BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਦੁਨੀਆ

ਅਮਰੀਕਾ ਨੇ ਇਮੀਗ੍ਰੇਸ਼ਨ ਵਰਕ ਪਰਮਿਟ ਦੀ ਮਿਆਦ ਡੇਢ ਸਾਲ ਹੋਰ ਵਧਾਈ

May 05, 2022 10:59 AM

- ਭਾਰਤੀਆਂ ਨੂੰ ਹੋਵੇਗਾ ਫਾਇਦਾ

ਏਜੰਸੀਆਂ
ਵਾਸ਼ਿੰਗਟਨ/4 ਮਈ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਕੁਝ ਸ਼੍ਰੇਣੀਆਂ ਦੇ ਪਰਵਾਸੀਆਂ ਨੂੰ ਮਿਆਦ ਪੁੱਗਣ ਤੋਂ ਬਾਅਦ ਡੇਢ ਸਾਲ ਲਈ ‘ਵਰਕ ਪਰਮਿਟ’ ਦੀ ਵਰਤੋਂ ਕਰਨ ਦੀ ਇਜ਼ਾਜਤ ਦਿੱਤੀ ਜਾਵੇਗੀ। ਇਸ ਸ਼੍ਰੇਣੀ ਵਿੱਚ ਗ੍ਰੀਨ ਕਾਰਡ ਦੀ ਮੰਗ ਕਰਨ ਵਾਲੇ ਲੋਕ ਅਤੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਸ਼ਾਮਲ ਹਨ। ਇਸ ਨਾਲ ਹਜ਼ਾਰਾਂ ਭਾਰਤੀਆਂ ਨੂੰ ਰਾਹਤ ਮਿਲੀ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਇਹ ਹੁਕਮ 4 ਮਈ 2022 ਤੋਂ ਲਾਗੂ ਹੋਵੇਗਾ। ਸੁਰੱਖਿਆ ਵਿਭਾਗ ਅਨੁਸਾਰ ਮੌਜੂਦਾ ਰੁਜ਼ਗਾਰ ਅਧਿਕਾਰ ਕਾਰਡ (ਈਏਡੀ) ’ਤੇ ਦੱਸੀ ਗਈ ਮਿਆਦ ਪੁੱਗਣ ਦੀ ਮਿਤੀ ਤੋਂ ਇਸ ਦੀ ਮਿਆਦ ਆਪਣੇ ਆਪ 180 ਦਿਨਾਂ ਤੋਂ 540 ਦਿਨਾਂ ਤੱਕ ਵੱਧ ਜਾਵਗੀ। ਭਾਰਤੀ-ਅਮਰੀਕੀ ਭਾਈਚਾਰੇ ਦੇ ਨੇਤਾ ਅਜੈ ਜੈਨ ਭੂਟੋਰੀਆ ਨੇ ਕਿਹਾ ਕਿ ਨਿਯਮ ਵਿੱਚ ਤਬਦੀਲੀ ਨਾਲ 87,000 ਪਰਵਾਸੀਆਂ ਦੀ ਮਦਦ ਕਰੇਗੀ, ਜਿਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ ਪੁੱਗ ਚੁੱਕੀ ਹੈ ਜਾਂ ਅਗਲੇ 30 ਦਿਨਾਂ ਵਿੱਚ ਖ਼ਤਮ ਹੋਣ ਵਾਲੀ ਹੈ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ