ਮੋਰਿੰਡਾ, 30 ਮਾਰਚ (ਲਖਵੀਰ ਸਿੰਘ) : ਸ਼ਹੀਦ ਭਗਤ ਸਿੰਘ ਹੈਂਡਬਾਲ ਕਲੱਬ ਰਜਿ. ਮੋਰਿੰਡਾ ਵਲੋਂ ਸੀਨੀਅਰ ਨੈਸ਼ਨਲ ਹੈਂਡਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸੀਨੀਅਰ ਨੈਸ਼ਨਲ ਹੈਂਡਬਾਲ ਟੂਰਨਾਮੈਂਟ ਵਿੱਚ ਕਲੱਬ ਦੇ ਚਾਰ ਖਿਡਾਰੀਆਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚ ਗੁਰਿੰਦਰ ਸਿੰਘ, ਦਿਨੇਸ਼ ਕੁਮਾਰ, ਪੁਨੀਤ ਮਾਲੜਾ ਅਤੇ ਅਜੇ ਕੁਮਾਰ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਗੁਰਿੰਦਰ ਸਿੰਘ ਤੇ ਦਿਨੇਸ਼ ਕੁਮਾਰ ਨੇ ਸੋਨੇ ਦਾ ਤਗਮਾ ਹਾਸਿਲ ਕੀਤਾ ਅਤੇ ਪੁਨੀਤ ਮਾਲੜਾ ਨੇ ਕਾਂਸੀ ਦਾ ਤਗਮਾ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਕਲੱਬ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਕਟਰੀ ਹਰਿੰਦਰ ਸਿੰਘ, ਸੀਨੀਅਨ ਮੀਤ ਪ੍ਰਧਾਨ ਗੁਰਚਰਨ ਸਿੰਘ ਸੱਲ੍ਹ, ਖਜ਼ਾਨਚੀ ਰਜਨੀਸ਼ ਕੁਮਾਰ ਸੂਦ, ਸੰਜੇ ਸਿੰਘ, ਸੰਜੇ ਸੁੰਦਰ ਅਤੇ ਖਿਡਾਰੀ ਮੌਜੂਦ ਸਨ।