BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਸਿਹਤ ਵਿਭਾਗ ਦੀ ਟੀਮ ਨੇ ਡੇਰਾਬੱਸੀ ਵਿੱਚ ਡੇਂਗੂ ਕੰਨਟੇਨਰ ਸਰਵੇ ਕੀਤਾ

May 06, 2022 01:27 PM

ਰਾਜੀਵ ਗਾਂਧੀ, ਗੁਰਜੀਤ ਸਿੰਘ ਈਸਾਪੁਰ
ਡੇਰਾਬੱਸੀ, 5 ਮਈ : ਪੰਜਾਬ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਅਤੇ ਡਾ. ਅਦਰਸਪਾਲ ਕੌਰ ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸਾ ਨਿਰਦੇਸਾਂ ਅਨੁਸਾਰ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਸਬ ਡਵੀਜਨਲ ਹਸਪਤਾਲ ਡੇਰਾਬੱਸੀ ਦੀ ਅਗਵਾਈ ਹੇਠ ਅਤੇ ਨਗਰ ਕੌਂਸਲ ਡੇਰਾਬੱਸੀ ਦੇ ਸਹਿਯੋਗ ਨਾਲ ਮੋਹਨ ਨਗਰ ਡੇਰਾਬੱਸੀ ਅਤੇ ਅਦਰਸ ਨਗਰ ਵਿਖੇ ਡੇਂਗੂ ਕੰਨਟੇਨਰ ਸਰਵੇ ਕੀਤਾ ਗਿਆ। ਇਸ ਸਰਵੇ ਦੌਰਾਨ 180 ਘਰਾਂ ਦਾ ਸਰਵੇ ਕਰਕੇ 735 ਕੰਨੋਟਨਰਾ ਦੀ ਜਾਂਚ ਕੀਤੀ ਗਈ ਅਤੇ ਜਾਂਚ ਦੌਰਾਨ 4 ਕੰਨਟੇਨਰ ਡੇਂਗੂ ਮੱਛਰ ਦੇ ਲਾਰਵੇ ਵਾਲੇ ਮਿਲੇ, ਜਿਨਾ ਨੂੰ ਟੀਮਾ ਵਲੋਂ ਨਸਟ ਕਰਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਟੀਮ ਦੇ ਦਲਜੀਤ ਸਿੰਘ ਸੈਨਟਰੀ ਇੰਸਪੈਕਟਰ ਵਲੋਂ ਡੇਂਗੂ ਕੰਨਟੇਨਰ ਵਾਲੇ ਘਰ ਮੌਕੇ ਤੇ ਚਲਾਨ ਕੱਟਿਆ ਗਿਆ। ਇਸ ਮੌਕੇ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਵਲੋਂ ਲੋਕਾਂ ਨੂੰ ਅਪੀਲ ਕੀਤੀ ਸਿਹਤ ਵਿਭਾਗ ਨੂੰ ਸਹਿਯੋਗ ਦਿੱਤਾ ਜਾਵੇ। ਕਿਓਂਕਿ ਡੇਂਗੂ ਅਤੇ ਮਲੇਰੀਆ ਦਾ ਮੱਛਰ ਸਾਫ ਖੜੇ ਪਾਣੀ ਵਿਚ ਪੈਂਦਾ ਹੁੰਦਾ ਹੈ। ਇਸ ਲਈ ਖੜੇ ਪਾਣੀ ਵਿੱਚ ਕਾਲਾ ਸੜਿਆ ਹੋਇਆ ਤੇਲ ਪਾ ਦਿੱਤਾ ਜਾਵੇ। ਘਰਾਂ ਦੀਆਂ ਜਾਲੀਆ ਨੂੰ ਠੀਕ ਕਰਵਾ ਲਿਆ ਜਾਵੇ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਣੇ ਜਾਣ ਜਾਂ ਸੌਣ ਲੱਗੇ ਮੱਛਰਦਾਨੀ ਦਾ ਪ੍ਰਯੋਗ ਕੀਤਾ ਜਾਵੇ। ਕੋਈ ਵੀ ਬੁਖਾਰ ਹੋਣ ਦੀ ਸੂਰਤ ਵਿੱਚ ਆਪਣੇ-ਆਪ ਦਵਾਈ ਨਾ ਖਾਦੀ ਜਾਵੇ ਜਿਸ ਨਾਲ ਮਰੀਜ ਦਾ ਨੁਕਸਾਨ ਹੋ ਸਕਦਾ ਹੈ । ਇਸ ਲਈ ਜਿਨੀ ਵੀ ਜਲਦੀ ਹੋ ਸਕਦਾ ਹੈ। ਨੇੜੇ ਦੇ ਸਿਹਤ ਕੇਂਦਰ ਜਾ ਕੇ ਦੀ ਜਾਂਚ ਕਰਵਾਈ ਜਾਵੇ। ਜੇਕਰ ਜਾਂਚ ਵਿੱਚ ਡੇਂਗੂ ਪਾਜੇਟਿਵ ਆ ਜਾਂਦਾ ਹੈ । ਉਸ ਦਾ ਇਲਾਜ ਟੈਸਟ ਸਮੇਤ ਸਰਕਾਰੀ ਹਸਪਤਾਲਾ ਵਿੱਚ ਮੁਫਤ ਹੁੰਦਾ ਹੈ। ਇਸ ਮੌਕੇ ਰਜਿੰਦਰ ਸਿੰਘ ਹੈਲਥ ਇੰਸਪੈਟਰ ਨੇ ਸਹਿਰ ਵਾਸੀਆਂ ਨੂੰ ਅਪੀਲ ਕੀਤੀ ਹਰ ਸੁਕਰਵਾਰ ਨੂੰ ਡਰਾਈ-ਡੇ ਵਜੋਂ ਮਨਾਇਆ ਜਾਵੇ। ਕੂਲਰਾਂ ਨੂੰ ਹਫਤੇ ਵਿੱਚ ਇੱਕ ਵਾਰ ਸੁਕਾਇਆ ਜਾਵੇ ਜਾਨਵਰਾਂ ਅਤੇ ਪੰਛੀਆ ਲਈ ਰੱਖੇ ਪਾਣੀ ਦੇ ਬਰਤਨਾਂ ਨੂੰ ਹਫਤੇ ਵਿੱਚ ਇਕ ਵਾਰੀ ਖਾਲੀ ਕਰਕੇ ਸੁਕਾਇਆ ਜਾਵੇ। ਇਹ ਮੌਕੇ ਉਪਰੋਕਤ ਤੋਂ ਇਲਾਵਾ ਰਜਿੰਦਰ ਸਿੰਘ, ਮਨਜਿੰਦਰ ਸਿੰਘ ਸਿਹਤ ਕਰਮਚਾਰੀ ਮੰਗਤ ਰਾਮ, ਅਮਨਪ੍ਰੀਤ ਸਿੰਘ,ਗਗਨ ਕੁਮਾਰ, ਗੁਰਵਿੰਦਰ ਸਿੰਘ ਨਗਰ ਕੌਂਸਲ ਦੀ ਸਾਰੀ ਟੀਮ ਨੇ ਸਮੂਲੀਅਤ ਕੀਤੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ