BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਬਰਨਾਲਾ ਦੀ ਕ੍ਰਿਕਟ ਟੀਮ ਨੇ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਕੀਤੀ ਸ਼ਾਨਦਾਰ ਜਿੱਤ ਪ੍ਰਾਪਤ

April 13, 2022 01:10 PM

ਸੁਰਿੰਦਰ ਗੋਇਲ
ਬਰਨਾਲਾ/12 ਅਪ੍ਰੈਲ : ਬਰਨਾਲਾ ਦੀ ਕ੍ਰਿਕਟ ਟੀਮ ਨੇ ਅੰਡਰ-23 ਦੇ ਕਿ੍ਰਕਟ ਮੁਕਾਬਲੇ ਵਿਚ ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਦੋ ਦਿਨਾਂ ਕ੍ਰਿਕਟ ਮੈਚ ’ਚ ਬਰਨਾਲਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜੀ ਕਰਨ ਦਾ ਫੈਸਲਾ ਕੀਤਾ। ਬਰਨਾਲਾ ਵੱਲੋਂ ਯਸ਼ ਜੰਗਾਰਾ ਨੇ ਸ਼ਾਨਦਾਰ ਬੱਲੇਬਾਜੀ ਕੀਤੀ। ਉਨ੍ਹਾਂ ਨੇ 184 ਗੇਂਦਾਂ ਵਿਚ 77 ਰਣ ਬਣਾਏ। ਜਿਸ ਵਿਚ 10 ਚੌਕੇ ਅਤੇ 2 ਛੱਕੇ ਸਨ। ਇਸੇ ਤਰ੍ਹਾਂ ਨਾਲ ਜੈ ਦੀਪ ਸਿੰਘ ਨੇ ਵੀ ਸ਼ਾਨਦਾਰ ਪਾਰੀ ਖੇਡੀ। ਉਨ੍ਹਾਂ ਨੇ 130 ਗੇਂਦਾਂ ਵਿਚ 88 ਰਣ ਬਣਾਏ। ਜਿਸ ਵਿਚ 12 ਚੌਕੇ ਅਤੇ 1 ਛਕਾ ਸ਼ਾਮਲ ਸੀ। ਬਰਨਾਲਾ ਦੀ ਟੀਮ ਨੇ ਕੁੱਲ 294 ਰਣ ਬਣਾਏ। ਫਤਿਹਗੜ੍ਹ ਸਾਹਿਬ ਦੀ ਟੀਮ ਵੱਲੋਂ ਗੇਂਦਬਾਜ ਕਬੀਰ ਕੋਹਲੀ ਨੇ ਸ਼ਾਨਦਾਰ ਗੇਂਦਬਾਜੀ ਕੀਤੀ। ਉਨ੍ਹਾਂ ਨੇ 5 ਵਿਕਟਾਂ ਹਾਸਲ ਕੀਤੀਆਂ। ਗੇਂਦਬਾਜ ਅਮਿਤ ਕੁਮਾਰ ਨੇ 5 ਵਿਕਟਾਂ ਹਾਸਲ ਕੀਤੀਆਂ। ਜਵਾਬ ਵਿਚ ਫਤਿਹਗੜ੍ਹ ਸਾਹਿਬ ਦੀ ਟੀਮ ਕੁੱਲ 264 ਰਣਾਂ ’ਤੇ ਆਊਟ ਹੋ ਗਈ। ਫਤਿਹਗੜ੍ਹ ਸਾਹਿਬ ਦੇ ਬੱਲੇਬਾਜ ਅਕਾਸ਼ਦੀਪ ਨੇ 44 ਰਣਾਂ ਦੀ ਪਾਰੀ ਖੇਡੀ। ਜਿਸ ’ਚ 5 ਚੌਕੇ ਸ਼ਾਮਿਲ ਸਨ। ਅਮਿਤ ਕੁਮਾਰ ਨੇ 47 ਰਣ ਬਣਾਏ। ਬਰਨਾਲਾ ਵੱਲੋਂ ਸਾਹਿਲ ਖਾਨ 2 ਵਿਕਟਾਂ, ਅਰਸ਼ਦੀਪ ਸਿੰਘ ਨੇ 2 ਵਿਕਟਾਂ, ਵਿਵੇਕ ਕੁਮਾਰ ਨੇ 3 ਵਿਕਟਾਂ ਹਾਸਲ ਕੀਤੀਆਂ। ਪਹਿਲੀ ਪਾਰੀ ’ਤੇ ਬਰਨਾਲਾ ਦੀ ਟੀਮ ਨੂੰ ਜੇਤੂ ਕਰਾਰ ਦਿੱਤਾ ਗਿਆ। ਬਰਨਾਲਾ ਦੀ ਟੀਮ ਨੂੰ 3 ਅੰਕ ਮਿਲੇ। ਜਦੋਂ ਕਿ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ 1 ਅੰਕ ਮਿਲਿਆ। ਜਿਲ੍ਹਾ ਬਰਨਾਲਾ ਕ੍ਰਿਕਟ ਟੀਮ ਦੀ ਜਿੱਤ ’ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਪਦਮਸ਼੍ਰੀ ਰਾਜਿੰਦਰ ਗੁਪਤਾ, ਜਿਲ੍ਹਾ ਬਰਨਾਲਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਵਿਵੇਕ ਸਿੰਧਵਾਨੀ ਅਤੇ ਜਨਰਲ ਸਕੱਤਰ ਰੁਪਿੰਦਰ ਗੁਪਤਾ ਨੇ ਬਰਨਾਲਾ ਟੀਮ ਨੂੰ ਜਿੱਤ ’ਤੇ ਵਧਾਈ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ