BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਜ਼ਿਲ੍ਹਾ ਸੁਧਾਰ ਘਰ ਰੂਪਨਗਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ

May 06, 2022 11:31 AM

ਰਾਜਨ ਵੋਹਰਾ/ਬਿਕਰਮਜੀਤ ਸਿੰਘ
ਰੂਪਨਗਰ/5 ਮਈ : ਡਿਪਟੀ ਕਮਿਸ਼ਨਰ ਰੂਪਨਗਰ ਡਾਕਟਰ ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਜ਼ਿਲ੍ਹਾ ਸੁਧਾਰ ਘਰ ਰੂਪਨਗਰ ਵਿਖੇ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾਕਟਰ ਪਰਮਿੰਦਰ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਜੇਲ ਦੇ ਕੈਦੀਆਂ ਅਤੇ ਹਵਾਲਾਤੀਆਂ ਦੀ ਸਿਹਤ ਸੰਭਾਲ ਦੇ ਮੱਦੇਨਜਰ ਇਸ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਜੇਲ੍ਹ ਦੇ ਕੈਦੀਆਂ ਅਤੇ ਹਵਾਲਾਤੀਆਂ ਦੀ ਜਾਂਚ ਕੀਤੀ ਗਈ। ਇਸ ਮੈਡੀਕਲ ਕੈਂਪ ਦੋਰਾਨ ਚਮੜੀ ਰੋਗ ਦੇ ਡਾਕਟਰ ਵੱਲੋਂ 45 ਕੈਦੀਆਂ, ਮੈਡੀਕਲ ਸਪੈਸ਼ਲਿਸਟ ਵੱਲੋਂ 54 ਕੈਦੀਆਂ, ਅੱਖਾਂ ਦੇ ਮਾਹਿਰ ਡਾਕਟਰ ਵੱਲੋਂ 36 ਕੈਦੀਆਂ, ਕੰਨ, ਨੱਕ ਅਤੇ ਗਲਾ ਦੇ ਮਾਹਿਰ ਡਾਕਟਰ ਵੱਲੋਂ 10 ਕੈਦੀਆਂ, ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ 48 ਕੈਦੀਆਂ, ਦੰਦਾਂ ਦੇ ਮਾਹਿਰ ਡਾਕਟਰ ਵੱਲੋਂ 39 ਕੈਦੀਆਂ ਦੀ ਅਤੇ ਕੁੱਲ 232 ਕੈਦੀਆਂ ਦੀ ਜਾਂਚ ਕੀਤੀ ਗਈ ਤੇ 41 ਕੈਦੀਆਂ ਦੀ ਸ਼ੂਗਰ ਜਾਂਚ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ ਸੁਮੀਤ ਸ਼ਰਮਾ, ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ ਐਸ ਐਸ ਬੇਦੀ, ਮੈਡੀਕਲ ਸਪੈਸ਼ਲਿਸਟ ਡਾ ਕੁਲਜੀਤ ਸਿੰਘ, ਈਐਨਟੀ ਸਪੈਸ਼ਲਿਸਟ ਡਾ ਨੂਪੁਰ ਮਿੱਢਾ, ਚਮੜੀ ਰੋਗਾਂ ਦੇ ਮਾਹਿਰ ਡਾ ਪ੍ਰੀਤੀ ਸ਼ਰਮਾ, ਸੁਪਰਡੰਟ ਜ਼ਿਲ੍ਹਾ ਸੁਧਾਰ ਘਰ ਸ ਕੁਲਵੰਤ ਸਿੰਘ ਸਿੱਧੂ, ਡਿਪਟੀ ਸੁਪਰਡੈਂਟ ਜ਼ਿਲ੍ਹਾ ਸੁਧਾਰ ਘਰ ਕੁਲਵਿੰਦਰ ਸਿੰਘ, ਐਪਥਾਲਮਿਕ ਅਫਸਰ ਹਰਨਰਾਇਣ ਸਿੰਘ, ਦੰਦਾਂ ਦੇ ਰੋਗਾਂ ਦੇ ਮਾਹਿਰ ਡਾ ਗਗਨ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ, ਸੈਮਸਨ ਪਾਲ, ਸੋਰਵ ਕੁਮਾਰ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ