BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਜੇਐਮਕੇ ਸਕੂਲ ਪਠਾਨਕੋਟ ’ਚ ਟੀਕਾਕਰਨ ਕੀਤਾ ਗਿਆ

May 05, 2022 12:46 PM

- 12 ਸਾਲ ਤੋਂ ਵੱਧ ਦੇ ਬੱਚਿਆਂ ਨੂੰ ਲੱਗੀ ਪਹਿਲੀ ਡੋਜ਼

ਭੁਪਿੰਦਰ ਸਿੰਘ
ਸਾਹਪੁਰ ਕੰਢੀ, 4 ਮਈ : ਜੇਐਮਕੇ ਇੰਟਰਨੈਸਨਲ ਸਕੂਲ ਪਠਾਨਕੋਟ ਵਿੱਚ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਕੂਲ ਦੇ ਵਿਹੜੇ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਜਿਸ ਵਿੱਚ 12 ਸਾਲ ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਕੋਰਬੀਵੈਕਸ ਦੀ ਪਹਿਲੀ ਡੋਜ਼ ਅਤੇ ਸਕੂਲ ਸਟਾਫ ਨੂੰ ਬੂਸਟਰ ਡੋਜ਼ ਦਿੱਤੀ ਗਈ। ਇਸ ਦੌਰਾਨ 120 ਤੋਂ ਵੱਧ ਵਿਦਿਆਰਥੀਆਂ ਨੂੰ ਕੋਰਬੀਵੈਕਸ ਅਤੇ ਸਟਾਫ ਵੱਲੋਂ ਬੂਸਟਰ ਡੋਜ ਲਗਾ ਕੇ ਟੀਕਾਕਰਨ ਕੀਤਾ ਗਿਆ l ਕੈਂਪ ਦਾ ਉਦਘਾਟਨ ਪ੍ਰਿੰਸੀਪਲ ਵਿਨੀਤਾ ਮਹਾਜਨ ਨੇ ਕੀਤਾ। ਪ੍ਰਿੰਸੀਪਲ ਵਿਨੀਤਾ ਮਹਾਜਨ ਨੇ ਦੱਸਿਆ ਕਿ 3 ਜਨਵਰੀ 2022 ਤੋਂ ਪਹਿਲੀ ਵਾਰ ਦੇਸ਼ ਭਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਕੂਲਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਮੁਹਿੰਮ ਸੁਰੂ ਕੀਤੀ ਗਈ ਸੀ। ਉਦੋਂ ਤੋਂ ਇਹ ਟੀਕੇ 15 ਤੋਂ 18 ਸਾਲ ਦੇ ਬੱਚਿਆਂ ਨੂੰ ਲਗਾਏ ਜਾ ਰਹੇ ਹਨ। ਇਸ ਨਾਲ ਵੱਡੀ ਉਮਰ ਦੇ ਬੱਚਿਆਂ ਲਈ ਸਕੂਲ ਖੋਲ੍ਹਣਾ ਵੀ ਆਸਾਨ ਹੋ ਗਿਆ। ਹੁਣ 12 ਸਾਲ ਦੇ ਬੱਚਿਆਂ ਦਾ ਵੀ ਟੀਕਾਕਰਨ ਕਰਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਵਿੱਚ ਕੋਈ ਝਿਜਕ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਜਿੰਨਾਂ ਬੱਚਿਆਂ ਦਾ ਜਨਮ 2008, 2009 ਜਾਂ 2010 ਵਿੱਚ ਹੋਇਆ ਹੈ, ਉਨ੍ਹਾਂ ਦਾ ਟੀਕਾਕਰਨ ਕੀਤਾ ਗਿਆ ਹੈ। ਪ੍ਰਿੰਸੀਪਲ ਵਿਨੀਤਾ ਮਹਾਜਨ ਨੇ ਕਿਹਾ ਕਿ ਪਹਿਲੀ ਅਤੇ ਦੂਜੀ ਖੁਰਾਕ ਦੇਣ ਨਾਲ ਵਿਦਿਆਰਥੀਆਂ ਦਾ ਆਤਮ ਵਿਸਵਾਸ ਵਧਿਆ ਹੈ। ਜਿਨ੍ਹਾਂ ਵਿਦਿਆਰਥੀਆਂ ਦਾ ਟੀਕਾਕਰਨ ਨਹੀਂ ਕੀਤਾ ਗਿਆ ਹੈ, ਉਹ ਅਗਲੇ ਕੈਂਪ ਵਿੱਚ ਭਾਗ ਲੈਣਗੇ ਅਤੇ ਕੋਰਬੀਵੈਕਸ ਦੀ ਪਹਿਲੀ ਖੁਰਾਕ ਅਤੇ ਕੋਵੈਕਸੀਨ ਦੀ ਦੂਜੀ ਖੁਰਾਕ ਪ੍ਰਾਪਤ ਕਰਨਗੇ। ਇਸ ਮੌਕੇ ਸੀ.ਐਚ.ਸੀ ਘਰੋਟਾ ਤੋਂ ਡਾ: ਅਸਮਿਤਾ, ਸੁਧੀਰ ਕੁਮਾਰ, ਸੁਖਦੇਵ ਰਾਜ, ਲਲਿਤਾ, ਬਬੀਤਾ ਅਤੇ ਸਮੂਹ ਸਕੂਲ ਸਟਾਫ ਹਾਜਰ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ