BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਦੇਸ਼

ਜੈਸ਼ੰਕਰ ਵੱਲੋਂ ਜਮੈਕਾ ਦੀ ਵਿਦੇਸ਼ ਮੰਤਰੀ ਨਾਲ ਗੱਲਬਾਤ

May 10, 2022 11:18 AM

ਏਜੰਸੀਆਂ
ਨਵੀਂ ਦਿੱਲੀ/9 ਮਈ : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਜਮੈਕਾ ਦੀ ਵਿਦੇਸ਼ ਮੰਤਰੀ ਕੇ.ਜੇ. ਸਮਿਥ ਨਾਲ ਸੋਮਵਾਰ ਨੂੰ ਗੱਲਬਾਤ ਕੀਤੀ। ਇਸ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਜਮੈਕਾ ਦੀ ਯਾਤਰਾ ਦੀਆਂ ਤਿਆਰੀਆਂ, ਰਾਸ਼ਟਰਮੰਡਲ ਜਨਰਲ ਸਕੱਤਰ ਲਈ ਸਮਿਥ ਦੀ ਉਮੀਦਵਾਰੀ ਸਮੇਤ ਹੋਰ ਮੁੱਦਿਆਂ ’ਤੇ ਚਰਚਾ ਹੋਈ।
ਵਿਦੇਸ਼ ਮੰਤਰੀ ਜੈਸ਼ੰਕਰ ਨੇ ਟਵੀਟ ਕੀਤਾ,‘‘ਜਮੈਕਾ ਦੀ ਵਿਦੇਸ਼ ਮੰਤਰੀ ਕੇ.ਜੇ. ਸਮਿਥ ਨਾਲ ਗੱਲਬਾਤ ਕੀਤੀ। ਭਾਰਤ ਦੇ ਰਾਸ਼ਟਰਪਤੀ ਦੀ ਜਮੈਕਾ ਦੀ ਇਤਿਹਾਸਕ ਯਾਤਰਾ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ।’’ ਉਨ੍ਹਾਂ ਕਿਹਾ ਕਿ ਰਾਸ਼ਟਰਮੰਡਲ ਜਨਰਲ ਸਕੱਤਰ ਦੇ ਅਹੁਦੇ ਲਈ ਉਨ੍ਹਾਂ ਦੀ (ਸਮਿਥ ਦੀ) ਉਮੀਦਵਾਰੀ ਤੋਂ ਜਾਣੂੰ ਕਰਵਾਇਆ ਗਿਆ। ਜੈਸ਼ੰਕਰ ਨੇ ਕਿਹਾ, ‘‘ਉਨ੍ਹਾਂ ਦੀ (ਸਮਿਥ ਦੀ) ਮਜ਼ਬੂਤ ਭਰੋਸੇਯੋਗਤਾ ਅਤੇ ਦਿ੍ਰਸ਼ਟੀਕੋਣ ਰਾਸ਼ਟਰਮੰਡਲ ਦੇ ਭਵਿੱਖ ਲਈ ਚੰਗਾ ਹੋਵੇਗਾ।’’
ਰਾਸ਼ਟਰਪਤੀ ਰਾਮਨਾਥ ਕੋਵਿੰਦ 15 ਮਈ ਤੋਂ ਜਮੈਕਾ ਅਤੇ ਸੈਂਟ ਵਿੰਸੈਂਟ ਐਂਡ ਗ੍ਰਨੇਡਾਈਨਸ (ਐਸਵੀਜੀ) ਦੇ ਇੱਕ ਹਫ਼ਤੇ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਕੋਵਿੰਦ 15 ਤੋਂ 18 ਮਈ ਤੱਕ ਜਮੈਕਾ ’ਚ ਰਹਿਣਗੇ, ਉੱਥੇ ਉਹ ਆਪਣੇ ਹਮਅਹੁਦੇਦਾਰ, ਜਮੈਕਾ ਦੇ ਗਵਰਨਰ ਜਨਰਲ ਸਰ ਪੈਟ੍ਰਿਕ ਏਲਨ ਨਾਲ ਵਫਦ ਪੱਧਰ ਦੀ ਗੱਲਬਾਤ ਕਰਨਗੇ।
ਵਿਦੇਸ਼ ਮੰਤਰਾਲਾ ਅਨੁਸਾਰ, ਰਾਸ਼ਟਰਪਤੀ ਜਮੈਕਾ ਦੀ ਸੰਸਦ ਦੇ ਦੋਹਾਂ ਸਦਨਾਂ ਦੀ ਸੰਯੁਕਤ ਬੈਠਕ ਨੂੰ ਵੀ ਸੰਬੋਧਨ ਕਰਨਗੇ। ਜਮੈਕਾ ’ਚ ਕਰੀਬ 70 ਹਜ਼ਾਰ ਪ੍ਰਵਾਸੀ ਭਾਰਤੀ ਰਹਿੰਦੇ ਹਨ। ਮੰਤਰਾਲਾ ਨੇ ਕਿਹਾ ਕਿ ਕੋਵਿੰਦ ਦੀ ਇਹ ਯਾਤਰਾ ਮੀਲ ਦਾ ਇਕ ਮਹੱਤਵਪੂਰਨ ਪੱਥਰ ਹੈ, ਕਿਉਂਕਿ 2022 ’ਚ ਭਾਰਤ ਅਤੇ ਜਮੈਕਾ ਦਰਮਿਆਨ ਡਿਪਲੋਮੈਟ ਸੰਬੰਧਾਂ ਦੀ ਸਥਾਪਨਾ ਦੇ 60 ਸਾਲ ਪੂਰੇ ਹੋਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ