BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਦੁਨੀਆ

ਪੀਐਮ ਦਾ ਯੂਰਪ ਦੌਰਾ : ਡੈਨਮਾਰਕ ਪਹੁੰਚ ਕੇ ਰੂਸ-ਯੂਕਰੇਨ ਜੰਗ ਫੌਰੀ ਬੰਦ ਕਰਨ ਦੀ ਕੀਤੀ ਅਪੀਲ

May 04, 2022 12:46 PM

ਏਜੰਸੀਆਂ
ਕੋਪਨਹੇਗਨ/3 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਯੂਰਪ ਦੌਰੇ ਦੇ ਦੂਜੇ ਦਿਨ ਮੰਗਲਵਾਰ ਨੂੰ ਡੈਨਮਾਰਕ ਪਹੁੰਚੇ। ਕੋਪੇਨਹੇਗਨ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਮੇਟ ਫਰੈਡਰਿਕਸਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਪੀਐਮ ਮੋਦੀ ਪ੍ਰਧਾਨ ਮੰਤਰੀ ਫਰੈਡਰਿਕਸਨ ਦੇ ਘਰ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਹਰੀ ਰਣਨੀਤਕ ਭਾਈਵਾਲੀ ਅਤੇ ਦੁਵੱਲੇ ਸਬੰਧਾਂ ਵਰਗੇ ਮੁੱਦਿਆਂ ’ਤੇ ਪ੍ਰਧਾਨ ਮੰਤਰੀ ਫਰੈਡਰਿਕਸਨ ਨਾਲ ਵਫ਼ਦ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਦੋਵੇਂ ਦੇਸ਼ਾਂ ਦੀ ਹਰੀ ਰਣਨੀਤਕ ਭਾਈਵਾਲੀ ਵਿੱਚ ਹੋਏ ਵਿਕਾਸ ਦੀ ਸਮੀਖਿਆ ਕੀਤੀ ਗਈ। ਦੋਵਾਂ ਨੇਤਾਵਾਂ ਨੇ ਹੁਨਰ ਵਿਕਾਸ, ਜਲਵਾਯੂ, ਨਵਿਆਉਣਯੋਗ ਊਰਜਾ, ਆਰਕਟਿਕ, ਪੀ2ਪੀ ਸਬੰਧਾਂ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ।
ਇਸ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਪੀਐਮ ਮੋਦੀ ਨੇ ਰੂਸ-ਯੂਕਰੇਨ ਜੰਗ ਨੂੰ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡੈਨਮਾਰਕ ਦੇ ਪੀਐਮ ਨਾਲ ਮੁਲਾਕਾਤ ਵਿੱਚ ਉਨ੍ਹਾਂ ਨੇ ਇਸ ਜੰਗ ਦੇ ਮੁੱਦੇ ’ਤੇ ਵੀ ਚਰਚਾ ਕੀਤੀ ਅਤੇ ਦੋਵੇਂ ਦੇਸ਼ਾਂ ਦਾ ਮੰਨਣਾ ਹੈ ਕਿ ਰੂਸ ਅਤੇ ਯੂਕਰੇਨ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਸਮੱਸਿਆ ਦਾ ਹੱਲ ਕੱਢਣਾ ਚਾਹੀਦਾ ਹੈ।
ਪੀਐਮ ਮੋਦੀ ਨੇ ਕਿਹਾ, ‘ਸਾਡੇ ਦੋਵੇਂ ਦੇਸ਼ ਲੋਕਤੰਤਰ, ਪ੍ਰਗਟਾਵੇ ਦੀ ਆਜ਼ਾਦੀ ਅਤੇ ਕਾਨੂੰਨ ਦੇ ਸ਼ਾਸਨ ਵਰਗੀਆਂ ਕਦਰਾਂ-ਕੀਮਤਾਂ ਨੂੰ ਤਾਂ ਸਾਂਝਾ ਕਰਦੇ ਹੀ ਹਨ, ਨਾਲ ਹੀ ਸਾਡੇ ਦੋਵਾਂ ਕੋਲ ਹੋਰ ਵੀ ਬਹੁਤ ਸਾਰੀਆਂ ਸ਼ਕਤੀਆਂ ਹਨ। ਅਕਤੂਬਰ 2020 ਵਿੱਚ ਭਾਰਤ-ਡੈਨਮਾਰਕ ਵਰਚੁਅਲ ਸੰਮੇਲਨ ਦੌਰਾਨ, ਅਸੀਂ ਆਪਣੇ ਸਬੰਧਾਂ ਨੂੰ ਹਰੀ ਰਣਨੀਤਕ ਭਾਈਵਾਲੀ ਦਾ ਦਰਜਾ ਦਿੱਤਾ ਹੈ। ਸਾਡੀ ਅੱਜ ਦੀ ਚਰਚਾ ਦੌਰਾਨ, ਅਸੀਂ ਆਪਣੀ ਹਰੀ ਰਣਨੀਤਕ ਭਾਈਵਾਲੀ ਦੀ ਸਾਂਝੀ ਯੋਜਨਾ ਬਾਰੇ ਗੱਲ ਕੀਤੀ।
ਉਨ੍ਹਾਂ ਕਿਹਾ, ‘200 ਤੋਂ ਵੱਧ ਡੈਨਿਸ ਕੰਪਨੀਆਂ ਭਾਰਤ ਵਿੱਚ ਕਈ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਜਿਵੇਂ ਪਵਨ ਊਰਜਾ, ਸਿਪਿੰਗ, ਕੰਸਲਟੈਂਸੀ, ਫੂਡ ਪ੍ਰੋਸੈਸਿੰਗ, ਇੰਜੀਨੀਅਰਿੰਗ ਆਦਿ। ਇਨ੍ਹਾਂ ਨੂੰ ਭਾਰਤ ਵਿੱਚ ਵਧਦੇ ‘ਕਾਰੋਬਾਰ ਕਰਨ ਦੀ ਸੌਖ’ ਅਤੇ ਸਾਡੇ ਵਿਸਾਲ ਆਰਥਿਕ ਸੁਧਾਰਾਂ ਦਾ ਲਾਭ ਮਿਲ ਰਿਹਾ ਹੈ।
ਪੀਐਮ ਮੋਦੀ ਨੇ ਕਿਹਾ, ‘ਭਾਰਤ ਦੇ ਬੁਨਿਆਦੀ ਢਾਂਚਾ ਖੇਤਰ ਅਤੇ ਹਰੇ ਉਦਯੋਗਾਂ ਵਿੱਚ ਡੈਨਿਸ ਕੰਪਨੀਆਂ ਅਤੇ ਡੈਨਿਸ ਪੈਨਸ਼ਨ ਫੰਡਾਂ ਲਈ ਨਿਵੇਸ਼ ਦੇ ਬਹੁਤ ਮੌਕੇ ਹਨ। ਅਸੀਂ ਇੱਕ ਆਜ਼ਾਦ, ਖੁੱਲ੍ਹੇ, ਸਮਾਵੇਸੀ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੇ ਇੰਡੋ-ਪੈਸੀਫਿਕ ਖੇਤਰ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਯੂਕਰੇਨ ਵਿੱਚ ਤਤਕਾਲ ਜੰਗਬੰਦੀ ਅਤੇ ਸਮੱਸਿਆ ਦੇ ਹੱਲ ਲਈ ਗੱਲਬਾਤ ਅਤੇ ਕੂਟਨੀਤੀ ਦਾ ਰਸਤਾ ਅਪਨਾਉਣ ਦੀ ਅਪੀਲ ਕੀਤੀ। ਅੱਜ ਅਸੀਂ ਭਾਰਤ-ਯੂਰਪ ਦੇ ਰਿਸ਼ਤਿਆਂ, ਇੰਡੋ-ਪੈਸੀਫਿਕ ਅਤੇ ਯੂਕਰੇਨ ਸਮੇਤ ਕਈ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਵੀ ਚਰਚਾ ਕੀਤੀ। ਅਸੀਂ ਉਮੀਦ ਕਰਦੇ ਹਾਂ ਕਿ ਭਾਰਤ-ਯੂਰਪ ਮੁਕਤ ਵਪਾਰ ਸਮਝੌਤੇ ’ਤੇ ਗੱਲਬਾਤ ਜਲਦੀ ਹੀ ਪੂਰੀ ਹੋ ਜਾਵੇਗੀ।
ਬਰਲਿਨ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਭਾਈਚਾਰੇ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਨਾ ਸਿਰਫ ਆਟੋਗ੍ਰਾਫ ਦਿੱਤੇ, ਸਗੋਂ ਹੱਥ ਜੋੜ ਕੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇਸੇ ਦੌਰਾਨ ਲੋਕਾਂ ਨੇ ਵੀ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਪੀਐਮ ਮੋਦੀ ਦੇ ਡੈਨਮਾਰਕ ਦੌਰੇ ਬਾਰੇ ਵਿਸਤਿ੍ਰਤ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਭਾਰਤ-ਡੈਨਮਾਰਕ ਗੋਲਮੇਜ਼ ਮੀਟਿੰਗ ਵਿੱਚ ਹਿੱਸਾ ਲੈਣਗੇ ਅਤੇ ਡੈਨਮਾਰਕ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ ਨਾਲ ਮੁਲਾਕਾਤ ਤੋਂ ਇਲਾਵਾ ਪੀਐਮ ਮੋਦੀ ਦੂਜੇ ਇੰਡੋ-ਨੋਰਡਿਕ ਸੰਮੇਲਨ ਵਿੱਚ ਵੀ ਹਿੱਸਾ ਲੈਣਗੇ। ਇਸ ਸਿਖਰ ਸੰਮੇਲਨ ’ਚ ਡੈਨਮਾਰਕ ਤੋਂ ਇਲਾਵਾ ਫਿਨਲੈਂਡ, ਆਈਸਲੈਂਡ, ਨਾਰਵੇ ਅਤੇ ਸਵੀਡਨ ਸ਼ਾਮਲ ਹਨ।
ਇਸ ਇੰਡੋ-ਨੋਰਡਿਕ ਸਿਖਰ ਸੰਮੇਲਨ ’ਚ ਆਰਥਿਕ ਸੁਧਾਰ, ਜਲਵਾਯੂ ਤਬਦੀਲੀ, ਨਵੀਨਤਾ, ਤਕਨਾਲੋਜੀ, ਨਵਿਆਉਣਯੋਗ ਊਰਜਾ ਅਤੇ ਆਰਕਟਿਕ ਖੇਤਰ ’ਚ ਭਾਰਤ-ਨੋਰਡਿਕ ਸਹਿਯੋਗ ਵਰਗੇ ਵਿਸ਼ਿਆਂ ’ਤੇ ਕੇਂਦਰਿਤ ਹੋਵੇਗਾ। ਇਸ ਤੋਂ ਇਲਾਵਾ ਪੀਐਮ ਮੋਦੀ ਫਿਨਲੈਂਡ, ਆਇਸਲੈਂਡ, ਨਾਰਵੇ ਅਤੇ ਸਵੀਡਨ ਦੇ ਸਟੇਟਹੇਡ ਨਾਲ ਵੀ ਮੁਲਾਕਾਤ ਕਰਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ