BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਕਰਵਾਇਆ ਸਾਲਾਨਾ ਖੇਡ ਸਮਾਗਮ

April 02, 2022 12:06 PM

ਕੁਲਵਿੰਦਰ ਧਾਰੀਵਾਲ
ਕਰਤਾਰਪੁਰ, 1 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਸਲਾਨਾ ਖੇਡ ਸਮਾਗਮ ਕਰਵਾਇਆ ਗਿਆ l ਜਿਸ ਵਿਚ ਜੱਥੇਦਾਰ ਸ. ਰਣਜੀਤ ਸਿੰਘ ਕਾਹਲੋਂ ਮੈਂਬਰ, ਐਸ.ਜੀ.ਪੀ.ਸੀ. ਮੁੱਖ ਮਹਿਮਾਨ ਅਤੇ ਸ. ਗੁਰਮੇਜ ਸਿੰਘ ਤਲਵਾੜਾ (ਸਰਪੰਚ) ਵਿਸ਼ੇਸ਼ ਮਹਿਮਾਨ ਵੱਜੋਂ ਪੁੱਜੇ l ਕਾਲਜ ਦੇ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਮਹਿਮਾਨਾਂ ਨੂੰ ‘ਜੀ ਆਇਆ’ ਆਖਦਿਆਂ ਉਹਨਾਂ ਦਾ ਸਵਾਗਤ ਕੀਤਾ l ਇਹਨਾਂ ਖੇਡ ਮੁਕਾਬਲਿਆਂ ਵਿਚ ਪ੍ਰੋ. ਰਾਜਬੀਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ l ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਦੇ ਨਾਮ ਇਸ ਪ੍ਰਕਾਰ ਰਹੇ 100 ਮੀਟਰ ਰੇਸ (ਲੜਕੇ) ਵਿਚ ਪਹਿਲਾ ਸਥਾਨ ਸਰਬਜਿੰਦਰ ਸਿੰਘ, 100 ਮੀਟਰ ਰੇਸ(ਲੜਕੀਆਂ) ਵਿਚ ਪਹਿਲਾ ਸਥਾਨ ਸਿਮਰਨਪ੍ਰੀਤ ਕੌਰ, 200 ਮੀਟਰ ਰੇਸ (ਲੜਕੇ) ਵਿਚ ਪਹਿਲਾ ਸਥਾਨ ਜੋਬਨਜੋਤ, 200 ਮੀਟਰ ਰੇਸ (ਲੜਕੀਆਂ) ਵਿਚ ਪਹਿਲਾ ਸਥਾਨ ਸਿਮਰਨਪ੍ਰੀਤ ਕੌਰ, 400 ਮੀਟਰ ਰੇਸ (ਲੜਕੇ) ਵਿਚ ਪਹਿਲਾ ਸਥਾਨ ਸਾਹਿਬਪ੍ਰੀਤ ਸਿੰਘ, 400 ਮੀਟਰ ਰੇਸ(ਲੜਕੀਆਂ) ਵਿਚ ਪਹਿਲਾ ਸਥਾਨ ਮਨਪ੍ਰੀਤ ਕੌਰ, 800 ਮੀਟਰ ਰੇਸ (ਲੜਕੇ) ਵਿਚ ਪਹਿਲਾ ਸਥਾਨ ਸਾਹਿਬਪ੍ਰੀਤ ਸਿੰਘ, ਸ਼ਾਰਟ ਪੁਟ (ਲੜਕੇ) ਵਿਚ ਪਹਿਲਾ ਸਥਾਨ ਬਿਕਰਮਜੀਤ ਸਿੰਘ, ਸ਼ਾਰਟ ਪੁਟ (ਲੜਕੀਆਂ) ਵਿਚ ਪਹਿਲਾ ਸਥਾਨ ਅਕਾਸ਼ਦੀਪ ਕੌਰ, ਥ੍ਰੀ ਲੈੱਗ ਰੇਸ(ਲੜਕੇ) ਵਿਚ ਪਹਿਲਾ ਸਥਾਨ ਜਸਦੀਪ ਸਿੰਘ/ ਅਰਸ਼ਦੀਪ ਸਿੰਘ, ਥ੍ਰੀ ਲੈੱਗ ਰੇਸ(ਲੜਕੀਆਂ) ਵਿਚ ਪਹਿਲਾ ਸਥਾਨ ਸਿਮਰਨ/ਮੁਸਕਾਨ, ਸਪੂਨ ਰੇਸ (ਲੜਕੀਆਂ) ਵਿਚ ਪਹਿਲਾ ਸਥਾਨ ਮਮਤਾ, ਬੋਰੀ ਰੇਸ(ਲੜਕੀਆਂ) ਵਿਚ ਪਹਿਲਾ ਸਥਾਨ ਮਮਤਾ, ਬੋਰੀ ਰੇਸ(ਲੜਕੇ) ਵਿਚ ਪਹਿਲਾ ਸਥਾਨ ਰਘਵੀਰ, ਰੱਸਾ ਕੱਸੀ (ਲੜਕੇ) ਵਿਚ ਪਹਿਲਾ ਸਥਾਨ ਹਾਉਸ ਚੌਥਾ, ਰੱਸਾ ਕੱਸੀ (ਲੜਕੀਆਂ) ਵਿਚ ਪਹਿਲਾ ਸਥਾਨ ਹਾਉਸ ਦੂਜਾ ਨੇ ਹਾਸਿਲ ਕੀਤਾ l ਇਹਨਾਂ ਖੇਡ ਮੁਕਾਬਲਿਆਂ ਵਿਚ ਬੈਸਟ ਐਥਲੀਟ (ਲੜਕਾ) ਸਾਹਿਬਪ੍ਰੀਤ ਸਿੰਘ ਤੇ ਬੈਸਟ ਐਥਲੀਟ(ਲੜਕੀ) ਸਿਮਰਨਪ੍ਰੀਤ ਕੌਰ ਰਹੇ l ਇਹਨਾਂ ਮੁਕਾਬਲਿਆਂ ਵਿਚ ਬੈਸਟ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਰਿਹਾ। ਇਸ ਮੌਕੇ ਮੰਚ ਦਾ ਸੰਚਾਲਨ ਡਾ. ਅਮਨਦੀਪ ਹੀਰਾ ਨੇ ਕੀਤਾ l ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ