BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਦੇਸ਼

ਭਾਰਤ ਬਾਇਓਟੈਕ ਨੇ 2-18 ਸਾਲ ਤੱਕ ਦੇ ਬੱਚਿਆਂ ’ਤੇ ਕੋਵੈਕਸੀਨ ਬੂਸਟਰ ਦੇ ਟੈਸਟ ਦੀ ਮਨਜ਼ੂਰੀ ਮੰਗੀ

May 05, 2022 10:30 AM

ਏਜੰਸੀਆਂ
ਨਵੀਂ ਦਿੱਲੀ/4 ਮਈ : ਭਾਰਤ ਬਾਇਓਟੈਕ ਨੇ 2 ਸਾਲ ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ’ਤੇ ਕੋਵੈਕਸੀਨ ਦੀ ਬੂਸਟਰ ਖੁਰਾਕ ਸੰਬੰਧੀ ਦੂਜੇ/ਤੀਜੇ ਪੜਾਅ ਦੇ ਪ੍ਰੀਖਣ ਲਈ ਡਰੱਗ ਰੈਗੂਲੇਟਰ ਤੋਂ ਮਨਜ਼ੂਰੀ ਮੰਗੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਫਿਲਹਾਲ ਕੋਵੈਕਸੀਨ ਅਤੇ ਕੋਵੀਸ਼ੀਲਡ ਦੀ ਬੂਸਟਰ ਡੋਜ਼ 18 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਅਜਿਹੇ ਲੋਕਾਂ ਨੂੰ ਦਿੱਤੀ ਜਾਂਦੀ ਹੈ, ਜਿਨ੍ਹਾਂ ਨੂੰ ਦੂਜੀ ਖੁਰਾਕ ਲਏ ਹੋਏ 9 ਮਹੀਨੇ ਪੂਰੇ ਹੋ ਚੁੱਕੇ ਹਨ। ਇਸ ਘਟਨਾਕ੍ਰਮ ਦੀ ਜਾਣਕਾਰੀ ਰੱਖਣ ਵਾਲੇ ਇਕ ਸੂਤਰ ਨੇ ਦੱਸਿਆ, ‘‘ਹੈਦਰਾਬਾਦ ਦੀ ਕੰਪਨੀ ਨੇ 29 ਅਪ੍ਰੈਲ ਨੂੰ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀਸੀਜੀਆਈ) ਦੇ ਸਾਹਮਣੇ ਬੇਨਤੀ ਕਰ ਕੇ ਕੋਵੈਕਸੀਨ ਦੀ ਬੂਸਟਰ ਡੋਜ ਦੇ 2 ਤੋਂ 18 ਸਾਲ ਦੇ ਬੱਚਿਆਂ ’ਤੇ ਟੈਸਟ ਦੀ ਮਨਜ਼ੂਰੀ ਮੰਗੀ ਹੈ।’’
ਇਹ ਅਧਿਐਨ ਅਖਿਲ ਭਾਰਤੀ ਆਯੂਰਵਿਗਿਾਨ ਸੰਸਥਾ (ਏਮਜ), ਦਿੱਲੀ ਅਤੇ ਪਟਨਾ ਸਮੇਤ 6 ਥਾਂਵਾਂ ‘ਤੇ ਕੀਤਾ ਜਾਵੇਗਾ। ਭਾਰਤ ਨੇ ਸਿਹਤ ਕਰਮੀਆਂ ਅਤੇ ਮੋਹਰੀ ਮੋਰਚੇ ਦੇ ਵਰਕਰਾਂ ਅਤੇ ਹੋਰ ਬੀਮਾਰੀਆਂ ਵਾਲੇ 60 ਸਾਲ ਤੋਂ ਵਧ ਉਮਰ ਦੇ ਲੋਕਾਂ ਨੂੰ ਟੀਕੇ ਦੀ ਬੂਸਟਰ ਡੋਜ ਇਸ ਸਾਲ 10 ਜਨਵਰੀ ਤੋਂ ਦੇਣੀ ਸ਼ੁਰੂ ਕਰ ਦਿੱਤੀ ਸੀ। ਭਾਰਤ ਨੇ 10 ਅਪ੍ਰੈਲ ਨੂੰ 18 ਸਾਲ ਦੀ ਉਮਰ ਦੇ ਉੱਪਰ ਦੇ ਸਾਰੇ ਵਿਅਕਤੀਆਂ ਲਈ ਨਿੱਜੀ ਟੀਕਾ ਕੇਂਦਰਾਂ ‘ਚ ਬੂਸਟਰ ਡੋਜ ਦੀ ਮਨਜੂਰੀ ਦਿੱਤੀ ਸੀ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ