ਭਾਰਦਵਾਜ
ਸਮਰਾਲਾ /2 ਮਈ : ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦਿਆਲਪੁਰਾ (ਸਮਰਾਲਾ) ਵਿਖੇ ਕਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਾਅ ਲਈ ਪ੍ਰਿੰਸੀਪਲ ਸ੍ਰੀਮਤੀ ਸਮਿੰਦਰ ਕੌਰ ਜੀ ਦੀ ਅਗਵਾਈ ਹੇਠ ਵੈਕਸੀਨ ਦਾ ਕੈਂਪ ਲਗਾਇਆ ਗਿਆ।ਪ੍ਰਿੰਸੀਪਲ ਅਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਬੱਚਿਆਂ ਨੂੰ ਵੈਕਸੀਨ ਕਰਵਾਉਣ ਲਈ ਉਤਸਾਹਿਤ ਕੀਤਾ ਗਿਆ। ਇਸ ਮੌਕੇ ਮਹਾਮਾਰੀ ਤੋਂ ਬਚਾਅ ਲਈ ਸੀ.ਐੱਚ.ਸੀ ਮਾਨੂੰਪੁਰ ਦੀ ਟੀਮ ਦੁਆਰਾ 12-14 ਸਾਲ ਅਤੇ 15-17 ਸਾਲ ਤੱਕ ਦੇ ਵਿਦਿਆਰਥੀਆਂ ਨੂੰ ‘ਕੋਵੈਕਸੀਨ‘ ਅਤੇ ‘ਕੋਰਬੈਵੇਕਸ‘ ਕੋਵਿਡ-19 ਵੈਕਸੀਨ ਦੀ ਪਹਿਲੀ ਤੇ ਦੂਜੀ ਡੋਜ ਲਗਾਈ ਗਈ। ਵਿਦਿਆਰਥੀਆਂ ਅਤੇ ਮਾਪਿਆਂ ਦੁਆਰਾ ਪੂਰਾ ਯੋਗਦਾਨ ਦਿੱਤਾ ਗਿਆ।ਇਸ ਦੌਰਾਨ ਪ੍ਰਿੰਸੀਪਲ ਸਮਿੰਦਰ ਕੌਰ ਨੇ ਬੱਚਿਆ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਸਬੰਧੀ ਜਾਣਕਾਰੀ ਦਿੱਤੀ ਅਤੇ ਬੱਚਿਆ ਨੂੰ ਕਿਹਾ ਗਿਆ ਕਿ ਭੀੜ ਵਾਲੀ ਜਗ੍ਹਾ ਉਪਰ ਮਾਸਕ ਲਗਾਉਣਾ ਜਰੂਰੀ ਹੈ, ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤੇ ਸਾਨੂੰ ਬਾਰ ਬਾਰ ਹੱਥ ਧੋਣੇ ਚਾਹੀਦੇ ਹਨ ਜੇ ਕਿਸੇ ਨੂੰ ਬਿਮਾਰੀ ਦੇ ਲੱਛਣ ਹੋਣ ਤੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।