ਏਜੰਸੀਆਂ
ਨਵੀਂ ਦਿੱਲੀ/6 ਮਈ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੋਵਿਡ ਨਾਲ ਹੋਈਆਂ ਮੌਤਾਂ ਸਬੰਧੀ ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਇੱਕ ਟਵੀਟ ਵਿੱਚ ਕਿਹਾ ਕਿ ਕੋਵਿਡ ਮਹਾਮਾਰੀ ਕਾਰਨ 47 ਲੱਖ ਭਾਰਤੀਆਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸਰਕਾਰ ਨੇ 4.8 ਲੱਖ ਦਾ ਦਾਅਵਾ ਕੀਤਾ ਹੈ। ਰਾਹੁਲ ਨੇ ਵਿਅੰਗ ਕਰਦਿਆਂ ਕਿਹਾ ਕਿ ਵਿਗਿਆਨ ਝੂਠ ਨਹੀਂ ਬੋਲਦਾ ਜਿਵੇਂ ਪੀਐਮ ਮੋਦੀ ਬੋਲਦੇ ਹਨ।
ਰਾਹੁਲ ਨੇ ਉਸ ਰਿਪੋਰਟ ’ਤੇ ਨਿਸਾਨਾ ਸਾਧਿਆ ਹੈ, ਜਿਸ ’ਚ ਦਾਅਵਾ ਕੀਤਾ ਗਿਆ ਸੀ ਕਿ ਭਾਰਤ ’ਚ ਕੋਰੋਨਾ ਕਾਰਨ 19 ਤੋਂ 47 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹੁਲ ਨੇ ਇਸ ਦੇ ਨਾਲ ਹੀ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਪਰਿਵਾਰਾਂ ਦੀ ਮਦਦ ਕਰੇ ਜਿਨ੍ਹਾਂ ਨੇ ਆਪਣੇ ਮੈਂਬਰ ਗੁਆ ਦਿੱਤੇ ਹਨ ਅਤੇ ਉਨ੍ਹਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਲਾਜ਼ਮੀ ਤੌਰ ’ਤੇ ਦਿੱਤਾ ਜਾਵੇ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ, “ਜਿਨ੍ਹਾਂ ਪਰਿਵਾਰਾਂ ਨੇ ਆਪਣੇ ਅਜੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦਾ ਸਨਮਾਨ ਕਰੋ। ਉਨ੍ਹਾਂ ਨੂੰ 4 ਲੱਖ ਮੁਆਵਜ਼ੇ ਨਾਲ ਮਦਦ ਕਰੋ।’’