦੇਸ਼ ਵਿਚ ਕੀਤੇ ਜਾ ਰਹੇ ਅੰਦੋਲਨਾ ਤੇ ਪੰਜਾਬ ਵਿਚ ਪਹਿਲੀ ਅਕਤੂਬਰ ਤੋਂ ਰੇਲ ਰੋਕਣ ਕਾਰਪੋਰੇਟ ਕੰਪਨੀਆਂ ਦੇ ਸਟੋਰਾਂ ਤੇ ਦਫਤਰਾਂ ਅੱਗੇ ਧਰਨੇ ਦੇਣ ਦੀ ਪੂਰੀ ਹਮਾਇਤ ਕੀਤੀ ਹੈ ਤੇ ਜ਼ੋਰਦਾਰ ਮੰਗ ਕੀਤੀ ਹੈ ਕਿ ਉਕਤ ਤਿੰਨੇ ਖੇਤੀ ਆਰਡੀਨੈਂਸ ਤੁਰੰਤ ਰੱਦ ਕੀਤੇ ਜਾਣ, ਪੰਜਾਬ ਸਰਕਾਰ ਹਾਈਕੋਰਟ ਵਿਚ ਕਿਸਾਨਾਂ ਦੇ ਅੰਦੋਲਨ ਖਿਲਾਫ ਪਾਈ ਰਿੱਟ ਵਾਪਸ ਲਵੇ ਕਿਉਂਕਿ ਕਾਂਗਰਸ ਪਾਰਟੀ ਆਪ ਹਿੰਸਕ ਮੁਜ਼ਾਹਰੇ ਕਰ ਰਹੀ ਹੈ ਤੇ ਟਰੈਕਟਰ ਸਾੜ ਰਹੀ ਹੈ ਤੇ ਕੋਰੋਨਾ ਦੀਆਂ ਪਾਬੰਧੀਆਂ ਦੀਆਂ ਧੱਜੀਆਂ ਉੜਾ ਰਹੀ ਹੈ। ਇਸ ਮੌਕੇ ਸਲਵਿੰਦਰ ਸਿੰਘ ਜਾਣੀਆਂ, ਗੁਰਮੇਲ ਸਿੰਘ ਰੇੜਵਾਂ, ਗੁਰਦੀਪ ਸਿੰਘ, ਸਤਨਾਮ ਸਿੰਘ ਅਰਾਈਆਂ ਵਾਲਾ, ਸਰਵਣ ਸਿੰਘ ਬਾਊਪੁਰ, ਤਰਸੇਮ ਸਿੰਘ ਵਿੱਕੀ, ਸੁਖਪ੍ਰੀਤ ਸਿੰਘ ਸੁਲਤਾਨਪੁਰ ਲੋਧੀ, ਸੁਖਪ੍ਰੀਤ ਗਾਮੇਂ, ਰਣਜੀਤ ਸਿੰਘ ਗਾਮੇਂ, ਸਾਹਿਬ ਸਿੰਘ ਦੀਨੇਕੇ, ਸੁਖਵੰਤ ਸਿੰਘ ਲੋਹੂਕਾ, ਐਡਵੋਕੇਟ ਮਨਜਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਇਕ ਹੀ ਦਿਨ 'ਚ 83 ਹਜ਼ਾਰ ਮੀਟਰਕ ਟਨ ਝੋਨਾ ਖਰੀਦਣ ਅਤੇ ਲਿਫਟਿੰਗ ਦਾ ਬਣਾਇਆ ਰਿਕਾਰਡ

ਵਿਜੀਲੈਂਸ ਜਾਗਰੂਕਤਾ ਹਫ਼ਤਾ- ਸ਼ਿਕਾਇਤਾਂ ਦਰਜ ਕਰਨ ਲਈ ਪੀਜੀਆਰਐਸ ਪੋਰਟਲ ਦੀ ਵਰਤੋਂ ਕਰਨ ਲੋਕ-ਡੀਸੀ

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ ਬਨਾਵਟੀ ਰੰਗਾਂ ਵਿਰੁੱਧ ਮੁਹਿੰਮ ਚਲਾਈ

ਟਰੱਕ ਦੀ ਚਪੇਟ 'ਚ 25 ਸਾਲਾ ਲੜਕੀ ਦੀ ਮੌਤ

ਆਈ ਲੈਟਸ 'ਚ ਬੈਂਡ ਘੱਟ ਆਉਣ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ

ਦੁਕਾਨ ਮਾਲਿਕ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀਂ ਕਰਕੇ ਲੁੱਟਿਆ

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ-ਤਿਵਾੜੀ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 4 ਨਵੰਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ

ਨਵਾਂਸ਼ਹਿਰ 'ਚ ਸ਼ਹਿਦ ਦੀਆਂ ਮੱਖੀਆਂ ਪਾਲਣ ਦੀ ਸਿਖਲਾਈ 2 ਨਵੰਬਰ ਤੋਂ ਸ਼ੁਰੂ