BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਐੱਸਡੀ ਕਾਲਜ ਬਰਨਾਲਾ ਦੀਆਂ ਵਿੱਦਿਅਕ ਸੰਸਥਾਵਾਂ ਦੀਆਂ 62ਵੀਆਂ ਸਾਲਾਨਾ ਖੇਡਾਂ ਸ਼ੁਰੂ

April 01, 2022 11:01 AM

- ਖੇਡਾਂ ਦੇ ਖੇਤਰ ’ਚ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਦਾ ਟੀਚਾ : ਸਿੱਖਿਆ ਮੰਤਰੀ ਮੀਤ ਹੇਅਰ

ਸੁਰਿੰਦਰ ਗੋਇਲ
ਬਰਨਾਲਾ/31 ਮਾਰਚ : ਐੱਸਡੀ ਕਾਲਜ ਬਰਨਾਲਾ ਦੀਆਂ ਵਿੱਦਿਅਕ ਸੰਸਥਾਵਾਂ ਦੀਆਂ ਦੋ ਰੋਜ਼ਾ 62ਵੀਆਂ ਸਾਲਾਨਾ ਖੇਡਾਂ ਧੂਮਧਾਮ ਨਾਲ ਸ਼ੁਰੂ ਹੋ ਗਈਆਂ ਹਨ। ਪਹਿਲੇ ਦਿਨ ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ, ਖੇਡਾਂ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਨੇ ਇਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਐੱਸਡੀ ਪੋਸਟ ਗ੍ਰੈਜੂਏਟ ਕਾਲਜ, ਐੱਸਡੀ ਕਾਲਜ ਆਫ਼ ਐਜੂਕੇਸ਼ਨ, ਐੱਸਡੀ ਕਾਲਜ ਆਫ਼ ਫਾਰਮੇਸੀ, ਐੱਸਡੀ ਕਾਲਜ ਆਫ਼ ਡੀ-ਫਾਰਮੇਸੀ ਅਤੇ ਡਾ. ਰਘੂਬੀਰ ਪ੍ਰਕਾਸ਼ ਐੱਸਡੀ ਸੀਨੀ. ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਖਿਡਾਰੀਆਂ ਤੋਂ ਸ਼ਾਨਦਾਰ ਮਾਰਚ ਪਾਸਟ ਦੀ ਸਲਾਮੀ ਲੈਂਦੇ ਹੋਏ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਮਾਰਚ ਪਾਸਟ ਦੀ ਅਗਵਾਈ ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ ’ਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀ ਕਰ ਰਹੇ ਸਨ। ਮੀਤ ਹੇਅਰ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਇਸ ਮੈਦਾਨ ਵਿਚ ਆਪਣੇ ਬਿਤਾਏ ਸਮੇਂ ਨੂੰ ਸ਼ਿੱਦਤ ਨਾਲ ਯਾਦ ਕੀਤਾ। ਉਨਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਖੇਡਾਂ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰੱਖੇਗੀ। ਉਨਾਂ ਖੇਡਾਂ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰਨ ’ਤੇ ਸਾਰੀ ਸੰਸਥਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਲਵਾ ਦੇ ਇਸ ਖਿੱਤੇ ਵਿਚ ਇਸ ਸੰਸਥਾ ਦੀਆਂ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੀਆਂ ਪ੍ਰਾਪਤੀਆਂ ਵੀ ਲਾਸਾਨੀ ਹਨ। ਸੰਸਥਾ ਦੇ ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਮੀਤ ਹੇਅਰ ਦੀ ਜ਼ਿੰਦਗੀ ਤੋਂ ਸੇਧ ਲੈਣੀ ਚਾਹੀਦੀ ਹੈ।
ਉਨਾਂ ਉਮੀਦ ਪ੍ਰਗਟਾਈ ਕਿ ਇਸ ਨੌਜਵਾਨ ਆਗੂ ਦੀ ਅਗਵਾਈ ਵਿਚ ਸੂਬਾ ਨਾ ਸਿਰਫ਼ ਸਿੱਖਿਆ ਸਗੋਂ ਖੇਡਾਂ ਦੇ ਖੇਤਰ ਵਿਚ ਵੀ ਮਿਸਾਲੀ ਤਰੱਕੀ ਕਰੇਗਾ। ਇਸ ਮੌਕੇ ਕਾਲਜ ਦੇ ਖੇਡ ਵਿਭਾਗ ਦੇ ਮੁਖੀ ਡਾ. ਬਹਾਦਰ ਸਿੰਘ ਨੇ ਕਾਲਜ ਦੀਆਂ ਖੇਡ ਪ੍ਰਾਪਤੀਆਂ ਸਬੰਧੀ ਰਿਪੋਰਟ ਪੜ੍ਹੀ। ਰਸਮੀ ਮਾਰਚ ਪਾਸਟ ਤੋਂ ਬਾਅਦ ਵਿਦਿਆਰਥਣਾਂ ਦੁਆਰਾ ਗਿੱਧੇ ਦੀ ਖੂਬਸੂਰਤ ਪੇਸ਼ਕਾਰੀ ਪੇਸ਼ਕਾਰੀ ਕੀਤੀ ਗਈ। ਅਖ਼ੀਰ ਵਿਚ ਮੁੱਖ ਮਹਿਮਾਨ ਵੱਲੋਂ ਕਾਲਜ ਦੇ ਵੱਖ-ਵੱਖ ਖੇਤਰਾਂ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਵਿਸ਼ਵਾਸ ਦਵਾਇਆ ਕਿ ਸੰਸਥਾ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਇਸੇ ਤਰ੍ਹਾਂ ਬੁਲੰਦੀਆਂ ਹਾਸਲ ਕਰਨ ਲਈ ਯਤਨਸ਼ੀਲ ਰਹੇਗੀ। ਉੱਡਣਾ ਸਿੱਖ ਮਿਲਖਾ ਸਿੰਘ ਦੀ ਯਾਦ ਨੂੰ ਸਮਰਪਿਤ ਇਹ ਖੇਡਾਂ ਡਾ. ਬਹਾਦੁਰ ਸਿੰਘ, ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਪ੍ਰੋ. ਜਸਵਿੰਦਰ ਕੌਰ ਅਤੇ ਲੈਕ. ਰੁਪਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਈਆਂ ਜਾ ਰਹੀਆਂ ਹਨ। ਇਸ ਖੇਡ ਮੇਲੇ ’ਚ ਹੋਰਨਾਂ ਤੋਂ ਇਲਾਵਾ ਐੱਸਡੀ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜੁਆਇੰਟ ਸਕੱਤਰ ਡਾ. ਕਰਨ ਸ਼ਰਮਾ, ਮੈਂਬਰ ਡਾ. ਭੂਸ਼ਨ ਬਾਂਸਲ, ਮੈਂਬਰ ਰਾਹੁਲ ਅੱਤਰੀ, ਹਰਵਿੰਦਰ ਸਿੰਘ ਮਿੱਠੂ, ਮੇਜਰ ਸਿੰਘ, ਹਰਮੇਲ ਸਿੰਘ ਸੰਘੇੜਾ, ਸਹਾਇਕ ਲੋਕ ਸੰਪਰਕ ਅਫ਼ਸਰ ਜਗਦੀਪ ਕੌਰ, ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ, ਅਤੇ ਨਾਨ-ਟੀਚਿੰਗ ਸਟਾਫ਼ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ