BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਆਪ ਨੇ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ : ਬੀਬੀ ਗੁਲਸ਼ਨ

May 10, 2022 12:40 PM

- ਪੀ ਟੀ ਆਈ ਅਧਿਆਪਕਾਂ ਦੀ ਕੁੱਟਮਾਰ ਕਰਨ ਦੀ ਨਿੰਦਾ

ਬੀ ਐੱਸ ਭੁੱਲਰ
ਬਠਿੰਡਾ/ 9 ਮਈ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਘਰ ਸਾਹਮਣੇ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਪੁਲਿਸ ਵੱਲੋਂ ਕੀਤੀ ਗਈ ਖਿੱਚ-ਧੂਹ ਦੀ ਸਖ਼ਤ ਨਿੰਦਾ ਕੀਤੀ ਹੈ। ਜਾਰੀ ਇੱਕ ਬਿਆਨ ਵਿੱਚ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਬੜੇ ਅਫ਼ੋਸਸ ਦੀ ਗੱਲ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਉੱਤੇ ਬਾਦਲ ਦਲ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਜ਼ੁਲਮ ਢਾਹ ਰਹੀ ਹੈ। ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਪੁਲਿਸ ਵੱਲੋਂ ਕੀਤੀ ਗਈ ਧੱਕਾਮੁੱਕੀ ਦੌਰਾਨ 2 ਮਹਿਲਾਵਾਂ ਬੇਹੋਸ਼ ਹੋ ਕੇ ਜ਼ਮੀਨ ਤੇ ਡਿੱਗ ਪਈਆਂ ਸਨ ਅਤੇ ਕਈ ਅਧਿਆਪਕਾਂ ਦੇ ਕੱਪੜੇ ਪਾਟ ਗਏ ਤੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਬੀਬੀ ਗੁਲਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਤੇ ਨਿਸ਼ਾਨਾ ਸੇਧਦਿਆ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾ ਪ੍ਰਾਪਤੀ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਅਨੇਕ ਵਾਅਦੇ ਕੀਤੇ ਸਨ ਅਤੇ ਇਹਨਾਂ ਵਾਅਦਿਆਂ ਨੂੰ ਪੂਰਾ ਨਾ ਕਰਕੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ। ਉਹਨਾਂ ਕਿਹਾ ਆਪ ਦੇ ਸਪਰੀਮੋ ਅਰਵਿੰਦ ਕੇਜਰੀਵਾਲ , ਭਗਵੰਤ ਮਾਨ ਅਤੇ ਮੀਤ ਹੇਅਰ ਸਣੇ ਵੱਡੇ ਲੀਡਰ ਪੰਜਾਬ ਵਿੱਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਵਿੱਚ ਸ਼ਾਮਿਲ ਹੁੰਦੇ ਰਹੇ ਹਨ ਅਤੇ ਇਹਨਾਂ ਧਰਨਿਆਂ ਵਿੱਚ ਬੈਠਕੇ ਬੇਰੁਜ਼ਗਾਰ ਅਧਿਆਪਕਾਂ ਦੀ ਆਵਾਜ਼ ਬੁਲੰਦ ਕਰਨ ਦੇ ਡਰਾਮੇ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਹੁਣ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤਾਂ ਇਹੋ ਬੇਰੁਜ਼ਗਾਰ ਅਧਿਆਪਕ ਸਰਕਾਰ ਨੂੰ ਆਪਣੇ ਦੁਸ਼ਮਣ ਲੱਗਣ ਲਗ ਪਏ ਹਨ ਅਤੇ ਮਾਨ ਸਰਕਾਰ ਦੀ ਬਾਦਲ ਦਲ ਅਤੇ ਕਾਂਗਰਸ ਦੇ ਰਾਹ ਤੇ ਤੁਰ ਪਈ ਹੈ ਅਤੇ ਬੇਰੁਜ਼ਗਾਰ ਅਧਿਆਪਕ ਤੇ ਜ਼ੁਲਮ ਢਾਹ ਰਹੀ ਹੈ।ਉਹਨਾਂ ਕਿਹਾ ਕਿ ਅਧਿਆਪਕਾਂ ਦੇ ਹੱਥ ਵਿੱਚ ਦੇਸ਼ ਦਾ ਭਵਿੱਖ ਹੈ ਅਤੇ ਜੇਕਰ ਅਧਿਆਪਕਾਂ ਨੂੰ ਰੁਜ਼ਗਾਰ ਲਈ ਧੱਕੇ ਖਾਣੇ ਪੈਣਗੇ ਤਾਂ ਦੇਸ਼ ਦਾ ਭਵਿੱਖ ਵੀ ਖਤਰੇ ਵਿੱਚ ਹੋਵੇਗਾ। ਬੀਬੀ ਪਰਮਜੀਤ ਕੋਰ ਗੁਲਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੋਣਾਂ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ