ਸੁਰਿੰਦਰ ਸਿੰਘ ਚੱਠਾ
ਸ੍ਰੀ ਮੁਕਤਸਰ ਸਾਹਿਬ, 8 ਮਈ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੇ ਦਿਸ਼ਾ ਨਿਰਦੇਸ਼ਾਂ ਤੇ ਲੱਖੇਵਾਲੀ ਵਿੱਚ ਟਰੱਸਟ ਵੱਲੋਂ ਮੁਫ਼ਤ ਅੱਖਾਂ ਦਾ ਕੈਂਪ ਲਗਾਇਆ ਗਿਆ l
ਇਸ ਦਾ ਉਦਘਾਟਨ ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਨੇ ਉਬਰਾਏ ਜੀ ਦੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਫੋਨ ਤੇ ਉਬਰਾਏ ਜੀ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਵਧਾਈ ਦਿੱਤੀ। ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਕੈਂਪ ਵਿੱਚ ਦਵਾਈਆਂ, ਐਨਕਾਂ ਮੁਫ਼ਤ ਦਿੱਤੀਆਂ ਗਈਆਂ ਅਤੇ ਉਪ੍ਰੇਸ਼ਨ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਾਕਟਰ ਏਕਤਾ ਆਈਂ ਸਰਜਨ ਵਲੋਂ ਕੀਤੇ ਜਾਣਗੇ। ਇਸ ਕੈਂਪ ਦੌਰਾਨ ਤਕਰੀਬਨ 700 ਲੋਕਾਂ ਦੀਆਂ ਅੱਖਾਂ ਦਾ ਚੈੱਕ ਅੱਪ ਕੀਤਾ ਗਿਆ ਅਤੇ 32 ਮਰੀਜ਼ਾਂ ਦੇ ਉਪ੍ਰੇਸ਼ਨ ਕੀਤੇ ਜਾਣਗੇ।
ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ, ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਸੋਮ ਨਾਥ, ਬਲਜੀਤ ਸਿੰਘ ਮਾਨ, ਅਸ਼ੋਕ ਕੁਮਾਰ, ਅਮਿ੍ਰਤ ਪਾਲ ਸਿੰਘ, ਗੁਰਚਰਨ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ ਅਤੇ ਸਿਮਰਜੀਤ ਸਿੰਘ ਲੱਖੇਵਾਲੀ, ਜਸ਼ਨ ਲੱਖੇਵਾਲੀ, ਸਮੂਹ ਪਚਾਇਤ ਲੱਖੇਵਾਲੀ ਅਤੇ ਆਸ ਪਾਸ ਪਿੰਡਾਂ ਦੇ ਪੰਚ ਸਰਪੰਚ ਅਤੇ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮ ਆਦਿ ਮੋਜੂਦ ਸਨ।