BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਕਾਂਗਰਸ ਦੀ ਹਾਰ ਲਈ ਵਰਕਰ ਨਹੀਂ, ਆਗੂਆਂ ਦੀ ਪਾਟੋਧਾੜ ਜ਼ਿੰਮੇਵਾਰ: ਰਾਜਾ ਵੜਿੰਗ

May 07, 2022 01:52 PM

ਪੱਤਰ ਪ੍ਰੇਰਕ
ਪਾਤੜਾਂ/6 ਮਈ : ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਹੋਈ ਹਾਰ ਮਗਰੋਂ ਪਾਰਟੀ ਦੀ ਮਜਬੂਤੀ ਲਈ ਚਲਾਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਹਲਕਾ ਸ਼ੁਤਰਾਣਾ ਤੋਂ ਚੋਣ ਲੜ ਚੁੱਕੇ ਦਰਬਾਰਾ ਸਿੰਘ ਬਨਵਾਲਾ ਦੀ ਅਗਵਾਈ ਵਿੱਚ ਹੋਈ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਲਈ ਕਾਂਗਰਸ ਦੇ ਵਰਕਰ ਨਹੀਂ ਸਗੋਂ ਪਾਰਟੀ ਆਗੂਆਂ ਦੀ ਆਪਸੀ ਪਾਟੋ-ਧਾੜ ਜ਼ਿੰਮੇਵਾਰ ਹੈ।
ਇਸ ਦੌਰਾਨ ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ, ਅਕਾਲੀ ਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਬੜਤੋੜ ਹਮਲੇ ਕੀਤੇ । ਸਾਬਕਾ ਮੰਤਰੀ ਅਤੇ ਨੌਜਵਾਨ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਜਿਸ ਬਦਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਈ ਹੈ ਉਹ ਉਸ ਤੇ ਪੂਰੀ ਨਹੀਂ ਉਤਰ ਰਹੀ । ਦੋ ਮਹੀਨਿਆਂ ਵਿੱਚ ਹੀ ਲੋਕਾਂ ਦਾ ਭਗਵੰਤ ਮਾਨ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ।
ਭਗਵੰਤ ਮਾਨ ਸਰਕਾਰ ਨੇ ਭਾਜਪਾ ਵਾਂਗ ਸੂਬੇ ਤੋਂ ਬਾਹਰ ਬੈਠੇ ਕੁਮਾਰ ਵਿਸਵਾਸ, ਅਲਕਾ ਲਾਂਬਾ ਅਤੇ ਭਾਜਪਾ ਆਗੂ ਤਜਿੰਦਰਪਾਲ ਬਗਾ ਨੂੰ ਉਨ੍ਹਾਂ ਦੀ ਦਿੱਲੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਵਾ ਕੇ ਪੰਜਾਬ ਪੁਲਿਸ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪਾਰਟੀ ਵਰਕਰ ਨਹੀਂ ਹਾਰੇ ਕਾਂਗਰਸ ਦੀ ਆਪਸੀ ਪਾਟੋ-ਧਾੜ ਨੇ ਕਾਂਗਰਸ ਨੂੰ ਸੱਤਾ ਤੋਂ ਦੂਰ ਕੀਤਾ ਹੈ। ਹਲਕਾ ਸ਼ੁਤਰਾਣਾ ਵਿੱਚ ਪਾਰਟੀ ਵਰਕਰਾਂ ਦੇ ਜੋਸ਼ ਤੇ ਉਤਸਾਹ ਨੂੰ ਦੇਖ ਕੇ ਇਸ ਤਰ੍ਹਾਂ ਲੱਗਦਾ ਹੈ ਕਿ ਜਿਵੇਂ ਅੱਜ ਵੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੋਵੇ ਜਦੋਂਕਿ ਸਾਢੇ ਨੌਂ ਸਾਲ ਮੁੱਖ ਮੰਤਰੀ ਰਹਿਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਕੋਈ ਨਹੀਂ ਪੁੱਛ ਰਿਹਾ।
ਉਨ੍ਹਾਂ ਕਿਹਾ ਕਿ ਆਉਣ ਵਾਲੀ ਮੀਟਿੰਗ ਵਿੱਚ ਪਾਰਟੀ ਵਰਕਰ ਵਿਚਾਰ ਚਰਚਾ ਕਰਨਗੇ ਤੇ ਉਹ ਬੈਠ ਕੇ ਸੁਣਨ ਮਗਰੋਂ ਉਸਾਰੂ ਵਿਚਾਰਾਂ ਨੂੰ ਗ੍ਰਹਿਣ ਕਰਕੇ ਪਾਰਟੀ ਨੂੰ ਬੁਲੰਦੀਆਂ ਵੱਲ ਲੈ ਕੇ ਜਾਣਗੇ।
ਇਸੇ ਦੌਰਾਨ ਸਾਬਕਾ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਹੈ ਕਿ ‘ਆਪ‘ ਹਲਕਾ ਵਿਧਾਇਕ ਨੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਸਰਕਾਰੀ ਹਸਪਤਾਲ ਤੇ ਛਾਪੇਮਾਰੀ ਕਰਕੇ ਜਿਊਂਦੇ ਡਾਕਟਰ ਦਾ ਪੋਸਟਮਾਰਟਮ ਕਰੋੜਾਂ ਦੀ ਗੱਲ ਕਰਕੇ ਆਪਣੀ ਸੋਚ ਦਾ ਪ੍ਰਗਟਾਵਾ ਕਰ ਦਿੱਤਾ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਓੁਟਸਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰੇਮ ਗੁਪਤਾ, ਦਲੇਰ ਸਿੰਘ ਹਰਿਆਊ, ਹਰਪ੍ਰੀਤ ਸਿੰਘ ਬਬੂ ਬਾਜਵਾ, ਨਰਿੰਦਰ ਸਿੰਗਲਾ , ਬਲਦੇਵ ਸਿੰਘ ਬੋਹਡੀ ਵਾਲਾ, ਗੁਰਦਰਸ਼ਨ ਸਿੰਘ ਗਲੋਲੀ, ਲਖਵਿੰਦਰ ਸਿੰਘ ਜਹਾਂਗੀਰ, ਹਰਭਜਨ ਸਿੰਘ ਸ਼ੇਰਗਡ੍ਹ, ਦਵਿੰਦਰ ਸਿੰਘ ਮੌਲਵੀਵਾਲਾ, ਸਰਪੰਚ ਰਣਜੀਤ ਸਿੰਘ ਮਤੋਲੀ ਤੇ ਮੋਹਰ ਸਿੰਘ ਜਿਉਣਪੁਰਾ, ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ