BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਚੰਡੀਗੜ੍ਹ

ਸਰਕਾਰਾਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸੁਹਿਰਦ ਨਹੀਂ : ਐਡਵੋਕੇਟ ਮੁੰਜਾਲ

April 26, 2022 12:56 PM

ਦਸਬ
ਚੰਡੀਗੜ੍ਹ/25 ਅਪ੍ਰੈਲ : ਐਡਵੋਕੇਟ ਦੇਵਨ ਮੁੰਜਾਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇਸ਼ ਅੰਦਰ ਆਪਣੀਆਂ ਜੜ੍ਹਾਂ ਫੈਲਾ ਚੁੱਕਾ ਹੈ ਤੇ ਇਹ ਕਈ ਰੂਪਾਂ ਵਿੱਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਕਈ ਕਾਨੂੰਨ ਬਣੇ ਹਨ ਅਤੇ ਸਮੇਂ-ਸਮੇਂ ’ਤੇ ਇਨ੍ਹਾਂ ਵਿੱਚ ਸੋਧ ਵੀ ਹੁੰਦੀ ਰਹੀ ਹੈ, ਪਰ ਸਰਕਾਰਾਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਸੁਹਿਰਦ ਨਹੀਂ ਹਨ।
ਐਡਵੋਕੇਟ ਮੁੰਜਾਲ ਨੇ ਕਿਹਾ ਕਿ ਜ਼ਰੂਰੀ ਨਹੀਂ ਕਿ ਵੱਢੀ ਲੈਣ ਨੂੰ ਹੀ ਭ੍ਰਿਸ਼ਟਾਚਾਰ ਕਿਹਾ ਜਾਂਦਾ ਹੈ, ਜੇ ਕੋਈ ਅਫ਼ਸਰ ਜਾਂ ਕਰਮਚਾਰੀ ਵਿਅਕਤੀਗਤ ਲਾਭ ਲਈ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਤਾਂ ਉਹ ਵੀ ਭ੍ਰਿਸ਼ਟਾਚਾਰ ਹੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਜਾਹਿਰ ਹੈ ਕਿ ਭ੍ਰਿਸ਼ਟਾਚਾਰ ਹੇਠਾਂ ਤੋਂ ਉਪਰ ਤੱਕ ਆਪਣਾ ਜੜ੍ਹਾਂ ਜਮਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦਾ ਸਮੇਂ ਸਿਰ ਕੰਮ ਨਾ ਕਰਨਾ, ਉਸ ਨੂੰ ਖ਼ਰਾਬ ਕਰ ਦੇਣਾ ਜਾਂ ਫ਼ਿਰ ਕਿਸੇ ਸਿਫਾਰਸ ਦੇ ’ਤੇ ਕੰਮ ਕਰਨਾ ਜਾਂ ਫੈਸਲੇ ਕਰਨਾ ਇਹ ਵੀ ਭ੍ਰਿਸ਼ਟਾਚਾਰ ਹੀ ਹੈ।
ਇਸੇ ਤਰ੍ਹਾਂ ਅਹੁਦੇ ਦੀ ਆੜ੍ਹ ਵਿੱਚ ਹੰਕਾਰ ਕਰਨਾ ਤੇ ਜਨਤਾ ਦੀ ਇੱਜ਼ਤ ਨਾ ਕਰਨਾ ਵੀ ਭ੍ਰਿਸ਼ਟਾਚਾਰ ਦਾ ਹੀ ਰੂਪ ਹੈ। ਐਡਵੋਕੇਟ ਮੁੰਜਾਲ ਨੇ ਕਿਹਾ ਕਿ ਜੇ ਦੇਖਿਆ ਜਾਵੇ ਤਾਂ ਪ੍ਰਾਈਵੇਟ ਗੋਦਾਮਾਂ ਵਿੱਚੋਂ ਅਨਾਜ ਦਾ ਇੱਕ ਦਾਣਾ ਵੀ ਇੱਧਰ ਤੋਂ ਉਧਰ ਨਹੀਂ ਹੁੰਦਾ, ਜਦਕਿ ਸਰਕਾਰੀ ਗੋਦਾਮਾਂ ਵਿੱਚ ਕਰੋੜਾਂ ਰੁਪਏ ਦਾ ਅਨਾਜ ਚੁੂਹੇ ਹੀ ਖਾ ਜਾਂਦੇ ਹਨ।
ਐਡਵੋਕੇਟ ਮੁੰਜਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਤਾਂ ਹੀ ਹੋ ਸਕਦੀ ਹੈ ਜੇ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟ ਦਿੱਤਾ ਜਾਵੇ। ਇਸ ਲਈ ਸਰਕਾਰਾਂ ਦੇ ਨਾਲ-ਨਾਲ ਆਮ ਨਾਗਰਿਕ ਦਾ ਵੀ ਫਰਜ਼ ਬਣਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੇ ਵਿਰੁੱਧ ਆਵਾਜ਼ ਬੁਲੰਦ ਕਰੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ

ਡੱਡੂਮਾਜਰਾ ’ਚ ਗੈਰ-ਅਧਿਕਾਰਤ ਤੇ ਨਾਜਾਇਜ਼ ਕਬਜ਼ਾਧਾਰਕਾਂ ਤੋਂ ਖਾਲੀ ਕਰਵਾਈ ਗਈ ਜ਼ਮੀਨ

ਪਰਵਾਸੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ : ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ, ਕਈ ਇਲਾਕੇ ਹੋਏ ਜਲ-ਥਲ

ਵਿਸ਼ਵ ਜਨਸੰਖਿਆ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੀਟੂ ਦੀ ਸੂਬਾਈ ਵਰਕਿੰਗ ਕਮੇਟੀ ਦੀ 10 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 3 ਅਗਸਤ ਨੂੰ ਮਨਾਈ ਜਾਵੇਗੀ : ਸੇਖੋਂ

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨ