ਸਲੀਮ
ਮਾਲੇਰਕੋਟਲਾ /2 ਮਈ : ਸਿਵਲ ਸਰਜਨ ਮਾਲੇਰਕੋਟਲਾ ਡਾ. ਮੁਕੇਸ਼ ਚੰਦਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਸਿਹਤ ਕਾਮਿਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਸਾਵਧਾਨੀਆਂ ਅਤੇ ਬਚਾਅ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਛੋਟੇ ਬੱਚਿਆਂ ਦੇ ਬਚਾਅ ਲਈ ਜਾਗਰੂਕਤਾ ਵਧਾਈ ਜਾਵੇ ਇਸ ਮੌਕੇ ਦੀ ਗੱਲਬਾਤ ਕਰਦਿਆਂ ਡਾ. ਮੁਕੇਸ਼ ਚੰਦਰ ਨੇ ਕਿਹਾ ਵਧ ਰਾਹੀ ਗਰਮੀ ਵਿੱਚ ਜੇਕਰ ਸਾਵਧਾਨੀਆਂ ਨਾ ਰੱਖੀਆਂ ਜਾਣ ਤਾਂ ਇਹ ਜਾਨਲੇਵਾ ਹੋ ਸਕਦਾ ਹੈ ਇਸ ਮੌਕੇ ਜ਼ਿਲ੍ਹਾ ਐਪੀਡੈਮੈਲੋਜਿਸਟ ਡਾ.ਮੁਨੀਰ ਮੁਹੰਮਦ ਨੇ ਦੱਸਿਆ ਕਿ ਜਾਂ ਲੂ ਲੱਗਣ ਦੇ ਲੱਛਣਾਂ ਵਿੱਚ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ ਬੁਖਾਰ, ਜੀਅ ਖਰਾਬ ਹੋਣਾ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ ਦਰਦ ਹੋਣਾ, ਕਮਜੋਰੀ ਮਹਿਸੂਸ ਹੋਣਾ ਹੈ।ਉਨ੍ਹਾਂ ਦੱਸਿਆ ਕਿ ਤੇਜ ਬੁਖਾਰ, ਜੋ 40 ਡਿਗਰੀ ਸੈਲਸੀਅਸ ਜਾਂ 104-105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ ਹੋਵੇ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਹੋ ਜਾਵੇ, ਮਰੀਜ ਦਾ ਬੇਹੋਸ ਹੋ ਜਾਣਾ, ਘਬਰਾਹਟ ਹੀ ਘਬਰਾਹਟ ਵਿੱਚ ਹੋਣਾ ਜਾਂ ਪਾਗਲਾਂ ਵਰਗਾ ਵਿਵਹਾਰ ਕਰਨ ਲੱਗ ਪੈਣਾ ਖਤਰਨਾਕ ਲੱਛਣ ਹਨ ਉਹਨਾਂ ਅੱਗੇ ਨੇ ਕਿਹਾ ਕਿ ਲੂ ਲੱਗਣ ‘ਤੇ ਬੱਚੇ ਜਾਂ ਵੱਡੇ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ, ਵਿਅਕਤੀ ਨੂੰ ਪੀਣ ਲਈ ਕੁਝ ਤਰਲ ਪਦਾਰਥ ਦਿੱਤਾ ਜਾਵੇ, ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ ਨੂੰ ਗਲੇ ਤੱਕ ਲਿਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਏ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖਾਲੀ ਪੇਟ ਘਰੋਂ ਬਾਹਰ ਨਾ ਨਿਕਲਿਆ ਜਾਵੇ, ਪਾਣੀ ਹਮੇਸਾ ਆਪਣੇ ਨਾਲ ਰੱਖਿਆ ਜਾਵੇ, ਜਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ ਕੀਤਾ ਜਾਵੇ, ਕੁਲਰ ਜਾਂ ਏ.ਸੀ. ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ ਅਤੇ ਧੁੱਪ ‘ਚ ਜਾਣ ਮੌਕੇ ਛਤਰੀ ਦੀ ਵਰਤੋਂ ਕੀਤੀ ਜਾਵੇ।