BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਕਮਿਊਨਿਟੀ ਹੈਲਥ ਅਫਸਰ ਵੱਲੋਂ ਪਿੰਡ ਸਮਾਣਾ ਕਲਾਂ ਵਿੱਚ ਗ਼ੈਰ ਸੰਚਾਰੀ ਰੋਗਾਂ ਸਬੰਧੀ ਲਗਾਇਆ ਗਿਆ ਕੈਂਪ

May 10, 2022 01:05 PM

ਲੱਖਾ
ਸ੍ਰੀ ਚਮਕੌਰ ਸਾਹਿਬ 9 ਮਈ : ਡਾ.ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਰਾਜੇਸ਼ ਕੁਮਾਰ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਪਿੰਡ ਸਾਮਣਾ ਕਲਾਂ ਵਿਖੇ ਗੈਰ ਸੰਚਾਰੀ ਰੋਗਾਂ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਲੋਕਾਂ ਨੂੰ ਕਮਿਊਨਿਟੀ ਹੈਲਥ ਅਫਸਰ ਗੁਰਜੀਤ ਕੌਰ ਵੱਲੋਂ ਗੈਰ-ਸੰਚਾਰੀ ਰੋਗਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਗੈਰ ਸੰਚਾਰੀ ਰੋਗਾਂ ਸਬੰਧੀ ਲੋਕਾਂ ਦਾ ਚੈਕ-ਅੱਪ ਵੀ ਕੀਤਾ ਗਿਆ ਅਤੇ ਲੋੜਵੰਦ ਮਰੀਜਾਂ ਨੂੰ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀਆਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਤੇ ਗੁਰਜੀਤ ਕੌਰ ਸੀ.ਐਚ.ਓ ਨੇ ਗੈਰ ਸੰਚਾਰੀ ਰੋਗਾਂ ਵਿੱਚ ਹਾਈਪਰਟੈਨਸ਼ਨ, ਸ਼ੁਗਰ, ਕੈਂਸਰ (ਬਰੈਸਟ ਕੈਂਸਰ, ਬੱਚੇਦਾਨੀ ਦਾ ਕੈਂਸਰ) ਅਤੇ ਓਰਲ ਕੈਂਸਰ (ਮੂੰਹ ਦਾ ਕੈਂਸਰ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ੁਗਰ, ਹਾਈ ਬੀ.ਪੀ ਅਤੇ ਕੈਂਸਰ ਆਦਿ ਰੋਗਾਂ ਤੋਂ ਪੀੜਤ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ, ਜਿਸ ਦਾ ਕਾਰਨ ਸਰੀਰਕ ਕਸਰਤ ਦੀ ਘਾਟ ਅਤੇ ਰੋਜਾਨਾ ਜੀਵਨ ਵਿੱਚ ਖਾਣ ਪੀਣ ਦੀਆਂ ਗਲਤ ਆਦਤਾਂ ਸ਼ਾਮਿਲ ਹਨ। ਗੈਰ-ਸੰਚਾਰੀ ਰੋਗਾਂ ਤੋਂ ਬਚਾਅ ਲਈ ਸਰੀਰਕ ਸਰਗਰਮੀਆਂ ਜਿਵੇਂ ਰੋਜਾਨਾ ਸੈਰ, ਦੌੜ, ਤੈਰਾਕੀ, ਪੋੜੀਆਂ ਚੜਨਾ, ਕਠੋਰ ਕੰਮ ਕਰਨਾ ਆਦਿ ਜਰੂਰੀ ਹੈ। ਉਨ੍ਹਾਂ ਕਿਹਾ ਕਿ ਗੈਰ ਸੰਚਾਰੀ ਰੋਗਾਂ ਤੋਂ ਬਚਣ ਲਈ ਨਸ਼ੇ, ਸ਼ਰਾਬ, ਫਾਸਟ ਫੁਡ, ਤੰਬਾਕੂ, ਸਿਗਰਟਨੋਸ਼ੀ, ਤਲੀਆਂ ਹੋਈਆਂ ਵਸਤਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਰੋਜਾਨਾ ਘੱਟੋ ਘੱਟ 30 ਮਿੰਟ ਸਰੀਰਕ ਕਸਰਤ, ਸੈਰ, ਤੈਰਾਕੀ, ਦੌੜ, ਸਾਈਕਲ ਚਲਾਉਣਾ ਚਾਹੀਦਾ ਹੈ।ਇਸ ਮੌਕੇ ਤੇ ਬੇਅੰਤ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ, ਆਸ਼ਾ ਵਰਕਰ ਤੇ ਪਤੱਵੰਤੇ ਸੱਜਣ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ