BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਸਿਹਤ ਵਿਭਾਗ ਵੱਲੋਂ 14 ਮਈ ਤੱਕ ਮਨਾਇਆ ਜਾ ਰਿਹਾ ਹੈ ਥੈਲਾਸੀਮੀਆ ਜਾਗਰੂਕਤਾ ਹਫ਼ਤਾ : ਸਿਵਲ ਸਰਜਨ

May 10, 2022 02:58 PM

ਸ੍ਰੀ ਫ਼ਤਹਿਗੜ੍ਹ ਸਾਹਿਬ/ 10 ਮਈ (ਰਵਿੰਦਰ ਸਿੰਘ ਢੀਂਡਸਾ) : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ "ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ" ਗਤੀਵਿਧੀਆਂ ਅਧੀਨ 8 ਮਈ ਦੇ "ਵਿਸ਼ਵ ਥੈਲਾਸੀਮੀਆ ਦਿਵਸ" ਨੂੰ ਸਮਰਪਿਤ 14 ਮਈ ਤੱਕ "ਥੈਲਾਸੀਮੀਆ ਜਾਗਰੂਕਤਾ ਹਫ਼ਤਾ" ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸੈਮੀਨਾਰ, ਕੈਂਪ, ਖੂਨਦਾਨ ਕੈਂਪ, ਬੱਚਿਆਂ ਦੇ ਭਾਸ਼ਨ ਮੁਕਾਬਲੇ, ਚਾਰਟ ਮੇਕਿੰਗ ਮੁਕਾਬਲੇ, ਰੈਲੀਆਂ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਵਿਖੇ ਥੈਲਾਸੀਮੀਆ ਸਬੰਧੀ ਜਾਗਰੂਕਤਾ ਸੈਮੀਨਾਰ ਅਤੇ ਸਰਸਵਤੀ ਨਰਸਿੰਗ ਕਾਲਜ, ਕੁਰਾਲੀ ਦੇ ਨਰਸਿੰਗ ਵਿਦਿਆਰਥੀਆਂ ਦੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਕਿਹਾ ਕਿ ਥੈਲਾਸੀਮੀਆ ਸੰਬੰਧੀ ਜਾਗਰੂਕ ਹੋ ਕੇ ਹੀ ਇਸ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ, ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਜਾਂ ਵਿਅਕਤੀ ਨੂੰ ਇਹ ਬਿਮਾਰੀ ਹੋ ਜਾਵੇ ਤਾਂ ਉਸ ਨੂੰ ਹਰ 15-20 ਦਿਨ ਬਾਅਦ ਸਾਰੀ ਉਮਰ ਲਈ ਖ਼ੂਨ ਚੜ੍ਹਾਉਣ ਦੀ ਜ਼ਰੂਰਤ ਪੈਂਦੀ ਰਹਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੀ ਜਾਂਚ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫ਼ਰੀਦਕੋਟ ਦੇ ਨਾਲ ਨਾਲ ਏਮਜ਼ ਬਠਿੰਡਾ, ਸਰਕਾਰੀ ਹਸਪਤਾਲ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿਚ ਕੀਤੀ ਜਾਂਦੀ ਹੈ । ਸੀਨੀਅਰ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕਰਮ ਤਹਿਤ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀਆਂ 30 ਬੀਮਾਰੀਆਂ ਦਾ ਇਲਾਜ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਂਦਾ ਹੈ ਉਨ੍ਹਾਂ ਬਿਮਾਰੀਆਂ ਵਿੱਚ ਥੈਲਾਸੀਮੀਆ ਦੀ ਬਿਮਾਰੀ ਦਾ ਇਲਾਜ ਵੀ ਸ਼ਾਮਿਲ ਹੈ। ਬਲੱਡ ਬੈਂਕ ਦੇ ਇੰਚਾਰਜ ਮੈਡੀਕਲ ਅਫਸਰ ਡਾ. ਪਰਵੀਨ ਕੌਰ ਨੇ ਦੱਸਿਆ ਕਿ ਥੈਲਾਸੀਮੀਆ ਇਕ ਜਿਣਸੀ ਰੋਗ ਹੈ,ਇਸ ਦੇ ਪ੍ਰਮੁੱਖ ਲੱਛਣ ਸਰੀਰ ਦੇ ਵਾਧੇ ਤੇ ਵਿਕਾਸ ਵਿਚ ਕਮੀ, ਜ਼ਿਆਦਾ ਕਮਜ਼ੋਰੀ, ਥਕਾਵਟ, ਚਮੜੀ ਦਾ ਪੀਲਾ ਪੈਣਾ, ਜਿਗਰ ਤੇ ਤਿੱਲੀ ਦਾ ਵਧਣਾ ਆਦਿ ਹੁੰਦੇ ਹਨ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ ਮੈਡੀਕਲ ਅਫਸਰ ਡਾ. ਅਰਪਿਤ ਸ਼ਰਮਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਅਮਰਜੀਤ ਸਿੰਘ ਸੋਹੀ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਸਟਾਫ ਨਰਸ ਜਸਪਾਲ ਕੌਰ ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ