BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਬਟਾਲਾ ਨੇ ਸਲੱਮ ਏਰੀਏ ’ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

May 02, 2022 01:31 PM

ਵਿਜੇ ਸੋਨੀ/ਬੀ.ਐਸ.ਬਾਜਵਾ
ਬਟਾਲਾ/1 ਮਈ : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਦੇ ਸਲੱਮ ਏਰੀਏ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਬਟਾਲਾ ਦੀ ਲੋਹਾ ਮੰਡੀ ਵਿਖੇ ਸਲੱਮ ਏਰੀਰੇ ਵਿੱਚ ਲੱਗੇ ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰਾਂ ਵੱਲੋਂ ਝੁੱਗੀਆਂ ਵਿੱਚ ਰਹਿਣ ਵਾਲੀਆਂ ਔਰਤਾਂ, ਮਰਦਾਂ ਅਤੇ ਬੱਚਿਆਂ ਸਮੇਤ ਕੁੱਲ 77 ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਲੋੜ ਅਨੁਸਾਰ ਉਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਡਾਕਟਰਾਂ ਵੱਲੋਂ ਤੰਦਰੁਸਤ ਜੀਵਨ ਲਈ ਵੱਖ-ਵੱਖ ਪਰਹੇਜ਼ਾਂ ਅਤੇ ਸਾਵਧਾਨੀਆਂ ਬਾਰੇ ਵੀ ਦੱਸਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਦੇ ਸਕੱਤਰ ਰਾਜੀਵ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਗਰੀਬ ਅਤੇ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਜਿਥੇ ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਓਥੇ ਜੇਕਰ ਕਿਸੇ ਮਰੀਜ਼ ਨੂੰ ਵਧੇਰੇ ਇਲਾਜ ਦੀ ਲੋੜ ਹੁੰਦੀ ਹੈ ਤਾਂ ਉਨ੍ਹਾਂ ਦਾ ਹਸਪਤਾਲ ਵਿਚੋਂ ਵੀ ਇਲਾਜ ਕਰਾ ਕੇ ਦਿੱਤਾ ਜਾਂਦਾ ਹੈ। ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੀ ਮਾਹਿਰ ਡਾ. ਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਬਟਾਲਾ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਅਜਿਹੇ ਕੈਂਪਾਂ ਸਦਕਾ ਸਿਹਤ ਸੇਵਾਵਾਂ ਦਾ ਘੇਰਾ ਹੋਰ ਵੀ ਵਿਸ਼ਾਲ ਹੋਇਆ ਹੈ ਅਤੇ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਰਹੇ ਹਨ। ਉਨਾਂ ਕਿਹਾ ਕਿ ਅੱਜ ਦੇ ਕੈਂਪ ਵਿੱਚ ਦੇਖਣ ਨੂੰ ਮਿਲਿਆ ਹੈ ਕਿ ਕਈ ਵਿਅਕਤੀਆਂ ਨੂੰ ਸ਼ੂਗਰ ਤੇ ਬਲੱਡ ਪਰੈਸ਼ਰ ਦੀ ਸ਼ਿਕਾਇਤ ਹੈ ਪਰ ਉਨਾਂ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨਾਂ ਕਿਹਾ ਕਿ ਇਹ ਬਿਮਾਰੀਆਂ ਹੀ ਅੱਗੇ ਚੱਲ ਕੇ ਕਈ ਹੋਰ ਬਿਮਾਰੀਆਂ ਨੂੰ ਜਨਮ ਦਿੰਦੀਆਂ ਹਨ ਅਤੇ ਸਿਹਤ ਲਈ ਹਾਨੀਕਾਰਕ ਸਿੱਧ ਹੁੰਦੀਆਂ ਹਨ। ਡਾ. ਮਨਦੀਪ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਕਈ ਮਰੀਜ਼ਾਂ ਨੂੰ ਸਿਵਲ ਹਸਪਤਾਲ ਤੋਂ ਪੂਰਾ ਇਲਾਜ ਕਰਾਉਣ ਲਈ ਵੀ ਕਿਹਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ