BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਹੈਂਡਬਾਲ (ਲੜਕੀਆਂ) ਦੀ ਟੀਮ ਨੇ ਆਲ ਇੰਡੀਆਂ ਇੰਟਰ ਯੂਨੀਵਰਸਿਟੀ ਵਿੱਚ ਕੀਤੀ ਸ਼ਾਨਦਾਰ ਪ੍ਰਾਪਤੀ

March 29, 2022 12:56 PM

ਬਿਕਰਮਜੀਤ ਸਿੰਘ, ਰਾਜਨ ਵੋਹਰਾ
ਰੂਪਨਗਰ, 28 ਮਾਰਚ : ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਵੱਲੋਂ ਆਲ ਇੰਡੀਆਂ ਇੰਟਰ ਯੂਨੀਵਰਸਿਟੀ ਹੈਂਡਬਾਲ ਲੜਕੀਆਂ ਦੇ ਮੁਕਾਬਲੇ ਜੋ ਕਿ ਰਣਬੀਰ ਸਿੰਘ ਯੂਨੀਵਰਸਿਟੀ, ਜੀਂਦ, ਹਰਿਆਣਾ ਵਿਖੇ ਆਯੋਜਿਤ ਕੀਤੇ ਗਏ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਵੱਲੋਂ ਪ੍ਰਤੀਨਿੱਧਤਾ ਕਰਦੇ ਹੋਏ ਸਰਕਾਰੀ ਕਾਲਜ ਰੂਪਨਗਰ ਦੀਆਂ ਛੇ ਖਿਡਾਰਨਾਂ ਨੇ ਹੈਂਡਬਾਲ (ਲੜਕੀਆਂ) ਦੀ ਟੀਮ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ। ਜੇਤੂ ਵਿਦਿਆਰਥਣਾਂ ਦੇ ਕਾਲਜ ਪਹੁੰਚਣ ਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਮੁਬਾਰਕਬਾਦ ਪੇਸ਼ ਕੀਤੀ ਅਤੇ ਮੈਡਲ ਪਾ ਕੇ ਸਨਮਾਨਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਵਿਦਿਆਰਥਣਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਖਿਡਾਰਨ ਰਵਿੰਦਰ ਕੌਰ, ਕਿਰਨਜੀਤ ਕੌਰ, ਕਿਰਨਦੀਪ ਕੌਰ, ਕਿਰਨਜੋਤ ਕੌਰ, ਮਨਪ੍ਰੀਤ ਕੌਰ ਅਤੇ ਮੁਸਕਾਨ ਨੇ ਪ੍ਰੀਆਰ ਯੂਨੀਵਰਸਿਟੀ, ਸੇਲਮ, ਤਾਮਿਲਨਾਡੂ ਨੂੰ ਹਰਾ ਕੇ ਆੱਲ ਇੰਡੀਆਂ ਇੰਟਰ ਯੂਨੀਵਰਸਿਟੀ ਹੈਂਡਬਾਲ (ਲੜਕੀਆਂ) ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਜਿਕਰਯੋਗ ਹੈ ਕਿ ਇਹਨਾਂ ਖਿਡਾਰਨਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿੱਧਤਾ ਕਰਦੇ ਹੋਏ ਨੋਰਥ ਜੋਨ ਇੰਟਰ ਯੂਨੀਵਰਸਿਟੀ ਹੈਂਡਬਾਲ (ਲੜਕੀਆਂ) ਦੇ ਮੁਕਾਬਲੇ ਵਿੱਚ 21 ਟੀਮਾਂ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਉੱਚਾ ਕੀਤਾ ਹੈ। ਪ੍ਰੋ. ਹਰਮਨਦੀਪ ਕੌਰ ਨੇ ਇਹਨਾਂ ਖਿਡਾਰਨਾ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਫ਼ਲਤਾ ਲਈ ਸ਼ੁਭ-ਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਕੌਂਸਲ ਮੈਂਬਰ ਡਾ. ਕੁਲਵੀਰ ਕੌਰ, ਡਾ. ਸੁਖਜਿੰਦਰ ਕੌਰ ਤੋਂ ਇਲਾਵਾ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਉਪਦੇਸ਼ਦੀਪ ਕੌਰ ਆਦਿ ਫੈਕਲਟੀ ਮੈਂਬਰ ਵੀ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ